Samarala News : ਕਲਯੁਗੀ ਪੁੱਤ ਦੀ ਕਰਤੂਤ , ਬਾਲਾ ਮਾਰ ਕੇ ਆਪਣੇ ਪਿਤਾ ਦਾ ਕੀਤਾ ਕਤਲ
Published : Aug 21, 2024, 3:22 pm IST
Updated : Aug 21, 2024, 5:17 pm IST
SHARE ARTICLE
father murder
father murder

ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਦੂਜੇ ਕਮਰੇ ਵਿਚ ਜਾ ਕੇ ਬੈਠ ਗਿਆ

Samarala News : ਸਮਰਾਲਾ ਦੇ ਨੇੜਲੇ ਪਿੰਡ ਗਹਿਲੇਵਾਲ 'ਚ ਬੀਤੀ ਰਾਤ ਇੱਕ ਕਲਯੁਗੀ ਪੁੱਤ ਨੇ ਲੱਕੜ ਦਾ ਬਾਲਾ ਮਾਰ ਕੇ ਆਪਣੇ ਪਿਤਾ ਦਾ ਕਤਲ ਕਰ ਦਿੱਤਾ ਅਤੇ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਦੂਜੇ ਕਮਰੇ ਵਿਚ ਜਾ ਕੇ ਬੈਠ ਗਿਆ। ਮ੍ਰਿਤਕ ਦੀ ਪਛਾਣ ਜਸਵਿੰਦਰ ਸਿੰਘ (55) ਅਤੇ ਆਰੋਪੀ ਦੀ ਪਛਾਣ ਪ੍ਰਭਜੋਤ ਸਿੰਘ (24) ਵਜੋਂ ਹੋਈ ਹੈ। 

ਪਿੰਡ ਵਾਸੀਆਂ ਨੇ ਦੱਸਿਆ ਕਿ ਪ੍ਰਭਜੋਤ ਸਿੰਘ ਕੱਲ੍ਹ ਸ਼ਾਮ ਵੇਲੇ ਲੱਕੜ ਦਾ ਬਾਲਾ ਲੈ ਕੇ ਆਪਣੇ ਘਰ ਦੀ ਛੱਤ 'ਤੇ ਖੜ੍ਹਾ ਸੀ ਅਤੇ ਕਦੇ ਘਰ ਦੇ ਬਾਹਰ ਗੇੜੇ ਮਾਰ ਰਿਹਾ ਸੀ। ਇਸ ਤੋਂ ਲੋਕਾਂ ਨੂੰ ਸ਼ੱਕ ਪਿਆ ਕੇ ਇਹ ਕੁਝ ਕਰ ਨਾ ਦੇਵੇ ਕਿਉਂਕਿ ਪ੍ਰਭਜੋਤ ਸਿੰਘ ਨੇ ਕਰੀਬ ਢਾਈ ਸਾਲ ਪਹਿਲਾਂ ਆਪਣੀ ਦਾਦੀ ਦਾ ਵੀ ਕਤਲ ਕਰ ਦਿੱਤਾ ਸੀ।

ਜਦੋਂ ਆਲੇ-ਦੁਆਲੇ ਲੋਕਾਂ ਨੇ ਘਰ ਜਾ ਕੇ ਵੇਖਿਆ ਤਾਂ ਆਰੋਪੀ ਪੁੱਤ ਪ੍ਰਭਜੋਤ ਸਿੰਘ (24) ਨੇ ਆਪਣੇ ਪਿਤਾ ਦੇ ਸਿਰ 'ਤੇ ਲੱਕੜ ਦਾ ਬਾਲਾ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਸੀ। ਦੋਸ਼ੀ ਆਪਣੇ ਕਮਰੇ ਵਿਚ ਬੈਠਾ ਸੀ ਅਤੇ ਦੂਜੇ ਕਮਰੇ ਵਿੱਚ ਇਸ ਦੇ ਪਿਤਾ ਜਸਵਿੰਦਰ ਸਿੰਘ ਦੀ ਲਾਸ਼ ਲਹੂ-ਲੁਹਾਨ ਪਈ ਸੀ। 

ਇਸ ਤੋਂ ਬਾਅਦ ਪਿੰਡ ਵਾਸੀਆਂ ਨੇ ਪ੍ਰਭਜੋਤ ਸਿੰਘ ਨੂੰ ਉਸ ਦੇ ਕਮਰੇ ਵਿੱਚ ਬੰਦ ਕਰ ਦਿੱਤਾ ਅਤੇ ਫਿਰ ਪੁਲਸ ਨੂੰ ਇਸ ਦੀ ਸੂਚਨਾ ਦਿੱਤੀ। ਇਸ ਘਟਨਾ ਦੀ ਸੂਚਨਾ ਮਿਲਣ 'ਤੇ ਸਮਰਾਲਾ ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਆਰੋਪੀ ਪੁੱਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement