Abohar News : ਅਬੋਹਰ 'ਚ ਕਰੰਟ ਲੱਗਣ ਕਾਰਨ ਟਰਾਂਸਫਾਰਮਰ ਨਾਲ ਚਿਪਕਿਆ ਨੌਜਵਾਨ

By : BALJINDERK

Published : Aug 21, 2024, 1:21 pm IST
Updated : Aug 21, 2024, 1:21 pm IST
SHARE ARTICLE
file photo
file photo

Abohar News : ਮ੍ਰਿਤਕ 2 ਬੱਚਿਆਂ ਦਾ ਸੀ ਪਿਤਾ, ਪਰਿਵਾਰਕ ਮੈਂਬਰਾਂ ਨੇ ਲਾਏ ਲਾਪਰਵਾਹੀ ਦੇ ਦੋਸ਼

Abohar News : ਅਬੋਹਰ ਦੇ ਪਿੰਡ ਝੋਰੜਖੇੜਾ ਵਾਸੀ ਇੱਕ ਵਿਅਕਤੀ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦੋ ਬੱਚਿਆਂ ਦਾ ਪਿਤਾ ਸੀ। ਘਟਨਾ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਇਹ ਵੀ ਪੜੋ:Ludhiana News : ਰਿਜਰਵੇਸ਼ਨ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਖਿਲਾਫ਼ ਬਸਪਾ ਦਾ ਲੁਧਿਆਣਾ ’ਚ ਪ੍ਰਦਰਸ਼ਨ 

ਪ੍ਰਾਪਤ ਜਾਣਕਾਰੀ ਅਨੁਸਾਰ 35 ਸਾਲਾ ਹਰਿੰਦਰ ਸਿੰਘ ਪੁੱਤਰ ਹਰਬੰਸ ਸਿੰਘ ਮਜ਼ਦੂਰੀ ਦਾ ਕੰਮ ਕਰਦਾ ਸੀ ਅਤੇ ਕੁਝ ਬਿਜਲੀ ਦਾ ਕੰਮ ਵੀ ਜਾਣਦਾ ਸੀ। ਬੀਤੀ ਦੇਰ ਰਾਤ ਉਸ ਦੇ ਘਰ ਦੇ ਨੇੜੇ ਲੱਗੇ ਟਰਾਂਸਫਾਰਮਰ ਵਿਚ ਧਮਾਕਾ ਹੋ ਗਿਆ। ਜਿਸ ਕਾਰਨ ਉਹ ਥ੍ਰੀ ਫੇਸ ਲਗਾਉਣ ਲਈ ਟਰਾਂਸਫਾਰਮਰ 'ਤੇ ਚੜ੍ਹ ਗਿਆ। ਜਿਵੇਂ ਹੀ ਉਹ ਥ੍ਰੀ ਫੇਸ ਲਗਾ ਕੇ ਹੇਠਾਂ ਆਉਣ ਲੱਗਾ ਤਾਂ ਅਚਾਨਕ ਬਿਜਲੀ ਦਾ ਕਰੰਟ ਲੱਗਣ ਕਾਰਨ ਉਹ ਟਰਾਂਸਫਾਰਮਰ ਨਾਲ ਚਿਪਕ ਗਿਆ। ਆਸ-ਪਾਸ ਦੇ ਲੋਕ ਉਸ ਨੂੰ ਤੁਰੰਤ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜੋ: Srinagar News : ਜੰਮੂ-ਕਸ਼ਮੀਰ ਦੇ ਖ਼ਾਸ ਹਲਕਿਆਂ 'ਚ ਸਿੱਖ ਉਮੀਦਵਾਰ ਲੜਨਗੇ ਚੋਣਾਂ   

ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਬਿਜਲੀ ਵਿਭਾਗ ਦੇ ਅਧਿਕਾਰੀਆਂ ’ਤੇ ਲਾਪ੍ਰਵਾਹੀ ਦਾ ਦੋਸ਼ ਲਾਉਂਦਿਆਂ ਕਿਹਾ ਕਿ ਬਿਜਲੀ ਮੁਲਾਜ਼ਮਾਂ ਨੇ ਟਰਾਂਸਫਾਰਮਰ ਨਾਲ ਸਿੱਧੀਆਂ ਤਾਰਾਂ ਜੋੜ ਦਿੱਤੀਆਂ ਸਨ, ਜਿਸ ਬਾਰੇ ਹਰਿੰਦਰ ਸਿੰਘ ਨੂੰ ਪਤਾ ਨਹੀਂ ਸੀ ਅਤੇ ਕਰੰਟ ਲੱਗਣ ਕਾਰਨ ਉਸ ਦੀ ਮੌਤ ਹੋ ਗਈ। ਇਸ ਘਟਨਾ ’ਚ ਪਰਿਵਾਰ ਦਾ ਇਕਲੌਤਾ ਕਮਾਉਣ ਵਾਲਾ ਮੈਂਬਰ ਰਹਿ ਗਿਆ, ਜਿਸ ਕਾਰਨ ਪਰਿਵਾਰ ਦਾ ਬੁਰਾ ਹਾਲ ਹੈ।
ਪਿੰਡ ਵਾਸੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਪ੍ਰਸ਼ਾਸਨ ਤੋਂ ਮੁਆਵਜ਼ੇ ਅਤੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।

(For more news apart from  young man stuck to the transformer due to electrocution in Abohar News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement