Punjab News : ਸਮਾਜਿਕ ਸੁਰੱਖਿਆ ਵਿਭਾਗ ਦੇ 2 ਨਵ ਨਿਯੁਕਤ ਕਰਮਚਾਰੀਆਂ ਨੂੰ ਡਾ. ਬਲਜੀਤ ਕੌਰ ਵੱਲੋਂ ਦਿੱਤੇ ਨਿਯੁਕਤੀ ਪੱਤਰ

By : BALJINDERK

Published : Aug 21, 2025, 6:12 pm IST
Updated : Aug 21, 2025, 6:12 pm IST
SHARE ARTICLE
ਡਾ. ਬਲਜੀਤ ਕੌਰ
ਡਾ. ਬਲਜੀਤ ਕੌਰ

Punjab News : ਨਵ-ਨਿਯੁਕਤ ਮੁਲਾਜ਼ਮਾਂ ਨੂੰ ਤਨਦੇਹੀ ਨਾਲ ਕੰਮ ਕਰਨ ਦੀ ਕੀਤੀ ਅਪੀਲ

Puinjab News in Punjabi : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ ਵਿਖੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਿੱਚ ਤਰਸ ਦੇ ਅਧਾਰ ’ਤੇ ਨਿਯੁਕਤ 2 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।

ਡਾ. ਬਲਜੀਤ ਕੌਰ ਨੇ ਕਿਹਾ ਕਿ ਤਰਸ ਦੇ ਅਧਾਰ ’ਤੇ ਦਿੱਤੀਆਂ ਗਈਆਂ ਨੌਕਰੀਆਂ ਦਾ ਮਕਸਦ ਉਹਨਾਂ ਪਰਿਵਾਰਾਂ ਨੂੰ ਆਰਥਿਕ ਸਹਾਰਾ ਪ੍ਰਦਾਨ ਕਰਨਾ ਹੈ ਜਿਨ੍ਹਾਂ ਦੇ ਘਰ-ਪਰਿਵਾਰ ਦੇ ਮੁੱਖੀ ਦੀ ਅਚਾਨਕ ਮੌਤ ਕਾਰਨ ਉਹ ਮੁਸ਼ਕਲ ਹਾਲਾਤਾਂ ਦਾ ਸਾਹਮਣਾ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੀ ਨਿਯੁਕਤੀ ਨਾ ਸਿਰਫ਼ ਪ੍ਰਭਾਵਿਤ ਪਰਿਵਾਰ ਨੂੰ ਨਵੀਂ ਉਮੀਦ ਦਿੰਦੀ ਹੈ, ਸਗੋਂ ਸਰਕਾਰ ਦੇ ਸੰਵੇਦਨਸ਼ੀਲ ਤੇ ਮਨੁੱਖਤਾ-ਭਰੇ ਰੁਖ ਨੂੰ ਵੀ ਦਰਸਾਉਂਦੀ ਹੈ।

ਇਸ ਮੌਕੇ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਰੋਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰਕੇ ਯੁਵਾ ਵਰਗ ਨੂੰ ਹੌਸਲਾ ਦਿੱਤਾ ਜਾਵੇ। ਉਨ੍ਹਾਂ ਨੇ ਨਵੇਂ ਨਿਯੁਕਤ ਕੀਤੇ ਮੁਲਾਜ਼ਮਾਂ ਨੂੰ ਤਨਦੇਹੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਅਤੇ ਲੋਕਾਂ ਦੀ ਸੇਵਾ ਭਾਵਨਾ ਨਾਲ ਕਰਨ ਲਈ ਪ੍ਰੇਰਿਤ ਕੀਤਾ।

ਮੰਤਰੀ ਨੇ ਕਿਹਾ ਕਿ ਮੁਲਾਜ਼ਮ ਕਿਸੇ ਵੀ ਵਿਭਾਗ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਉਨ੍ਹਾਂ ਦੀ ਨਿਸ਼ਠਾ ਤੇ ਇਮਾਨਦਾਰੀ ਨਾਲ ਕੀਤਾ ਕੰਮ ਹੀ ਸਰਕਾਰੀ ਯੋਜਨਾਵਾਂ ਨੂੰ ਲੋਕਾਂ ਤੱਕ ਸਫਲਤਾ ਨਾਲ ਪਹੁੰਚਾਉਂਦਾ ਹੈ। ਇਸ ਲਈ ਹਰ ਇਕ ਕਰਮਚਾਰੀ ਦਾ ਯੋਗਦਾਨ ਰਾਜ ਦੇ ਵਿਕਾਸ ਵਿੱਚ ਬਹੁਤ ਮਹੱਤਵਪੂਰਨ ਹੈ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਾਰਦਰਸ਼ੀ ਅਤੇ ਲੋਕ-ਹਿਤੈਸ਼ੀ ਨੀਤੀਆਂ ਰਾਹੀਂ ਯੁਵਾ ਪੀੜ੍ਹੀ ਨੂੰ ਰੋਜ਼ਗਾਰ ਦੇ ਮੌਕੇ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਤਰ੍ਹਾਂ ਦੀਆਂ ਨਿਯੁਕਤੀਆਂ ਨਾਲ ਇੱਕ ਪਾਸੇ ਪਰਿਵਾਰਾਂ ਨੂੰ ਆਰਥਿਕ ਸਹਾਰਾ ਮਿਲਦਾ ਹੈ ਤਾਂ ਦੂਜੇ ਪਾਸੇ ਵਿਭਾਗਾਂ ਵਿੱਚ ਕੰਮ ਕਰਨ ਦੀ ਗਤੀ ਵੀ ਤੇਜ਼ ਹੁੰਦੀ ਹੈ।

ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਜਾਇੰਟ ਸਕੱਤਰ ਸ੍ਰੀ ਆਨੰਦ ਸਾਗਰ ਸ਼ਰਮਾ, ਡਿਪਟੀ ਡਾਇਰੈਕਟਰ ਸ੍ਰੀ ਅਮਰਜੀਤ ਸਿੰਘ ਭੂੱਲਰ ਅਤੇ ਸ੍ਰੀ ਗੁਲਬਹਾਰ ਤੁਰ ਵੀ ਮੌਜੂਦ ਸਨ।

 (For more news apart from Appointment letters given by Dr. Baljit Kaur to 2 newly appointed employees Social Security Department News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Uppal Farm Girl Viral Video : ਉੱਪਲ ਫਾਰਮ ਵਾਲੀ ਕੁੜੀ ਦੀ ਵੀਡੀਓ ਵਾਇਰਲ ਮਾਮਲੇ 'ਤੇ ਜਲੰਧਰ SSP ਨੇ ਕੀਤੇ ਖ਼ੁਲਾਸੇ

21 Aug 2025 3:28 PM

Uppal Farm Girl Update : ਵਕੀਲ ਨੇ ਵੀਡੀਓ ਵਾਇਰਲ ਕਰਨ ਵਾਲੇ ਮੁੰਡੇ ਨੂੰ ਦਿੱਤੀ WARNING !

21 Aug 2025 3:27 PM

Ferozpur Flood News : ਫ਼ਿਰੋਜ਼ਪੁਰ ਦਾ ਹੜ ਕਰਕੇ ਹੋਇਆ ਬੁਰਾ ਹਾਲ, ਲੋਕਾਂ ਦੀਆਂ ਫ਼ਸਲਾਂ ਹੋਈਆਂ ਖ਼ਰਾਬ

21 Aug 2025 3:26 PM

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM
Advertisement