
Punjab News : ਕਿਹਾ, ਮੈਂ ਖੁਦ ਜਾਵਾਂਗਾ ਕੈਂਪ ਵਿੱਚ
Punjab News in Punjabi : ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵੰਗਾਰ ਪਾਉਂਦਿਆਂ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ 22 ਅਗਸਤ ਨੂੰ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਰਾਏਪੁਰਾ ਵਿੱਚ ਉਸੇ ਥਾਂ ਤੇ ਦੁਬਾਰਾ ਗਰੀਬਾਂ ਦੇ ਹਿੱਤ ਲਈ ਕੈਂਪ ਲਾਏਗੀ ਜਿਸ ਕੈਂਪ ਵਿੱਚੋਂ ਪਾਰਟੀ ਦੇ ਆਗੂਆਂ ਨੂੰ ਮਾਨ ਸਰਕਾਰ ਦੀ ਪੁਲਿਸ ਨੇ ਚੁੱਕ ਲਿਆ ਹੈ। ਭਾਜਪਾ ਪ੍ਰਧਾਨ ਨੇ ਆਖਿਆ ਕਿ ਉਹ ਖੁਦ ਇਸ ਕੈਂਪ ਵਿੱਚ ਜਾਣਗੇ।
ਸੁਨੀਲ ਜਾਖੜ ਨੇ ਕਿਹਾ ਕਿ ਇਹ ਹਮਲਾ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਤੇ ਨਹੀਂ ਸਗੋਂ ਪੰਜਾਬ ਦੇ ਉਨਾਂ ਗਰੀਬ ਲੋਕਾਂ ਤੇ ਹੈ ਜਿਨਾਂ ਨੂੰ ਇਨਾ ਕੈਂਪਾਂ ਰਾਹੀਂ ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ ਸੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਆਪ ਤਾਂ ਗਰੀਬ ਲੋਕਾਂ ਲਈ ਕੁਝ ਨਹੀਂ ਕਰ ਰਹੀ ਅਤੇ ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਲਾਭ ਵੀ ਲੋਕਾਂ ਤੱਕ ਪਹੁੰਚਣ ਵਿੱਚ ਰੋਕ ਪੈਦਾ ਕਰ ਰਹੀ ਹੈ।
ਉਹਨਾਂ ਨੇ ਕਿਹਾ ਕਿ ਅੱਜ ਫਾਜ਼ਿਲਕਾ ਜਿਲੇ ਦੇ ਬੱਲੂਆਣਾ ਵਿਧਾਨ ਸਭਾ ਹਲਕੇ ਦੇ ਪਿੰਡ ਰਾਏਪੁਰਾ ਤੋਂ ਪਾਰਟੀ ਦੇ ਜਿਲਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ ਅਤੇ ਵੰਦਨਾ ਸਾਂਗਵਾਨ ਨੂੰ ਗਿਰਫਤਾਰ ਕੀਤਾ ਗਿਆ ਹੈ ਕਿਉਂਕਿ ਉਹ ਇੱਥੇ ਇਸੇ ਤਰ੍ਹਾਂ ਦਾ ਕੈਂਪ ਲਗਾ ਰਹੇ ਸਨ।
ਸੁਨੀਲ ਜਾਖੜ ਨੇ ਕਿਹਾ ਕਿ ਭਲਕੇ ਉਹ ਖੁਦ ਅਜਿਹਾ ਹੀ ਕੈਂਪ ਉਸੇ ਪਿੰਡ ਵਿੱਚ ਲਾਉਣਗੇ । ਉਹਨਾਂ ਕਿਹਾ ਕਿ ਸਰਕਾਰ ਇਸ ਤਰਾਂ ਲੋਕਤੰਤਰ ਵਿਰੋਧੀ ਕੰਮ ਕਰਕੇ ਭਾਰਤੀ ਜਨਤਾ ਪਾਰਟੀ ਨੂੰ ਰੋਕ ਨਹੀਂ ਸਕਦੀ ਹੈ।
(For more news apart from BJP state president challenges Chief Minister, camp again tomorrow - Sunil Jakhar News in Punjabi, stay tuned to Rozana Spokesman)