ਅਣਪਛਾਤਿਆਂ ਵਲੋਂ ਪਤੀ ਪਤਨੀ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ
Published : Sep 21, 2018, 5:28 pm IST
Updated : Sep 21, 2018, 5:28 pm IST
SHARE ARTICLE
Husband Wife killed by strangers
Husband Wife killed by strangers

ਵਿਧਾਨ ਸਭਾ ਹਲਕਾ ਜ਼ੀਰਾ ਅਧੀਨ ਆਉਂਦੇ ਪਿੰਡ ਪੰਡੋਰੀ ਖੱਤਰੀਆਂ ਵਿਖੇ ਅੱਜ ਸਵੇਰੇ ਕਰੀਬ ਅੱਠ ਵਜੇ ਅਣਪਛਾਤਿਆਂ ਵਲੋਂ ਕੋਠੀ

ਜ਼ੀਰਾ, (ਬਲਬੀਰ ਸਿੰਘ ਜੋਸਨ):- ਵਿਧਾਨ ਸਭਾ ਹਲਕਾ ਜ਼ੀਰਾ ਅਧੀਨ ਆਉਂਦੇ ਪਿੰਡ ਪੰਡੋਰੀ ਖੱਤਰੀਆਂ ਵਿਖੇ ਅੱਜ ਸਵੇਰੇ ਕਰੀਬ ਅੱਠ ਵਜੇ ਅਣਪਛਾਤਿਆਂ ਵਲੋਂ ਕੋਠੀ ਅੰਦਰ ਦਾਖਲ ਹੋ ਕੇ ਪਤੀ ਪਤਨੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕਾਂ ਦੀ ਪਛਾਣ ਰਾਜਪ੍ਰੀਤ ਸਿੰਘ ਅਤੇ ਪ੍ਰਭਦੀਪ ਕੌਰ ਵਾਸੀ ਪਿੰਡ ਪੰਡੋਰੀ ਖੱਤਰੀਆਂ ਵਜੋਂ ਹੋਈ ਹੈ। ਜਾਣਕਾਰੀ ਦੇ ਮੁਤਾਬਕ ਜਿਸ ਵੇਲੇ ਅਣਪਛਾਤਿਆਂ ਵਲੋਂ ਉਕਤ ਪਤੀ ਪਤਨੀ ਦੇ ਗੋਲੀਆਂ ਮਾਰੀਆਂ ਗਈਆਂ, ਉਸ ਵੇਲੇ ਪ੍ਰਭਦੀਪ ਕੌਰ ਰਸੋਈ ਵਿਚ ਕੰਮ ਕਰ ਰਹੀ ਸੀ ਅਤੇ ਰਾਜਪ੍ਰੀਤ ਸਿੰਘ ਕੋਠੀ ਵਿਖੇ ਬੈਠਾ ਸੀ।

Husband Wife killed by strangers Husband Wife killed by strangers

ਇਸ ਦੌਰਾਨ ਅਣਪਛਾਤੇ ਹਮਲਾਵਰ ਹਥਿਆਰਾਂ ਨਾਲ ਲੈਸ ਹੋ ਕੇ ਆਏ ਅਤੇ ਰਾਜਪ੍ਰੀਤ ਸਿੰਘ ਅਤੇ ਉਸ ਦੀ ਪਤਨੀ ਪ੍ਰਭਦੀਪ ਕੌਰ ਦੇ ਸਿਰ ਵਿਚ ਗੋਲੀਆਂ ਮਾਰ ਕੇ ਕਤਲ ਕਰਕੇ ਫਰਾਰ ਹੋ ਗਏ। ਪੁਲਿਸ ਮੁਤਾਬਕ ਰਾਜਪ੍ਰੀਤ ਸਿੰਘ ਦੀ ਨੌਕਰਾਣੀ ਨੇ ਦੱਸਿਆ ਕਿ ਜਦੋਂ ਮਾਲਕ ਰਾਜਪ੍ਰੀਤ ਸਿੰਘ ਦੇ ਘਰ ਰੋਜ਼ਾਨਾਂ ਦੀ ਤਰ੍ਹਾ ਕੰਮ ਲਈ ਪਹੁੰਚੀ ਤਾਂ ਦੇਖਿਆ ਕਿ ਘਰ ਦੀ ਮਾਲਕਣ ਪ੍ਰਭਦੀਪ ਕੌਰ ਦੀ ਲਾਸ਼ ਰਸੋਈ ਵਿਚ ਪਈ ਸੀ, ਜਦੋਂਕਿ ਘਰ ਦੇ ਮਾਲਕ ਰਾਜਪ੍ਰੀਤ ਸਿੰਘ ਦੀ ਲਾਸ਼ ਕੋਠੀ ਵਿਚ ਪਈ ਸੀ, ਜਿਨ੍ਹਾਂ ਦੇ ਸਿਰ ਵਿਚੋਂ ਖ਼ੂਨ ਵਹਿ ਰਿਹਾ ਸੀ।

ਪੁਲਿਸ ਨੇ ਦੱਸਿਆ ਕਿ ਉਨ੍ਹਾਂ ਵਲੋਂ ਦੋਵੇਂ ਲਾਸ਼ਾਂ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਪੁਲਿਸ ਮੁਤਾਬਿਕ ਘਟਨਾ ਸਥਾਨ ਤੋਂ ਪਿਸਟਲ ਨਾਲ ਚੱਲੀਆਂ ਗੋਲੀਆਂ ਦੇ ਖੋਲ ਬਰਾਮਦ ਹੋਏ ਹਨ। ਪੁਲਿਸ ਨੇ ਦੱਸਿਆ ਕਿ ਹਮਲਾਵਰ ਮ੍ਰਿਤਕ ਰਾਜਪ੍ਰੀਤ ਸਿੰਘ ਦੀ ਕੋਠੀ ਮੂਹਰੇ ਲੱਗੇ ਸੀ.ਸੀ.ਟੀ.ਵੀ. ਕੈਮਰੇ ਵੀ ਪੁੱਟ ਕੇ ਆਪਣੇ ਨਾਲ ਲੈ ਗਏ।

Husband Wife killed by strangers Husband Wife killed by strangers

ਦੱਸ ਦਈਏ ਕਿ ਮ੍ਰਿਤਕ ਜੋੜੇ ਦੇ ਘਰ ਪਿਛਲੇ ਲੰਮੇ ਸਮੇਂ ਤੋਂ ਕੋਈ ਬੱਚਾ ਨਹੀਂ ਸੀ ਹੋਇਆ ਅਤੇ ਹੁਣ ਮ੍ਰਿਤਕ ਪ੍ਰਭਦੀਪ ਕੌਰ ਗਰਭਵਤੀ ਸੀ। ਇਸ ਘਟਨਾ ਨੂੰ ਲੈ ਕੇ ਇਲਾਕੇ ਵਿਚ ਸਹਿਮ ਦਾ ਮਾਹੌਲ ਸੀ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਾਬਕਾ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ, ਡੀ.ਐਸ.ਪੀ. ਨਰਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਘਟਨਾ ਸਥਾਨ 'ਤੇ ਪਹੁੰਚੇ। ਇਸ ਸਾਰੇ ਮਾਮਲੇ ਨੂੰ ਲੈ ਕੇ ਜ਼ੀਰਾ ਪੁਲਿਸ ਵਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement