
ਪੰਜਾਬ ਵਿਚ ਚੋਣ ਮਾਹੌਲ ਮੁੜ ਭਖਣ ਵਾਲਾ ਹੈ। ਚੋਣ ਕਮਿਸ਼ਨ ਨੇ ਪੰਜਾਬ ਵਿਚ 4 ਵਿਧਾਨ ਸਭ ਹਲਕਿਆਂ ਤੋਂ ਜ਼ਿਮਨੀ ਚੋਣਾਂ ਦਾ ਐਲਾਨ ਕਰ ਦਿੱਤਾ ਹੈ।
ਚੰਡੀਗੜ੍ਹ : ਪੰਜਾਬ ਵਿਚ ਚੋਣ ਮਾਹੌਲ ਮੁੜ ਭਖਣ ਵਾਲਾ ਹੈ। ਚੋਣ ਕਮਿਸ਼ਨ ਨੇ ਪੰਜਾਬ ਵਿਚ 4 ਵਿਧਾਨ ਸਭ ਹਲਕਿਆਂ ਤੋਂ ਜ਼ਿਮਨੀ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਚੋਣ ਕਮਿਸ਼ਨ ਵੱਲੋਂ ਪੰਜਾਬ 'ਚ ਚਾਰ ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਜ਼ਿਮਨੀ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। 24 ਅਕਤੂਬਰ ਨੂੰ ਨਤੀਜੇ ਐਲਾਨ ਦਿੱਤੇ ਜਾਣਗੇ।
Election commission announces by electionsin punjab
ਚੋਣ ਕਮਿਸ਼ਨ ਨੇ ਪ੍ਰੈੱਸ ਕਾਨਫ਼ਰੰਸ ਕਰ ਕੇ ਮਹਾਰਾਸ਼ਟਰ ਅਤੇ ਹਰਿਆਣਾ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਮਹਾਰਾਸ਼ਟਰ ਅਤੇ ਹਰਿਆਣਾ 'ਚ 21 ਅਕਤੂਬਰ ਨੂੰ ਹੋਵੇਗੀ। 24 ਅਕਤੂਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਵੋਟਿੰਗ 27 ਸਤੰਬਰ ਨੂੰ ਨੋਟੀਫ਼ਿਕੇਸ਼ਨ ਜਾਰੀ ਹੋਵੇਗਾ। 4 ਅਕਤੂਬਰ ਨੂੰ ਨਾਮਜ਼ਦਗੀ ਦੀ ਆਖ਼ਰੀ ਤਰੀਕ ਹੋਵੇਗੀ।
Election commission announces by electionsin punjab
7 ਅਕਤੂਬਰ ਚੋਣ ਜ਼ਾਬਤਾ ਅੱਜ ਯਾਨੀ ਸ਼ਨੀਵਾਰ ਤੋਂ ਹੀ ਲਾਗੂ ਕਰ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਮਹਾਰਾਸ਼ਟਰ 'ਚ 288 ਅਤੇ ਹਰਿਆਣਾ 'ਚ 90 ਵਿਧਾਨ ਸਭਾ ਸੀਟਾਂ 'ਤੇ ਚੋਣਾਂ ਹੋਣੀਆਂ ਹਨ। ਇਨ੍ਹਾਂ ਦੋਹਾਂ ਰਾਜਾਂ 'ਚ ਇਸ ਸਮੇਂ ਭਾਜਪਾ ਪਾਰਟੀ ਸੱਤਾ 'ਚ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।