
ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਉੱਤਰੀ ਸੂਬਿਆਂ ਦੇ ਅੱਗੇ ਸਭ ਤੋਂ ਪਹਿਲੀ ਅਤੇ ਪ੍ਰਮੁੱਖ ਸਮੱਸਿਆ ਨਸ਼ਿਆਂ ਦੀ ਲਾਹਨਤ ਨਾਲ ਨਿਪਟਣ ਦੀ ਹੈ
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਨਸ਼ਿਆਂ ਦੀ ਲਾਹਨਤ ਨੂੰ ਵਿਆਪਕ ਢੰਗ ਨਾਲ ਨਜਿੱਠਣ ਲਈ ਕੌਮੀ ਡਰੱਗ ਨੀਤੀ ਤੁਰੰਤ ਸ਼ੁਰੂ ਕਰਨ ਦੀ ਅਪੀਲ ਕੀਤੀ। ਕੇਂਦਰੀ ਗ੍ਰਹਿ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਉੱਤਰੀ ਜ਼ੋਨਲ ਕੌਂਸਲ ਦੀ 29ਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਨੀਤੀ ਨੂੰ ਤਿਆਰ ਕਰਨ ਲਈ ਕੇਂਦਰ ਨੂੰ ਪੂਰਾ ਸਹਿਯੋਗ ਦੇਣ ਲਈ ਆਖਿਆ ਜਿਸ ਵਿਚ ਨਸ਼ਿਆਂ ਦੀ ਸਮੱਸਿਆ ਨਾਲ ਜੁੜੇ ਸਾਰੇ ਪਹਿਲੂ ਸ਼ਾਮਲ ਕੀਤੇ ਜਾਣ।
National Policy should be made Against Drugs - Captain
ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਉੱਤਰੀ ਸੂਬਿਆਂ ਦੇ ਅੱਗੇ ਸਭ ਤੋਂ ਪਹਿਲੀ ਅਤੇ ਪ੍ਰਮੁੱਖ ਸਮੱਸਿਆ ਨਸ਼ਿਆਂ ਦੀ ਲਾਹਨਤ ਨਾਲ ਨਿਪਟਣ ਦੀ ਹੈ ਜੋ ਇਸ ਸਾਂਝੇ ਮੁੱਦੇ ਲਈ ਪਹਿਲਾਂ ਹੀ ਇਸ ਵੱਲ ਲੱਗੇ ਹੋਏ ਹਨ। ਉਨਾਂ ਦੱਸਿਆ ਕਿ ਇਨਾਂ ਸਾਰੇ ਸੂਬਿਆਂ ਦੇ ਮੁੱਖ ਮੰਤਰੀ ਇਸ ਤੋਂ ਪਹਿਲਾਂ ਜੁਲਾਈ ਮਹੀਨੇ ਵਿਚ ਮਿਲੇ ਸਨ ਜਿੱਥੇ ਨਸ਼ਿਆਂ ਦੀ ਸਮੱਸਿਆ ਵਿਰੁੱਧ ਇੱਕ ਸਾਂਝਾ ਏਜੰਡਾ ਲਿਆਉਣ ਦੇ ਨਾਲ-ਨਾਲ ਇਸ ਨੂੰ ਦ੍ਰਿੜਤਾ ਅਤੇ ਆਪਸੀ ਤਾਲਮੇਲ ਨਾਲ ਨਿਪਟਾਉਣ ਦਾ ਜ਼ਿੰਮਾ ਲਿਆ ਸੀ।