ਪੰਜਾਬ ਪੁਲਿਸ ਮੁਲਾਜ਼ਮ ਨੇ ਕੀਤੀ ਅਜੀਬ ਹਰਕਤ, ਵੀਡੀਓ ਵਾਇਰਲ

ਏਜੰਸੀ | Edited by : ਸੁਖਵਿੰਦਰ ਕੌਰ
Published Sep 21, 2019, 9:22 am IST
Updated Sep 21, 2019, 9:22 am IST
ਵਰਦੀ ‘ਚ ਰੇਲਵੇ ਸਟੇਸ਼ਨ ਦੇ ਏ.ਡੀ.ਜੀ.ਪੀ ਦੇ ਲਾਏ ਪੈਰੀ ਹੱਥ
Punjab Police Video Viral
 Punjab Police Video Viral

ਪੰਜਾਬ ਪੁਲਿਸ ਅਕਸਰ ਹੀ ਕਿਸੇ ਨਾ ਕਿਸੇ ਮਾਮਲੇ ਨੂੰ ਲੈ ਕੇ ਵਿਵਾਦਾਂ ‘ਚ ਘਿਰੀ ਰਹਿੰਦੀ ਹੈ। ਦਰਅਸਲ ਪੰਜਾਬ ਪੁਲਿਸ ਮੁਲਾਜ਼ਮ ਵੱਲੋਂ ਆਪਣੀ ਮਨਮਰਜ਼ੀ ਕਰਨ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਜਿਸ 'ਚ ਇਕ ਪੁਲਿਸ ਮੁਲਾਜ਼ਮ ਆਪਣੇ ਸੀਨੀਅਰ ਦੀ ਰੱਜ ਕੇ ਖੁਸ਼ਾਮਦੀਦ ਕਰਦਾ ਨਜ਼ਰ ਆ ਰਿਹਾ ਹੈ। ਇਹ ਵੀਡੀਓ ਲੁਧਿਆਣਾ ਦੇ ਰੇਲਵੇ ਸਟੇਸ਼ਨ ਦੀ ਹੈ, ਜਿੱਥੇ ਪੁਲਿਸ ਦੇ ਏ.ਡੀ.ਜੀ.ਪੀ. ਸੰਜੀਵ ਕਾਲੜਾ ਦੌਰਾ ਕਰਨ ਲਈ ਪੁੱਜੇ।

LudhianaLudhiana

Advertisement

ਉੱਥੇ ਹੀ ਕਰੀਬ ਹਰ ਪੁਲਿਸ ਅਧਿਕਾਰੀ ਨੇ ਉਨ੍ਹਾਂ ਦਾ ਸੁਆਗਤ ਕੀਤਾ ਅਤੇ ਜੂਨੀਅਰ ਮੁਲਾਜ਼ਮਾਂ ਨੇ ਸਲਾਮੀ ਦਿੱਤੀ ਪਰ ਇਸ ਦੌਰਾਨ ਇਕ ਮੁਲਾਜ਼ਮ ਨੇ ਸਲਾਮੀ ਦੇਣ ਦੀ ਬਜਾਏ ਵਰਦੀ 'ਚ ਹੀ ਏ. ਡੀ. ਜੀ. ਪੀ. ਸੰਜੀਵ ਕਾਲੜਾ ਦੇ ਪੈਰ ਫ਼ੜ ਲਏ, ਜਦੋਂ ਕਿ ਨਿਯਮਾਂ ਮੁਤਾਬਕ ਵਰਦੀਧਾਰੀ ਪੁਲਿਸ ਮੁਲਾਜ਼ਮ ਕਿਸੇ ਦੇ ਪੈਰਾਂ ਜਾਂ ਗੋਡਿਆਂ ਨੂੰ ਹੱਥ ਨਹੀਂ ਲਾ ਸਕਦਾ। ਦੱਸ ਦੇਈਏ ਕਿ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਹੀ ਹੈ।

LudhianaLudhiana

ਇੰਨਾ ਹੀ ਨਹੀਂ ਇਸ ਤੋਂ ਪਹਿਲਾ ਵੀ ਛੋਟੇ ਅਧਿਕਾਰੀਆਂ ਵੱਲੋਂ ਆਪਣੇ ਸੀਨੀਅਰ ਦੀ ਚਾਪਲੂਸੀ ਕਰਨ ਦੀਆਂ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਚੁੱਕੀਆਂ ਹਨ। ਜਿਸ ਦੀ ਲੋਕਾਂ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ਹੈ ਅਤੇ ਲੋਕਾਂ ਦਾ ਕਹਿਣਾ ਹੈ ਕਿ ਸਿਰਫ਼ ਪੁਲਿਸ ਅਧਿਕਾਰੀ ਹੀ ਨਹੀਂ ਨੇਤਾ ਵੀ ਆਪਣੇ ਤੋਂ ਸੀਨੀਅਰ ਨੇਤਾਵਾਂ ਦੀ ਚਾਪਲੂਸੀ ਕਰਦੇ ਹਨ। ਅਜਿਹੇ ਅਧਿਕਾਰੀਆਂ ਨੂੰ ਸਸਪੈਂਡ ਕੀਤੇ ਜਾਣ ਦੀ ਲੋੜ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Punjab, Abohar
Advertisement

 

Advertisement
Advertisement