ਅੰਮ੍ਰਿਤਸਰ ਬਣਿਆ ਲੁਟੇਰਿਆਂ ਦਾ ਘਰ, ਦਿਨ-ਦਿਹਾੜੇ ਪਿਸਟਲ ਦੀ ਨੋਕ ਤੇ 4 ਲੱਖ ਦੀ ਲੁੱਟ
Published : Sep 21, 2019, 1:11 pm IST
Updated : Sep 21, 2019, 1:11 pm IST
SHARE ARTICLE
Robbery of lakhs on gun point at ranjit avenue
Robbery of lakhs on gun point at ranjit avenue

ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਕੀਤੀ ਸ਼ੁਰੂ

ਅੰਮ੍ਰਿਤਸਰ: ਪੰਜਾਬ ‘ਚ ਦਿਨੋਂ ਦਿਨ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਲਗਾਤਾਰ ਵੱਧਦੀਆ ਹੀ ਜਾ ਰਹੀਆਂ ਹਨ। ਅਜਿਹਾ ਜੀ ਇੱਕ ਮਾਮਲਾ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਇਲਾਕੇ ਤੋਂ ਸਾਹਮਣੇ ਆਇਆ ਹੈ ਜਿੱਥੇ 4 ਲੁਟੇਰਿਆਂ ਨੇ ਬੈਂਕ ਵਿਚ ਪੈਸੇ ਜਮ੍ਹਾਂ ਕਰਵਾਉਣ ਲਈ ਜਾ ਰਹੇ ਦੀਪਕ ਨੂੰ ਘੇਰ ਕੇ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ। ਲੁਟੇਰੇ ਦੀਪਕ ਕੋਲੋਂ ਪਿਸਟਲ ਦੀ ਨੋਕ ‘ਤੇ 4 ਲੱਖ ਰੁਪਏ ਨਕਦੀ ਸਣੇ ਐਕਟਿਵਾ ਲੈ ਕੇ ਫ਼ਰਾਰ ਹੋ ਗਏ।

AmritsarAmritsar

ਉੱਥੇ ਹੀ ਪੁਲਿਸ ਅਧਿਕਾਰੀ ਨੇ ਕਿਹਾ ਕਿ ਰਣਜੀਤ ਐਵੀਨਿਊ ਇਲਾਕੇ ‘ਚ ਕੁੱਝ ਲੁਟੇਰਿਆਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਮਾਮਲਾ ਦਰਜ ਕਰ ਕੇ ਜਲਦ ਹੀ ਆਰੋਪੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ। ਦੱਸ ਦੇਈਏ ਕਿ ਦੀਪਕ ਇੱਕ ਪ੍ਰਾਈਵੇਟ ਕੰਪਨੀ ਵਿਚ ਕੰਮ ਕਰਦਾ ਹੈ। ਉਸ ਨੇ ਦੱਸਿਆ ਕਿ 3 ਸਾਲ ਪਹਿਲਾਂ ਵੀ ਉਸ ਨਾਲ ਗਰਨਿ ਐਵੀਨਿਊ ਵਿਚਾਲੇ ਜਨਤਾ ਮੰਦਰ ਕੋਲ ਪੰਜ ਲੱਖ ਦੀ ਲੁੱਟ ਹੋਈ ਸੀ ਪਰ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਸੀ।

Ranjeet AveisRanjrt Avenue

ਲੱਖਾਂ ਦੀ ਲੁੱਟ ਦੇ ਮਾਮਲੇ ਦੀ ਜਾਣਕਾਰੀ ਮਿਲਦੇ ਹੀ ਥਾਣਾ ਰਣਜੀਤ ਐਵੀਨਿਊ ਡੀਸੀਪੀ ਡਿਟੈਕਟਿਵ ਮੁਖਵਿੰਦਰ ਸਿੰਘ ਭੁੱਲਰ, ਏਸੀਪੀ ਇੰਵੈਸਟੀਗੇਸ਼ਨ ਪਲਵਿੰਦਰ ਸਿੰਘ, ਸੀਆਈਏ ਇੰਚਾਰਜ ਇੰਸਪੈਕਟਰ ਸੁਖਵਿੰਦਰ ਸਿੰਘ ਰੰਧਾਵਾ ਅਤੇ ਥਾਣੇ ਦੇ ਐਸਐਚਓ ਕਮਲਜੀਤ ਸਿੰਘ ਨੇ ਵਾਰਦਾਤ ਬਾਰੇ ਜਾਣਕਾਰੀ ਹਾਸਲ ਕਰਨ ਤੋਂ ਬਾਅਦ ਸ਼ਹਿਰ ਵਿਚ ਹਾਈ ਅਲਰਟ ਕਰਦੇ ਹੋਏ ਚੈਕਿੰਗ ਅਭਿਆਨ ਸ਼ੁਰੂ ਕਰ ਦਿੱਤਾ।

dsPolice Officerਸੀਸੀਟੀਵੀ ਫੁਟੇਜ ਲਈ ਸੜਕ ਨੂੰ ਜੋੜਨ ਵਾਲੀ ਸੜਕ ਨਾਲ ਲੱਗਦੀ ਕੋਠੀ ਵਿਚ ਪੁਲਿਸ ਫੁਟੇਜ ਖੰਗਾਲ ਕਰ ਰਹੀ ਹੈ। ਡੀਸੀਪੀ ਮੁਖਵਿੰਦਰ ਸਿੰਘ ਭੁੱਲਰ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਵਿਚ ਜੁੱਟ ਗਏ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Punjab, Amritsar

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement