‘‘ਸਿੱਧੂ ਮੂਸੇਵਾਲੇ ਨੇ ਅਪਣੀ ਮਾਂ ਦੀ ਕੁੱਖ ਨੂੰ ਦਾਗ਼ ਲਾਇਆ’’
Published : Sep 21, 2019, 9:43 am IST
Updated : Sep 21, 2019, 9:43 am IST
SHARE ARTICLE
Sidhu Moosewala
Sidhu Moosewala

ਪੀਰਮੁਹੰਮਦ ਵੱਲੋਂ ਮੂਸੇਵਾਲੇ ਦੀ ਹਰਕਤ ਦਾ ਜ਼ਬਰਦਸਤ ਵਿਰੋਧ

ਚੰਡੀਗੜ੍ਹ: ਸਿੱਧੂ ਮੂਸੇਵਾਲੇ ਨੂੰ ‘ਅੜਬ ਮੁਟਿਆਰਾਂ’ ਫਿਲਮ ਲਈ ਗਾਏ ਗੀਤ ਵਿਚ ਸਿੱਖ ਕੌਮ ਦੀ ਸ਼ੇਰਨੀ ‘ਮਾਈ ਭਾਗੋ’ ਦੇ ਨਾਂਅ ਨੂੰ ਗ਼ਲਤ ਤਰੀਕੇ ਨਾਲ ਪੇਸ਼ ਕਰਨਾ ਕਾਫ਼ੀ ਮਹਿੰਗਾ ਪੈਂਦਾ ਨਜ਼ਰ ਆ ਰਿਹਾ ਹੈ। ਸਿੱਧੂ ਮੂਸੇਵਾਲੇ ਦੀ ਇਸ ਹਰਕਤ ’ਤੇ ਸਿੱਖਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ  ਹੈ। ਮੂਸੇਵਾਲੇ ਦੀ ਇਸ ਹਰਕਤ ਨੂੰ ਲੈ ਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਕਰਨੈਲ ਸਿੰਘ ਪੀਰਮੁਹੰਮਦ ਨੇ ਆਖਿਆ ਕਿ ਸਿੱਧੂ ਮੂਸੇਵਾਲੇ ਨੇ ਮਾਈ ਭਾਗੋ ਨੂੰ ਇਸ ਤਰ੍ਹਾਂ ਪੇਸ਼ ਕਰਕੇ ਅਪਣੀ ਮਾਂ ਦੀ ਕੁੱਖ ਨੂੰ ਵੀ ਦਾਗ਼ ਲਗਾ ਦਿੱਤਾ ਹੈ।

Sidhu Moose WalaSidhu Moose Wala

ਇਕ ਹੋਰ ਸਿੱਖ ਆਗੂ ਵੱਲੋਂ ਸਿੱਧੂ ਮੂਸੇਵਾਲੇ ਦੀ ਹਰਕਤ ਦਾ ਵਿਰੋਧ ਕਰਦਿਆਂ ਆਖਿਆ ਕਿ ਸਿੱਖ ਜਥੇਬੰਦੀਆਂ ਵੱਲੋਂ ਪੰਜਾਬ ਵਿਚ ਕਿਤੇ ਵੀ ਸਿੱਧੂ ਮੂਸੇਵਾਲਾ ਦਾ ਸ਼ੋਅ ਨਹੀਂ ਹੋਣ ਦਿੱਤਾ ਜਾਵੇਗਾ। ਇਸੇ ਤਰ੍ਹਾਂ ਭਾਈ ਗੁਰਪ੍ਰੀਤ ਸਿੰਘ ਚੰਡੀਗੜ੍ਹ ਅਤੇ ਦਮਦਮੀ ਟਕਸਾਲ ਤੋਂ ਭਾਈ ਹਰਿੰਦਰ ਸਿੰਘ ਨੇ ਵੀ ਸਿੱਧੂ ਮੂਸੇਵਾਲੇ ਵੱਲੋਂ ਅਪਣੇ ਗਾਣੇ ਵਿਚ ‘ਮਾਈ ਭਾਗੋ’   ਦੀ ਗ਼ਲਤ ਤੁਲਨਾ ਕਰਨ ’ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਆਖਿਆ ਕਿ  ਸਿੱਧੂ ਮੂਸੇਵਾਲੇ ਵੱਲੋਂ ਕੀਤੀ ਗਈ ਹਰਕਤ ਨਾ ਬਰਦਾਸ਼ਤ ਯੋਗ ਹੈ, ਇਸ ’ਤੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

Karnail Singh Peer mohammadKarnail Singh Peer Mohammad

ਦੱਸ ਦਈਏ ਕਿ ਸਿੱਧੂ ਮੂਸੇਵਾਲੇ ਨੇ ਸਿੱਖਾਂ ਵੱਲੋਂ ਕੀਤੇ ਜਾ ਰਹੇ ਭਾਰੀ ਵਿਰੋਧ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਜ਼ਰੀਏ ਮੁਆਫ਼ੀ ਮੰਗੀ ਹੈ। ਕੁੱਝ ਸਿੱਖਾਂ ਦਾ ਕਹਿਣਾ ਹੈ ਕਿ ਉਸ ਵੱਲੋਂ ਕੀਤੀ ਗਈ ਹਰਕਤ ਮੁਆਫ਼ੀ ਯੋਗ ਨਹੀਂ।  ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਸ ਗਾਇਕ ’ਤੇ ਸਖ਼ਤ ਐਕਸ਼ਨ ਲੈਣਾ ਚਾਹੀਦਾ ਹੈ।

ਦੇਖੋ ਵੀਡੀਓ:

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM
Advertisement