
ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਨੇ ਵਿਧਾਇਕ ਸਿਮਰਜੀਤ ਸਿੰਘ ਬੈਂਸ 'ਤੇ ਬੋਲਦਿਆਂ...
ਚੰਡੀਗੜ੍ਹ: ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਨੇ ਵਿਧਾਇਕ ਸਿਮਰਜੀਤ ਸਿੰਘ ਬੈਂਸ 'ਤੇ ਬੋਲਦਿਆਂ ਕਿਹਾ ਬੈਂਸ ਮਾਮਲੇ 'ਚ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ ਤੇ ਪੁਲਸ ਉਸ ਨੂੰ ਗ੍ਰਿਫਤਾਰ ਵੀ ਕਰੇਗੀ। ਇਸ ਦੇ ਨਾਲ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਾਨਵਰਾਂ ਦੀ ਸਾਂਭ-ਸੰਭਾਲ ਕਰਨ ਤਾਂ ਜੋ ਪਸ਼ੂਆਂ ਕਾਰਨ ਸੜਕ ਹਾਦਸੇ ਨਾ ਵਾਪਰਨ।
Simrjeet Bains
ਜਾਣਕਾਰੀ ਮੁਤਾਬਕ ਬਟਾਲਾ ਦੀ ਆਈ.ਟੀ.ਆਈ. 'ਚ ਜ਼ਿਲਾ ਪ੍ਰਸ਼ਾਸਨ ਵਲੋਂ ਰੋਜ਼ਗਾਰ ਮੇਲਾ ਲਗਾਇਆ ਗਿਆ। ਬਾਜਵਾ ਵਲੋਂ ਇਸ ਮੇਲੇ ਦਾ ਉਦਘਾਟਨ ਕੀਤਾ ਗਿਆ। ਇਸ ਮੇਲੇ 'ਚ ਵੱਖ-ਵੱਖ ਪ੍ਰਾਈਵੇਟ ਕੰਪਨੀਆਂ ਰੋਜ਼ਗਾਰ ਦੇਣ ਲਈ ਪਹੁੰਚੀਆਂ ਹੋਈਆਂ ਸਨ।
Simarjit Singh Bains
ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਕੀਤੇ ਵਾਅਦੇ ਮੁਤਾਬਕ ਘਰ-ਘਰ ਨੌਕਰੀ ਦੇਣ ਦਾ ਕੰਮ ਕਰ ਰਹੀ ਹੈ। ਇਨ੍ਹਾਂ ਰੋਜ਼ਗਾਰ ਮੇਲਿਆਂ ਦੇ ਜਰੀਏ ਹੀ ਹੁਣ ਤੱਕ ਗੁਰਦਾਸਪੁਰ 'ਚ ਕਰੀਬ 10 ਹਜ਼ਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆਂ ਕਰਵਾਇਆ ਜਾ ਚੁੱਕਾ ਹੈ।