
ਆਰੋਪੀ ਦੇ 5 ਸਾਥੀ ਮੌਕੇ 'ਤੇ ਹੋਏ ਫਰਾਰ
ਤਰਨਤਾਰਨ: ਪੰਜਾਬ ਪੁਲਿਸ ਵੱਲੋਂ ਲਗਾਤਾਰ ਨਸ਼ਾ ਤਸਕਰਾਂ ਅਤੇ ਗੁੰਡਾਗਰਦੀ ਕਰਨ ਵਾਲੇ ਆਰੋਪੀਆਂ ਦੀ ਨਕੇਲ ਕਸਣ ਲਈ ਕੋਸ਼ਿਸ਼ਾ ਕੀਤੀਆ ਜਾ ਰਹੀਆ ਹਨ। ਉੱਥੇ ਹੀ ਤਰਨਤਾਰਨ ਪੁਲਿਸ ਹੱਥ ਵੱਡੀ ਸਫਲਤਾ ਲੱਗੀ ਹੈ। ਦਰਅਸਲ, ਤਰਨਤਾਰਨ ਦੇ ਥਾਣਾ ਸਰਹਾਲੀ ਅਧੀਨ ਪੈਂਦੇ ਰਾਸ਼ਟਰੀ ਰਾਜ ਮਾਰਗ 'ਤੇ ਪੁਲਿਸ ਨੇ ਗੁੰਡਾਗਰਦੀ ਕਰਨ ਵਾਲੇ ਇਕ ਆਰੋਪੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਸ ਕੋਲੋਂ ਇਕ 32 ਬੋਰ ਪਿਸਤੌਲ, ਮੈਗਜ਼ੀਨ, 15 ਜ਼ਿੰਦਾ ਰੌਂਦ ਤੋਂ ਇਲਾਵਾ ਇਕ ਫਾਰਚੂਨਰ ਬਰਾਮਦ ਕੀਤੀ ਹੈ।
Police
ਉੱਥੇ ਹੀ ਇਸ ਮੌਕੇ ‘ਤੇ ਐੱਸਪੀ ਜਗਜੀਤ ਸਿੰਘ ਵਾਲੀਆ ਨੇ ਕਿਹਾ ਕਿ ਕਾਬੂ ਕੀਤੇ ਗਏ ਆਰੋਪੀ ਦੀ ਪਛਾਣ ਸੰਦੀਪ ਸਿੰਘ ਵਾਸੀ ਪਿੰਡ ਢੋਟੀਆਂ, ਜ਼ਿਲਾ ਤਰਨਤਾਰਨ ਦੇ ਰੂਪ 'ਚ ਹੋਈ ਹੈ। ਉਹਨਾਂ ਕਿਹਾ ਆਰੋਪੀ ਗੁਰੁ ਗੋਬਿੰਦ ਸਿੰਘ ਖਾਲਸਾ ਕਾਲਜ ਦੀਆਂ ਚੋਣਾਂ ਦੌਰਾਨ ਗੁੰਡਾਗਰਦੀ ਕਰਨ ਲਈ ਆਪਣੇ ਸਾਥੀਆਂ ਨਾਲ ਘੁੰਮ ਰਿਹਾ ਸੀ। ਜਿਸ ਨੂੰ ਮੌਕੇ ‘ਤੇ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਪਰ ਉਸ ਦੇ 5 ਸਾਥੀ ਫਰਾਰ ਹੋ ਗਏ ਸੀ।
police
ਉਹਨਾਂ ਕਿਹਾ ਕਿ ਪੁਲਿਸ ਨੇ ਗੁਰਲਾਲ ਸਿੰਘ, ਰਵੀ ਪਹਿਲਵਾਨ, ਮਹਿੰਦਰ ਸਿੰਘ ਤੋਂ ਇਲਾਵਾ ਦੋ ਹੋਰ ਵਿਅਕਤੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ। ਦੱਸ ਦੇਈਏ ਕਿ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਆਰੋਪੀ ਖਿਲਾਫ਼ ਮਾਮਲਾ ਦਰਜ ਕਰਕੇ ਤਫ਼ਤੀਸ ਸ਼ੁਰੂ ਕਰ ਦਿੱਤੀ ਗਈ ਹੈ। ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਆਰੋਪੀ ਦੀ ਹੋਰ ਕਿਹੜੇ ਵੱਡੇ ਗਿਰੋਹਾਂ ਨਾਲ ਤਾਰ ਜੁੜੀ ਹੋਈ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।