
ਰੋਂਦਾ ਰਹਿ ਗਿਆ ਬਜ਼ੁਰਗ ਸਬਜ਼ੀ ਵਾਲਾ
ਲੁਧਿਆਣਾ (ਵਿਸ਼ਾਲ ਕਪੂਰ) : ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਵਿਚ ਲੁੱਟ ਖੋਹ ਕਰਨ ਵਾਲਿਆਂ ਦੇ ਹੌਂਸਲੇ ਇੰਨੇ ਬੁਲੰਦ ਹੋ ਚੁੱਕੇ ਹਨ ਕਿ ਉਹ ਬੇਖ਼ੌਫ਼ ਇਕ ਤੋਂ ਇਕ ਵਾਰਦਾਤਾਂ ਨੂੰ ਅੰਜ਼ਾਮ ਦੇ ਰਹੇ ਹਨ। ਜਿੱਥੇ ਕੁੱਝ ਦਿਨ ਪਹਿਲਾਂ ਇਕ ਵਿਅਕਤੀ ਵੱਲੋਂ ਗਲੀ ਵਿਚ ਸੁੱਤੀ ਪਈ ਔਰਤ ਕੋਲੋਂ ਬੱਚਾ ਚੁੱਕਣ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਸੀ, ਉਥੇ ਹੀ ਹੁਣ ਲੁਟੇਰਿਆਂ ਦਾ ਇਕ ਵੀਡੀਓ ਸਾਹਮਣੇ ਆਇਆ ਹੈ,ਜਿਸ ਵਿਚ ਉਹ ਇਕ ਰਾਤ ਦੇ ਸਮੇਂ ਇਕ ਸਬਜ਼ੀ ਵੇਚਣ ਵਾਲੇ ਕੋਲੋਂ ਪੈਸੇ ਲੁੱਟਦੇ ਹੋਏ ਨਜ਼ਰ ਆ ਰਹੇ ਹਨ।
Loot
ਵੀਡੀਓ ਵਿਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਤਿੰਨ ਲੁਟੇਰੇ ਮੋਟਰਸਾਈਕਲ ’ਤੇ ਆਉਂਦੇ ਹਨ ਅਤੇ ਇਕ ਸਬਜ਼ੀ ਵੇਚਣ ਵਾਲੇ ਬਜ਼ੁਰਗ ਵਿਅਕਤੀ ਪਾਸੋਂ ਉਸ ਦੇ ਖ਼ੂਨ ਪਸੀਨੇ ਦੀ ਕਮਾਈ ਖੋਹ ਕੇ ਫ਼ਰਾਰ ਹੋ ਜਾਂਦੇ ਹਨ ਅਤੇ ਉਹ ਵਿਅਕਤੀ ਰੋਂਦਾ ਰਹਿ ਜਾਂਦਾ ਹੈ। ਇਹ ਸਾਰੀ ਘਟਨਾ ਉਥੇ ਲੱਗੇ ਇਕ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ। ਇਸ ਤੋਂ ਕੁੱਝ ਦਿਨ ਪਹਿਲਾਂ ਵੀ ਲੁਧਿਆਣਾ ਦੇ ਇਕ ਮੁਹੱਲੇ ਵਿਚ ਰਾਤ ਵੇਲੇ ਬੱਚਾ ਚੁੱਕਣ ਦੀ ਇਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਸੀ, ਜਿਸ ਨੂੰ ਲੋਕਾਂ ਨੇ ਮੌਕੇ ’ਤੇ ਫੜ ਲਿਆ ਸੀ।
Theft
ਇਨ੍ਹਾਂ ਘਟਨਾਵਾਂ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਲੁਧਿਆਣਾ ਵਿਚ ਅਪਰਾਧੀਆਂ ਨੂੰ ਪੁਲਿਸ ਦਾ ਕੋਈ ਖ਼ੌਫ਼ ਨਹੀਂ ਰਿਹਾ ਅਤੇ ਉਹ ਬੇਖ਼ੌਫ਼ ਹੋ ਕੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇ ਰਹੇ ਹਨ। ਫਿਲਹਾਲ ਇਨ੍ਹਾਂ ਘਟਨਾਵਾਂ ਨੂੰ ਲੈ ਕੇ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਦੇਖਣਾ ਹੋਵੇਗਾ ਕਿ ਲੁਧਿਆਣਾ ਪੁਲਿਸ ਇਨ੍ਹਾਂ ਵਾਰਦਾਤਾਂ ਨੂੰ ਰੋਕਣ ਲਈ ਕੀ ਕਦਮ ਉਠਾਉਂਦੀ ਹੈ।
ਦੇਖੋ ਵੀਡੀਓ:
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।