ਤਬਾਹਕੁਨ ਹੈ ਮੋਦੀ ‘ਚ ਪ੍ਰਵੇਸ਼ ਹੋਈ ਹਿਟਲਰ ਦੀ ਆਤਮਾ - ਹਰਪਾਲ ਸਿੰਘ ਚੀਮਾ
Published : Sep 21, 2020, 6:19 pm IST
Updated : Sep 21, 2020, 6:19 pm IST
SHARE ARTICLE
Harpal Cheema
Harpal Cheema

ਕਿਸਾਨਾਂ ਦੇ ਬੰਦ ਨੂੰ ‘ਆਪ’ ਵੱਲੋਂ ਪੂਰਨ ਸਮਰਥਨ ਦਾ ਐਲਾਨ

-ਕਾਲੇ ਕਾਨੂੰਨਾਂ ਵਿਰੁੱਧ 24 ਸਤੰਬਰ ਨੂੰ ਪੰਜਾਬ ਭਰ ‘ਚ ‘ਮਨੁੱਖੀ ਕੜੀ’ ਬਣਾਏਗੀ ‘ਆਪ’ - ਜਰਨੈਲ ਸਿੰਘ
- ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਜੇਕਰ ਨਾ ਦਿੱਤਾ ਅਸਤੀਫ਼ਾ ਤਾਂ ਉਸ ਦੇ ਘਰ ਦਾ ਕਰਾਂਗੇ ਘਿਰਾਓ- ‘ਆਪ’
-ਮੁਲਾਕਾਤ ਤੋਂ ਨਾ-ਨੁਕਰ ਰਹੇ ਰਾਜਪਾਲ ਨੂੰ ‘ਆਪ’ ਦੇ ਵਫ਼ਦ ਨੇ ਧਰਨਾ ਲਾ ਕੇ ਕੀਤਾ ਮਜਬੂਰ, ਰਾਜਪਾਲ ਨੇ ਖ਼ੁਦ ਆ ਕੇ ਸਵੀਕਾਰ ਕੀਤਾ ਮੰਗ ਪੱਤਰ

ਚੰਡੀਗੜ, 21 ਸਤੰਬਰ ,  2020 - ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਵੱਲੋਂ 25 ਸਤੰਬਰ ਨੂੰ ਕੀਤੇ ਜਾ ਰਹੇ ਬੰਦ ਦੇ ਪੂਰਨ ਸਮਰਥਨ ਦਾ ਐਲਾਨ ਕਰਦੇ ਹੋਏ ਆਪਣੇ ਤਮਾਮ-ਆਗੂਆਂ ਅਤੇ ਵਰਕਰਾਂ-ਵਲੰਟੀਅਰਾਂ ਨੂੰ ਇਸ ਸੰਘਰਸ਼ ‘ਚ ਡਟ ਕੇ ਸਾਥ ਦੇਣ ਦੀ ਹਿਦਾਇਤ ਕੀਤੀ ਹੈ।   

AAPAAP

ਪਾਰਟੀ ਇਨਾਂ ਕਾਲੇ ਕਾਨੂੰਨਾਂ ਦੇ ਵਿਰੁੱਧ 24 ਸਤੰਬਰ ਨੂੰ ਪੰਜਾਬ ਭਰ ‘ਚ ਮਨੁੱਖੀ ਕੜੀਆਂ (ਹਿਊਮਨ ਚੇਨ) ਬਣਾ ਕੇ ਰੋਸ ਪ੍ਰਦਰਸ਼ਨ ਕਰਨ ਦਾ ਪ੍ਰੋਗਰਾਮ ਐਲਾਨਿਆ ਹੈ। ਇਸ ਤੋਂ ਇਲਾਵਾ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ (ਐਮਐਲਏ) ਦੀ ਅਗਵਾਈ ਹੇਠ ਵਿਧਾਇਕਾਂ ਅਤੇ ਆਗੂਆਂ ਦੇ ਵਫ਼ਦ ਨੇ ਪੰਜਾਬ ਦੇ ਰਾਜਪਾਲ ਰਾਹੀਂ ਦੇਸ਼ ਦੇ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪ ਕੇ ਖੇਤੀ ਵਿਰੋਧੀ ਇਨਾਂ ਤਿੰਨਾਂ ਕਾਲੇ ਕਾਨੂੰਨਾਂ ‘ਤੇ ਮੋਹਰ ਨਾ ਲਗਾਉਣ ਦੀ ਅਪੀਲ ਕੀਤੀ।

V P Singh BadnoreV P Singh Badnore

ਹਾਲਾਂਕਿ ਰਾਜ ਭਵਨ ਵੱਲੋਂ ਜਦੋਂ ਰਾਜਪਾਲ ਨਾਲ ਮੁਲਾਕਾਤ ਤੋਂ ਨਾ-ਨੁਕਰ ਕੀਤੀ ਗਈ ਤਾਂ ‘ਆਪ’ ਦਾ ਵਫ਼ਦ ਰਾਜ ਭਵਨ ਦੇ ਮੁੱਖ ਦੇ ਸਾਹਮਣੇ ਧਰਨੇ ‘ਤੇ ਬੈਠ ਗਿਆ। ਸਥਿਤੀ ਨਾਜ਼ੁਕ ਹੋਣ ਦੇ ਮੱਦੇਨਜ਼ਰ ਪੰਜਾਬ ਦੇ ਰਾਜਪਾਲ ਵੀ.ਪੀ ਸਿੰਘ ਬਦਨੌਰ ਨੂੰ ਖ਼ੁਦ ਮੈਮੋਰੰਡਮ ਲੈਣ ਲਈ ਆਉਣਾ ਪਿਆ। ਰਾਜਪਾਲ ਨੇ ਨਾ ਕੇਵਲ ‘ਆਪ’ ਦੇ ਵਫ਼ਦ ਨਾਲ ਮੁਲਾਕਾਤ ਕੀਤੀ ਬਲਕਿ ਭਰੋਸਾ ਦਿੱਤਾ ਕਿ ਉਹ ‘ਆਪ’ ਦੇ ਮੰਗ ਪੱਤਰ ਨੂੰ ਤੁਰੰਤ ਰਾਸ਼ਟਰਪਤੀ ਕੋਲ ਪਹੁੰਚਦਾ ਕਰਨਗੇ।  

AAPAAP

ਸੋਮਵਾਰ ਇੱਥੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਹਰਪਾਲ ਸਿੰਘ ਚੀਮਾ, ਜਰਨੈਲ ਸਿੰਘ ਅਤੇ ਪ੍ਰੋ. ਬਲਜਿੰਦਰ ਕੌਰ ਨੇ ਬਾਦਲਾਂ ਸਮੇਤ ਕਾਂਗਰਸ ਅਤੇ ਭਾਜਪਾ ਨੂੰ ਕਿਸਾਨ ਵਿਰੋਧੀ ਪਾਰਟੀਆਂ ਕਰਾਰ ਦਿੱਤਾ। ਇਸ ਮੌਕੇ ਉਨਾਂ ਨਾਲ ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ, ਪਿ੍ਰੰਸੀਪਲ ਬੁੱਧ ਰਾਮ, ਮੀਤ ਹੇਅਰ, ਕੁਲਵੰਤ ਸਿੰਘ ਪੰਡੋਰੀ, ਮਾਸਟਰ ਬਲਦੇਵ ਸਿੰਘ ਜੈਤੋ (ਸਾਰੇ ਵਿਧਾਇਕ), ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਸੀਨੀਅਰ ਆਗੂ ਰਾਜ ਲਾਲੀ ਗਿੱਲ ਅਤੇ ਹੋਰ ਨੇਤਾ ਮੌਜੂਦ ਸਨ।

Harpal Cheema Harpal Cheema

ਹਰਪਾਲ ਸਿੰਘ ਚੀਮਾ ਨੇ ਖੇਤੀ ਸੰਬੰਧੀ ਇਨਾਂ ਕਾਨੂੰਨਾਂ ਨੂੰ ਪਾਸ ਕਰਨ ਲਈ ਸੱਤਾਧਾਰੀ ਭਾਜਪਾ ਵੱਲੋਂ ਕੀਤੀ ਧੱਕੇਸ਼ਾਹੀ ਨੂੰ ਲੋਕਤੰਤਰ ਦੀ ਸ਼ਰੇਆਮ ਹੱਤਿਆ ਕਿਹਾ। ਚੀਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਚ ਤਾਨਾਸ਼ਾਹ ਹਿਟਲਰ ਦੀ ਆਤਮਾ ਪ੍ਰਵੇਸ਼ ਹੋ ਚੁੱਕੀ ਹੈ, ਜੋ ਦੇਸ਼ ਦੇ ਲੋਕਾਂ ਅਤੇ ਲੋਕਤੰਤਰ ਲਈ ਤਬਾਹਕੁਨ ਸਾਬਤ ਹੋਵੇਗੀ।

Som ParkashSom Parkash

ਇਸ ਲਈ ਪੂਰੇ ਪੰਜਾਬ ਅਤੇ ਦੇਸ਼ ਉੱਤੇ ਇੱਕਜੁੱਟ ਹੋ ਕੇ ਲੋਕਤੰਤਰ ਨੂੰ ਬਚਾਉਣ ਦੀ ਜ਼ਿੰਮੇਵਾਰੀ ਆ ਗਈ ਹੈ। ਚੀਮਾ ਨੇ ਹੁਸ਼ਿਆਰਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਕੋਲੋਂ ਕਿਸਾਨਾਂ ਦੇ ਹੱਕ ਵਿਚ ਤੁਰੰਤ ਅਸਤੀਫ਼ਾ ਮੰਗਿਆ, ਅਸਤੀਫ਼ਾ ਨਾ ਦੇਣ ਦੀ ਸੂਰਤ ਵਿਚ ਕੇਂਦਰੀ ਮੰਤਰੀ ਦੇ ਘਰ ਦੇ ਘਿਰਾਓ ਕਰਨ ਦੀ ਚੇਤਾਵਨੀ ਦਿੱਤੀ।  

 Jarnail Singh Jarnail Singh

ਇਸ ਮੌਕੇ ਜਰਨੈਲ ਸਿੰਘ ਨੇ ਕਿਹਾ ਕਿ ‘ਆਪ’ ਇਨਾਂ ਮਾਰੂ ਆਰਡੀਨੈਂਸਾਂ ਦਾ ਪਹਿਲੇ ਦਿਨ ਤੋਂ ਸਿੱਧਾ ਅਤੇ ਸਪਸ਼ਟ ਵਿਰੋਧ ਕਰ ਰਹੀ ਹੈ, ਜਦਕਿ ਹਰਸਿਮਰਤ ਕੌਰ ਬਾਦਲ ਸਮੇਤ ਪੂਰੇ ਬਾਦਲ ਪਰਿਵਾਰ ਅਤੇ ਮੁੱਖ ਮੰਤਰੀ ਅਮਰਿੰਦਰ ਸਿੰਘ ‘ਤੇ ਦੋਹਰੀ ਅਤੇ ਮੌਕਾਪ੍ਰਸਤ ਨੀਤੀ ਵਰਤਣ ਦਾ ਦੋਸ਼ ਲਗਾਇਆ। ਜਰਨੈਲ ਸਿੰਘ ਨੇ ਦੱਸਿਆ ਕਿ ਕਾਲੇ ਕਾਨੂੰਨਾਂ ਖ਼ਿਲਾਫ਼ ‘ਆਪ‘ 24 ਸਤੰਬਰ ਨੂੰ ਪੰਜਾਬ ‘ਚ ਮਨੁੱਖੀ ਕੜੀਆਂ ਬਣਾ ਕੇ ਰੋਸ ਪ੍ਰਦਰਸ਼ਨ ਕਰੇਗੀ।    

Baljinder KaurBaljinder Kaur

ਇਸ ਮੌਕੇ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਐਮਐਸਪੀ ਦੇ ਕਥਿਤ ਐਲਾਨ ਦੇ ਬਾਵਜੂਦ ਮੰਡੀਆਂ ‘ਚ ਨਰਮੇ ਅਤੇ ਮੱਕੀ ਦੀਆਂ ਫ਼ਸਲਾਂ ਨੂੰ ਅੱਧੇ ਮੁੱਲ ਖ਼ਰੀਦਿਆ ਜਾ ਰਿਹਾ ਹੈ। ਉਨਾਂ ਕਿਹਾ ਕਿ ਜੇਕਰ ਮੋਦੀ ਸਰਕਾਰ ਇਹ ਘਾਤਕ ਕਾਨੂੰਨ ਲਾਗੂ ਕਰਨ ‘ਚ ਕਾਮਯਾਬ ਹੋ ਗਈ ਤਾਂ ਕਣਕ ਅਤੇ ਝੋਨੇ ਦਾ ਹਾਲ ਵੀ ਮੱਕੀ ਅਤੇ ਨਰਮੇ ਵਰਗਾ ਹੋ ਜਾਵੇਗਾ।   

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM
Advertisement