
ਰਾਸ਼ਟਰਪਤੀ ਨੂੰ ਸੌਂਪਿਆ ਜਾਵੇਗਾ ਮੰਗ ਪੱਤਰ
ਚੰਡੀਗੜ੍ਹ: ਖੇਤੀਬਾੜੀ ਆਰਡੀਨੈਂਸਾਂ ਦੇ ਵਿਰੋਧ ਵਿਚ ਅੱਜ ਆਮ ਆਦਮੀ ਪਾਰਟੀ ਪੰਜਾਬ ਨੇ ਇਕ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਆਮ ਆਦਮੀ ਪਾਰਟੀ ਵਲੋਂ ਇੰਚਾਰਜ ਜਰਨੈਲ ਸਿੰਘ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਹੋਰ ਵਿਧਾਇਕ ਮੌਜੂਦ ਸਨ।
Jarnail Singh
ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਵੱਲ਼ੋਂ ਜਾਰੀ ਖੇਤੀ ਆਰਡੀਨੈਂਸਾਂ ਨੂੰ ਲੈ ਕੇ ਵਿਰੋਧ ਜਤਾਇਆ। ਇਸ ਮੌਕੇ ਜਰਨੈਲ ਸਿੰਘ ਨੇ ਕਿਹਾ ਕਿ ਰਾਜ ਸਭਾ ਵਿਚ ਖੇਤੀਬਾੜੀ ਬਿਲ ਨੂੰ ਧੋਖੇ ਨਾਲ ਪਾਸ ਕੀਤਾ ਗਿਆ ਹੈ। ਇਸ ਸਬੰਧੀ ਉਹ ਅੱਜ ਸ਼ਾਮੀਂ 4 ਵਜੇ ਰਾਜਪਾਲ ਨਾਲ ਮੁਲਾਕਾਤ ਕਰਨਗੇ।
Aam Aadmi Party Punjab
ਇਸ ਦੌਰਾਨ ਉਹਨਾਂ ਵੱਲੋਂ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। ਜਰਨੈਲ ਸਿੰਘ ਨੇ ਕਿਹਾ ਕਿ ਗਵਰਨਰ ਦੀ ਕਲਮ ਹੀ ਹੁਣ ਕਿਸਾਨਾਂ ਦੀ ਮੁਸ਼ਕਲ ਦਾ ਹੱਲ ਕਰ ਸਕਦੀ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਕਿਸਾਨਾਂ ਦੇ ਇਸ ਸੰਘਰਸ਼ ਵਿਚ ਉਹਨਾਂ ਦਾ ਪੂਰਾ ਸਾਥ ਦੇਵੇਗੀ।
Harpal Cheema
ਉੱਥੇ ਹੀ ਇਸ ਮੌਕੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਵੀ ਕਿਸਾਨ ਬਿੱਲਾਂ ਨੂੰ ਲੈ ਕੇ ਪੰਜਾਬ ਦੀ ਕਾਂਗਰਸ ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ 'ਤੇ ਤਿੱਖੇ ਨਿਸ਼ਾਨੇ ਸਾਧੇ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ, ਭਾਜਪਾ ਤੇ ਕਾਂਗਰਸ ਸਭ ਖੇਤੀਬਾੜੀ ਆਰਡੀਨੈਂਸਾਂ ਲਈ ਜ਼ਿੰਮੇਵਾਰ ਹਨ।
Farmers Protest
ਉਹਨਾਂ ਕਿਹਾ ਈ.ਡੀ. ਦੇ ਕੇਸਾਂ ਤੋਂ ਡਰਦੇ ਅਕਾਲੀ-ਕਾਂਗਰਸੀ ਕਿਸਾਨਾਂ ਨਾਲ ਨਹੀਂ ਖੜ੍ਹ ਰਹੇ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਹਰਸਿਮਰਤ ਕੌਰ ਬਾਦਲ ਤਾਂ ਅੱਜ ਵੀ ਕਹਿ ਰਹੇ ਕਿ ਉਹ ਆਰਡੀਨੈਂਸਾਂ ਖਿਲਾਫ਼ ਨਹੀਂ ਹਨ।