
ਕੈਪਟਨ ਵਲੋਂ ਪੰਜਾਬ ਦੇ ਕਿਸਾਨਾਂ ਲਈ ਆਖ਼ਰੀ ਦਮ ਤਕ ਲੜਨ ਦਾ ਅਹਿਦ
ਚੰਡੀਗੜ੍ਹ, 20 ਸਤੰਬਰ (ਸਪੋਕਸਮੈਨ ਸਮਾਚਾਰ ਸੇਵਾ): ਸੂਬੇ ਦੇ ਕਿਸਾਨਾਂ ਦੇ ਹਿਤਾਂ ਦੀ ਰਾਖੀ ਲਈ ਅਪਣੇ ਆਖ਼ਰੀ ਦਮ ਤਕ ਲੜਨ ਦਾ ਅਹਿਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਉਸ ਦੇ ਭਾਈਵਾਲਾਂ, ਅਕਾਲੀ ਦਲ ਸਮੇਤ, ਨੂੰ ਕੇਂਦਰ ਸਰਕਾਰ ਦੇ ਨਵੇਂ ਗ਼ੈਰ-ਸੰਵਿਧਾਨਕ, ਗ਼ੈਰ-ਲੋਕਤੰਤਰੀ ਅਤੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਅਦਾਲਤ ਵਿਚ ਘਸੀਟੇਗੀ। ਉਨ੍ਹਾਂ ਕਿਹਾ ਕਿ ਅਸੀਂ ਇਨ੍ਹਾਂ ਕਾਲੇ ਕਾਨੂੰਨਾਂ ਵਿਰੁਧ ਲੜਾਈ ਲੜਾਂਗੇ ਅਤੇ ਜਿਵੇਂ ਹੀ ਇਨ੍ਹਾਂ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਮਿਲਨ ਉਪਰੰਤ ਇਹ ਕਾਨੂੰਨ ਬਣਦੇ ਹਨ ਤਾਂ ਅਸੀਂ ਅਦਾਲਤਾਂ ਦਾ ਬੂਹਾ ਵੀ ਖੜਕਾਵਾਂਗੇ। ਉਨ੍ਹਾਂ ਐਲਾਨ ਕੀਤਾ ਕਿ ਅਸੀਂ ਕਿਸਾਨਾਂ ਨਾਲ ਖੜੇ ਹਾਂ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਜੋ ਵੀ ਬਣ ਪਿਆ ਉਹੋ ਕਰਾਂਗੇ।