ਰਾਜਪੁਰਾ ਪੁਲਿਸ ਵਲੋਂ ਦੋ ਕਿਲੋ ਅਫ਼ੀਮ ਸਮੇਤ ਦੋ ਗ੍ਰਿਫ਼ਤਾਰ
Published : Sep 21, 2020, 2:58 am IST
Updated : Sep 21, 2020, 2:58 am IST
SHARE ARTICLE
image
image

ਰਾਜਪੁਰਾ ਪੁਲਿਸ ਵਲੋਂ ਦੋ ਕਿਲੋ ਅਫ਼ੀਮ ਸਮੇਤ ਦੋ ਗ੍ਰਿਫ਼ਤਾਰ

ਰਾਜਪੁਰਾ, 20 ਸਤੰਬਰ (ਗੁਰਸ਼ਰਨ ਵਿਰਕ): ਥਾਣਾ ਸ਼ਹਿਰੀ ਦੀ ਪੁਲਿਸ ਨੇ ਕੌਮੀ ਸ਼ਾਹ ਮਾਰਗ ਨੰਬਰ 44 ਤੇ ਮਿੱਢ-ਵੇ ਢਾਬੇ ਨੇੜੇ ਪੈਦਲ ਜਾ ਰਹੇ 2 ਵਿਅਕਤੀਆਂ ਨੂੰ ਦੋ ਕਿਲੋ ਅਫ਼ੀਮ ਬਰਾਮਦ ਸਮੇਤ ਗ੍ਰਿਫ਼ਤਾਰ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ। ਥਾਣਾ ਸ਼ਹਿਰੀ ਦੇ ਮੁੱਖ ਅਫ਼ਸਰ ਥਾਣੇਦਾਰ ਬਲਵਿੰਦਰ ਸਿੰਘ ਨੇ ਦਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਵਿਕਰਮਜੀਤ ਸਿੰਘ ਦੁੱਗਲ ਵਲੋਂ ਨਸ਼ਿਆਂ ਵਿਰੁਧ ਵਿੱਢੀ ਮੁਹਿੰਮ ਤਹਿਤ ਥਾਣੇਦਾਰ ਸੁਖਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਇਲਾਕੇ ਵਿਚ ਗਸ਼ਤ ਕਰਦੇ ਹੋਏ ਜਦੋਂ ਮਿੱਢ-ਵੇ ਢਾਬੇ ਨੇੜੇ ਪਹੁੰਚੇ ਤਾਂ ਪੁਲਿਸ ਪਾਰਟੀ ਨੇ ਅੰਬਾਲਾ ਵਾਲੇ ਪਾਸੇ ਤੋਂ ਪੈਦਲ ਆ ਰਹੇ ਦੋ ਵਿਅਕਤੀ ਜਿਨ੍ਹਾਂ ਦੇ ਹੱਥਾਂ ਵਿਚ ਬੈਗ਼ ਫੜੇ ਹੋਏ ਸਨ ਨੂੰ ਸ਼ੱਕ ਦੇ ਆਧਾਰ ਉਤੇ ਰੋਕ ਕੇ ਜਦੋਂ ਉਨ੍ਹਾਂ ਦੇ ਬੈਗ਼ਾਂ ਦੀ ਤਲਾਸ਼ੀ ਕੀਤੀ ਤਾਂ ਬੈਗ਼ਾਂ ਵਿਚੋਂ ਦੋ ਕਿਲੋ ਅਫ਼ੀਮ ਬਰਾਮਦ ਹੋਈ। ਦੋਵੇਂ ਵਿਅਕਤੀਆਂ ਤੋਂ ਪੁਲਿਸ ਵਲੋਂ ਕੀਤੀ ਪੁਛ ਗਿਛ ਦੌਰਾਨ ਉਨ੍ਹਾਂ ਅਪਣੀ ਪਹਿਚਾਣ ਰਾਮ ਨਿਵਾਸ ਅਤੇ ਸੁਨੀਲ ਵਾਸੀ ਅਕਬਰਪੁਰ ਉੱਤਰ ਪ੍ਰਦੇਸ਼ ਵਜੋਂ ਦਸੀ। ਜਿਸ ਤੇ ਥਾਣਾ ਸ਼ਹਿਰੀ ਦੀ ਪੁਲਿਸ ਨੇ ਇਨ੍ਹਾਂ ਦੋਵਾਂ ਵਿਅਕਤੀਆਂ ਵਿਰੁਧ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ।
imageimage

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement