 
          	15 ਅਕਤੂਬਰ ਤਕ ਭੇਜੀ ਜਾ ਸਕਦੀ ਹੈ ਆਨ ਲਾਈਨ ਅਰਜ਼ੀ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਚਾਲੂ ਵਿਦਿਅਕ ਸੈਸ਼ਨ ਲਈ ਵੱਖ-ਵੱਖ ਵਜ਼ੀਫ਼ਾ ਸਕੀਮਾਂ ਲਈ ਅਪਲਾਈ ਲਈ ਆਖਰੀ ਤਾਰੀਖ ਵਿਚ ਵਾਧਾ ਕਰ ਦਿਤਾ ਹੈ। ਸਾਲ 2020-21 ਲਈ ਵਜ਼ੀਫ਼ੇ ਵਾਸਤੇ ਈ-ਪੰਜਾਬ ਪੋਰਟਲ ’ਤੇ ਅਪਲਾਈ ਕੀਤਾ ਜਾ ਸਕੇਗਾ।
 Capt Amrinder Singh
Capt Amrinder Singh
ਸਕੂਲ ਸਿੱਖਿਆ ਵਿਭਾਗ ਦੇ ਇਕ ਬੁਲਾਰੇ ਅਨੁਸਾਰ ਇਨ੍ਹਾਂ ਵਜ਼ੀਫ਼ਾ ਸਕੀਮਾਂ ਵਿਚ 9ਵ ਤੋਂ ਵੀਂ ਜਮਾਤ ਵਿਚ ਪੜ੍ਹਦੇ ਅਨੁਸੂਚਿਤ ਜਾਤੀ (ਐੱਸ.ਸੀ.) ਦੇ ਵਿਦਿਆਰਥੀਆਂ ਲਈ ਪ੍ਰੀ-ਮੈਟਰਿਕ ਸਕਾਲਰਸ਼ਿਪ ਸਕੀਮ, ਪਹਿਲੀ ਤੋਂ ਦਸਵੀਂ ਤਕ ਪੜ੍ਹਦੇ ਓ.ਬੀ.ਸੀ. ਵਿਦਿਆਰਥੀਆਂ ਲਈ ਪ੍ਰੀ-ਮੈਟਰਿਕ ਸਕਾਲਰਸ਼ਿਪ ਸਕੀਮ ਅਤੇ 9ਵੀਂ ਤੋਂ 12 ਤਕ ਪੜਦੇ ਐਸ.ਸੀ. ਵਿਦਿਆਰਥੀਆਂ ਲਈ ਅੱਪਗ੍ਰੇਡੇਸ਼ਨ ਆਫ਼ ਮੈਟਰਿਕ ਸਕੀਮ ਸ਼ਾਮਲ ਹੈ।
 Captain Amarinder Singh
Captain Amarinder Singh
ਬੁਲਾਰੇ ਅਨੁਸਾਰ ਇਨ੍ਹਾਂ ਵਜ਼ੀਫ਼ਾ ਸਕੀਮਾਂ ਲਈ ਅਪਲਾਈ ਕਰਨ ਵਾਸਤੇ ਪੋਰਟਲ ਪਹਿਲਾਂ ਹੀ 16 ਸਤੰਬਰ ਤੋਂ ਖੁਲ੍ਹ ਚੁੱਕਾ ਹੈ। ਆਨ ਲਾਈਨ ਅਰਜ਼ੀ ਭੇਜਣ ਦੀ ਆਖਰੀ ਤਾਰੀਖ 15 ਅਕਤੂਬਰ 2020 ਰੱਖੀ ਗਈ ਹੈ ਜਦਕਿ ਸਕੂਲਾਂ ਦੀ ਪ੍ਰਵਾਨਗੀ ਅਤੇ ਜ਼ਿਲਿ੍ਹਆਂ ਨੂੰ ਆਨ ਲਾਈਨ ਡਾਟਾ ਭੇਜਣ ਦੀ ਆਖਰੀ ਮਿਤੀ 20 ਅਕਤੂਬਰ 2020 ਨਿਰਧਾਰਤ ਕੀਤੀ ਗਈ ਹੈ।
 Punjab Govt
Punjab Govt
ਜ਼ਿਲਿਆਂ ਲਈ ਪ੍ਰਵਾਨਗੀ ਅਤੇ ਅੱਗੇ ਸੂਬੇ ਨੂੰ ਆਨ ਲਾਈਨ ਡਾਟਾ ਭੇਜਣ ਦੀ ਮਿਤੀ 15 ਅਕਤੂਬਰ ਤੋਂ 27 ਅਕਤੂਬਰ 2020 ਤੈਅ ਕੀਤੀ ਗਈ ਹੈ। ਬੁਲਾਰੇ ਅਨੁਸਾਰ ਇਸ ਤੋਂ ਬਾਅਦ ਪੋਰਟਲ ’ਤੇ ਅਪਲਾਈ ਕਰਨ ਦੀ ਮਿਤੀ ਵਿਚ ਕੋਈ ਵਾਧਾ ਨਹੀਂ ਕੀਤਾ ਜਾਵੇਗਾ।
 
                     
                
 
	                     
	                     
	                     
	                     
     
     
                     
                     
                     
                     
                    