
ਏ.ਐਸ.ਆਈ. ਦਵਿੰਦਰ ਕੁਮਾਰ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕੀਤਾ ਕਾਬੂ
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸਿਟੀ ਪੁਲਿਸ ਥਾਣਾ ਜ਼ਿਲ੍ਹ ਹੁਸ਼ਿਆਰਪੁਰ ਵਿਖੇ ਤਾਇਨਾਤ ਏ.ਐਸ.ਆਈ. ਦਵਿੰਦਰ ਕੁਮਾਰ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਦੀਪਕ ਨਖਵਾਲ ਵਾਸੀ ਕਮੇਟੀ ਬਾਜਾਰ, ਹੁਸ਼ਿਆਰਪੁਰ ਦੀ ਸ਼ਿਕਾਇਤ 'ਤੇ ਫ਼ੜਿਆ ਹੈ।
Bribe
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਲਾਟਰੀ ਦੀ ਦੁਕਾਨ ਉਤੇ ਕੰਮ ਕਰਦੇ ਕਰਮਚਾਰੀ ਨੂੰ ਪੁਲਿਸ ਹਿਰਾਸਤ ਵਿਚੋਂ ਰਿਹਾ ਕਰਨ ਬਦਲੇ ਉਕਤ ਏ.ਐਸ.ਆਈ ਵਲੋਂ 4,000 ਰੁਪਏ ਦੀ ਮੰਗ ਕੀਤੀ ਗਈ ਹੈ।
Bribe
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਉਹਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।