ਕੇਂਦਰੀ ਕੈਬਨਿਟ ’ਚ ਆਰਡੀਨੈਂਸ ਪਾਸ ਹੋਣ ਵੇਲੇ ਪ੍ਰਕਾਸ਼ ਸਿੰਘ ਬਾਦਲ ਕਿਉਂ ਚੁੱਪ ਰਹੇ? : ਰੰਧਾਵਾ
ਚੰਡੀਗੜ੍ਹ, 20 ਸਤੰਬਰ (ਸਪੋਕਸਮੈਨ ਸਮਾਚਾਰ ਸੇਵਾ): ਸੀਨੀਅਰ ਕਾਂਗਰਸੀ ਆਗੂ ਤੇ ਕੈਬਨਿਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਵਾਲ ਕੀਤਾ ਹੈ ਕਿ ਕਿਸਾਨ ਵਿਰੋਧੀ ਖੇਤੀਬਾੜੀ ਬਿਲਾਂ ਦੇ ਪਾਸ ਉਤੇ ਚੀਚੀ ਨੂੰ ਖ਼ੂਨ ਲਗਾ ਕੇ ਸ਼ਹੀਦ ਬਣਨ ਦਾ ਰਾਗ ਅਲਾਪਣ ਵਾਲੀ ਹਰਸਿਮਰਤ ਬਾਦਲ ਦੇ ਅਸਤੀਫ਼ੇ ’ਤੇ ਉਹ ਮਾਣ ਕਰਨ ਤੋਂ ਪਹਿਲਾਂ ਇਹ ਦਸਣ ਕਿ ਜਦੋਂ ਹਰਸਿਮਰਤ ਦੀ ਮੌਜੂਦਗੀ ਵਿਚ ਕੇਂਦਰੀ ਕੈਬਨਿਟ ਨੇ ਆਰਡੀਨੈਂਸ ਪਾਸ ਕੀਤੇ ਸਨ ਤਾਂ ਉਹ ਉਸ ਵੇਲੇ ਕਿਉਂ ਚੁੱਪ ਸਨ? ਪ੍ਰਕਾਸ਼ ਸਿੰਘ ਬਾਦਲ ਇਹ ਵੀ ਦਸ ਦੇਣ ਕਿ ਹੁਣ ਨਹੰੁ (ਅਕਾਲੀ ਦਲ) ਤੇ ਮਾਸ (ਭਾਜਪਾ) ਕਦੋਂ ਅੱਡ-ਅੱਡ ਹੋਣਗੇ, ਕਿਉਂਕਿ ਅਕਾਲੀ ਦਲ ਹਾਲੇ ਵੀ ਕਿਸਾਨ ਵਿਰੋਧੀ ਬਿਲ ਲਿਆਉਣ ਵਾਲੀ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦਾ ਅਟੁਟ ਅੰਗ ਬਣਿਆ ਹੋਇਆ ਹੈ। ਸ. ਰੰਧਾਵਾ ਨੇ ਕਿਹਾ ਕਿ ਅਕਾਲੀ ਦਲ