
ਹਰਸ਼ ਧੂਰੀ, ਸੰਦੀਪ ਬਰੇਟਾ ਤੇ ਪਰਦੀਪ ਕਲੇਰ ਦਾ ਨਾਂ ਸ਼ਾਮਲ
ਮੋਹਾਲੀ : ਫ਼ਰੀਦਕੋਟ ਅਦਾਲਤ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਖਿਲਾਰਨ ਤੇ ਪੋਸਟਰ ਲਗਾਉਣ ਦੇ ਮਾਮਲਿਆਂ 'ਚ 3 ਡੇਰਾ ਪ੍ਰੇਮੀਆਂ ਨੂੰ ਭਗੌੜਾ ਐਲਾਨ ਦਿੱਤਾ ਹੈ। ਮੁਲਜ਼ਮ ਹਰਸ਼ ਧੂਰੀ, ਸੰਦੀਪ ਬਰੇਟਾ ਤੇ ਪ੍ਰਦੀਪ ਕਲੇਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੋਸਟਰ ਪਾੜਨ ਅਤੇ ਅੰਗ ਖਿਲਾਰਨ ਮਾਮਲਿਆਂ 'ਚ ਨਾਮਜ਼ਦ ਸਨ। ਇਨ੍ਹਾਂ ਦੇ ਖਿਲਾਫ਼ ਐੱਫਆਈਆਰ ਨੰਬਰ 117, 128 ਥਾਣਾ ਬਾਜਾਖਾਨਾ ਵਿਖੇ ਦਰਜ ਕੀਤੀ ਗਈ ਸੀ।
Bargadi Kand
ਜ਼ਿਕਰਯੋਗ ਹੈ ਕਿ ਇਨ੍ਹਾਂ ਕੇਸਾਂ ਦੀ ਪੈਰਵਾਈ ਏਡੀਜੀਪੀ ਪਰਮਾਰ ਦੀ ਅਗਵਾਈ ਵਾਲੀ ਐੱਸਆਈਟੀ ਕਰ ਰਹੀ ਹੈ ਜਿਸ ਵਿਚ ਏਆਈਜੀ ਰਜਿੰਦਰ ਸਿੰਘ ਸੋਹਲ ਵੱਡੇ ਪੱਧਰ 'ਤੇ ਜਾਂਚ-ਪੜਤਾਲ ਕਰ ਰਹੇ ਹਨ। ਪੱਤਰਕਾਰ ਨਾਲ ਗੱਲਬਾਤ ਕਰਦਿਆਂ ਰਜਿੰਦਰ ਸਿੰਘ ਸੋਹਰ ਨੇ ਕਿਹਾ ਕਿ ਇਨ੍ਹਾਂ ਮੁਲਜ਼ਮਾਂ ਦੀਆਂ ਜਾਇਦਾਦਾਂ ਦੀ ਪਛਾਣ ਕਰਨ ਵਾਸਤੇ ਮਾਲੀਆ ਵਿਭਾਗ ਨੂੰ ਲਿਖਿਆ ਗਿਆ ਹੈ। ਜਲਦ ਹੀ ਇਨ੍ਹਾਂ ਦੀਆਂ ਜਾਇਦਾਦਾਂ ਨੂੰ ਕੁਰਕ ਕਰਨ ਦਾ ਰਾਹ ਪੱਧਰਾ ਕਰ ਲਿਆ ਜਾਵੇਗਾ।