ਬਟਾਲਾ: ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਹੋਏ ਝਗੜੇ ਦੌਰਾਨ ਚੱਲੀ ਗੋਲੀ, ਇਕ ਨੌਜਵਾਨ ਗੰਭੀਰ ਜ਼ਖ਼ਮੀ
Published : Sep 21, 2021, 2:31 pm IST
Updated : Sep 21, 2021, 2:31 pm IST
SHARE ARTICLE
Youth Injured in a Fight
Youth Injured in a Fight

ਬਟਾਲਾ ਦੇ ਰਹਿਣ ਵਾਲੇ ਇਸ ਨੌਜਵਾਨ ਦਾ ਨਾਮ ਸ਼ੰਕਰ ਹੈ।

 

ਬਟਾਲਾ (ਨਿਤਿਨ ਲੂਥਰਾ): ਬੀਤੀ ਰਾਤ ਬਟਾਲਾ ਸ਼ਹਿਰ ਵਿਚ ਕਿਸੇ ਝਗੜੇ ਦੇ ਚਲਦਿਆਂ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਅਇਆ ਹੈ। ਦਰਅਸਲ, ਰਾਤ ਬਟਾਲਾ ’ਚ ਪੈਸੇ ਦੇ ਲੈਣ ਦੇਣ ਨੂੰ ਲੈਕੇ ਦੋ ਧਿਰਾਂ ‘ਚ ਤਕਰਾਰ ਹੋ ਗਈ, ਜਿਸ ’ਚ ਇਕ ਨੌਜਵਾਨ ਨੇ ਗੋਲੀ ਚਲਾ ਦਿੱਤੀ। ਇਸ ਦੌਰਾਨ ਝਗੜੇ ਨੂੰ ਸੁਲਝਾ ਰਹੇ ਨੌਜਵਾਨ ਦੀ ਛਾਤੀ ਵਿਚ ਗੋਲੀ ਲੱਗ ਗਈ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ ਅਤੇ ਹੁਣ ਉਸ ਦਾ ਇਲਾਜ ਅੰਮ੍ਰਿਤਸਰ ਦੇ ਨਿਜੀ ਹਸਪਤਾਲ ਵਿਚ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਬਟਾਲਾ ਦੇ ਰਹਿਣ ਵਾਲੇ ਇਸ ਨੌਜਵਾਨ ਦਾ ਨਾਮ ਸ਼ੰਕਰ ਹੈ।

FiringFiring

ਬਟਾਲਾ ਦੇ ਰਹਿਣ ਵਾਲੇ ਤਜਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਪ੍ਰੀਤ ਨਾ ਦੇ ਨੌਜਵਾਨ ਨਾਲ ਗੱਡੀ ਦੀ ਪੇਮੈਂਟ ਦਾ ਪੈਸੇ ਦਾ ਲੈਣ ਦੇਣ ਸੀ, ਜਿਸ ਨੂੰ ਲੈ ਕੇ ਪ੍ਰੀਤ ਨੇ ਉਹਨਾਂ ਨੂੰ ਦੇਰ ਰਾਤ ਗੁਰੂ ਨਾਨਕ ਸਕੂਲ ਨੇੜੇ ਬੁਲਾਇਆ ਸੀ। ਜਦ ਉਹ ਅਤੇ ਉਸ ਦੇ ਨਾਲ ਸ਼ੰਕਰ ਉਥੇ ਪਹੁੰਚੇ ਤਾਂ ਪੈਸੇ ਦੇ ਲੈਣ ਦੇਣ ਨੂੰ ਲੈਕੇ ਤਕਰਾਰ ਹੋ ਗਈ ਅਤੇ ਸ਼ੰਕਰ ਉਸ ਝਗੜੇ ’ਚ ਵਿਚ-ਵਿਚਾਲੇ ਹੋ ਕੇ ਛੁਡਾ ਰਿਹਾ ਸੀ ਕਿ ਅਚਾਨਕ ਪ੍ਰੀਤ ਨੇ ਗੋਲੀ ਚਲਾ ਦਿੱਤੀ, ਜੋ ਕਿ ਸ਼ੰਕਰ ਦੇ ਲੱਗ ਗਈ। ਗੋਲੀ ਲੱਗਣ ਕਾਰਨ ਸ਼ੰਕਰ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। 

PHOTOPHOTO

ਇਸ ਤੋਂ ਬਾਅਦ ਤਜਿੰਦਰ ਸਿੰਘ ਨੇ ਦੱਸਿਆ ਕਿ ਸ਼ੰਕਰ ਦੀ ਹਾਲਤ ਗੰਭੀਰ ਹੋਣ ਦੇ ਚਲਦੇ ਉਸ ਦਾ ਇਲਾਜ ਅੰਮ੍ਰਿਤਸਰ ਦੇ ਇਕ ਨਿਜੀ ਹਸਪਤਾਲ ’ਚ ਚਲ ਰਿਹਾ ਹੈ। ਇਸ ਸਭ ਦੀ ਸੂਚਨਾ ਮਿਲਣ ’ਤੇ ਪੁਲਿਸ ਵੱਲੋਂ ਉਥੇ ਪਹੁੰਚ ਕੇ ਘਟਨਾ ਦੀ ਜਾਂਚ ਕੀਤੀ ਗਈ, ਜਿਸ ਮਗਰੋਂ ਪੁਲਿਸ ਥਾਣਾ ਸਿਵਲ ਲਾਈਨ ਦੇ ASI ਜਾਂਚ ਅਧਕਾਰੀ ਨੇ ਦੱਸਿਆ ਕਿ ਉਹਨਾਂ ਵਲੋਂ ਜ਼ਖ਼ਮੀ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement