
ਬਲਬੀਰ ਸਿੰਘ ਰਾਜੇਵਾਲ ਨੇ ਸ਼੍ਰੋਮਣੀ ਅਕਾਲੀ ਦਲ ’ਤੇ ਦਿੱਲੀ ਵਿਚ ਜਾਰੀ ਕਿਸਾਨ ਮੋਰਚੇ ਨੂੰ ਬਦਨਾਮ ਕਰਨ ਦੇ ਆਰੋਪ ਲਗਾਏ ਹਨ।
ਚੰਡੀਗੜ੍ਹ: ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਮੁਖੀ ਬਲਬੀਰ ਸਿੰਘ ਰਾਜੇਵਾਲ ਨੇ ਸ਼੍ਰੋਮਣੀ ਅਕਾਲੀ ਦਲ ’ਤੇ ਦਿੱਲੀ ਵਿਚ ਜਾਰੀ ਕਿਸਾਨ ਮੋਰਚੇ ਨੂੰ ਬਦਨਾਮ ਕਰਨ ਦੇ ਆਰੋਪ ਲਗਾਏ ਹਨ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਇਹ ਕਿਹਾ ਜਾਣਾ ਕਿ 16 ਸਤੰਬਰ ਦੀਆਂ ਘਟਨਾਵਾਂ ਉੱਤੇ ਸੰਯੁਕਤ ਕਿਸਾਨ ਮੋਰਚੇ ਨੇ ਕੁਝ ਨਹੀਂ ਕੀਤਾ, ਇਹ ਗਲਤ ਹੈ। ਅਸੀਂ ਬੈਠਕਾਂ ਕੀਤੀਆਂ ਹਨ ਅਤੇ ਇਸ ਉੱਤੇ ਗੰਭੀਰ ਵਿਚਾਰ ਚਰਚਾ ਵੀ ਕੀਤੀ ਹੈ।
Balbir Singh Rajewal
ਹੋਰ ਪੜ੍ਹੋ: ਬਹੁਮਤ ਤੋਂ ਖੁੰਝੇ ਪਰ ਸੱਤਾ ਵਿਚ ਬਣੇ ਰਹਿਣਗੇ ਜਸਟਿਨ ਟਰੂਡੋ, ਟਵੀਟ ਕਰਕੇ ਜਨਤਾ ਦਾ ਕੀਤਾ ਧੰਨਵਾਦ
ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦੇ ਆਗੂਆਂ ਨੇ ਇਸ ਗੱਲ ਦਾ ਜ਼ਿਕਰ ਨਹੀਂ ਕੀਤਾ ਕਿ ਕਿੰਨੇ ਲੋਕ ਦਿੱਲੀ ਤੋਂ ਵਾਪਸੀ ਸਮੇਂ ਉਹਨਾਂ ਕੋਲ ਟੈਂਟਾਂ ਵਿਚ ਅਰਾਮ ਕਰਕੇ ਆਏ ਹਨ। ਰਾਜੇਵਾਲ ਨੇ ਕਿਹਾ ਕਿ ਇਹਨਾਂ ਦੇ ਵਰਕਰਾਂ ਦੀਆਂ ਗੱਡੀਆਂ ਵਿਚੋਂ ਜੋ ਸ਼ਰਾਬ ਮਿਲੀ, ਸਾਡੇ ਕੋਲ ਉਸ ਦਾ ਵੀਡੀਓ ਵੀ ਹੈ। ਇਸ ਦੇ ਕਾਰਨ ਮੋਰਚੇ ਵਿਚ ਮੌਜੂਦ ਲੋਕਾਂ ਨੂੰ ਨਸ਼ੇੜੀ ਕਿਹਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਅਕਾਲੀ ਆਗੂਆਂ ਦਾ ਵਿਰੋਧ ਹੋ ਵੀ ਰਿਹਾ ਹੈ ਤਾਂ ਇਸ ਵਿਚ ਮੋਰਚੇ ਦੇ ਆਗੂਆਂ ਦਾ ਕੋਈ ਕਸੂਰ ਨਹੀਂ ਹੈ।
Sukhbir Badal
ਹੋਰ ਪੜ੍ਹੋ: ਕਰਨਾਟਕ ਦੇ ਮੁੱਖ ਮੰਤਰੀ ਦਾ ਵਿਵਾਦਤ ਬਿਆਨ, ਕਿਸਾਨ ਅੰਦੋਲਨ ਨੂੰ ਦੱਸਿਆ ‘ਕਾਂਗਰਸ ਪ੍ਰਾਯੋਜਿਤ’
ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਰਾਜ ਵਿਚ ਹੋਈ ਬੇਅਦਬੀ, ਸੌਦਾ ਸਾਧ ਨੂੰ ਦਿੱਤੀ ਗਈ ਮੁਆਫੀ ਅਤੇ ਖੇਤੀ ਕਾਨੂੰਨਾਂ ’ਤੇ ਦੋਗਲੇ ਸਟੈਂਡ ਕਾਰਨ ਹੀ ਉਹਨਾਂ ਦਾ ਵਿਰੋਧ ਹੋ ਰਿਹਾ ਹੈ। ਅਸੀਂ ਕਦੇ ਵੀ ਕਿਸੇ ਸਿਆਸੀ ਪਾਰਟੀ ਦੀ ਰੈਲੀ ਦਾ ਵਿਰੋਧ ਕਰਨ ਦਾ ਨਿਰਦੇਸ਼ ਨਹੀਂ ਦਿੱਤਾ। ਪਿੰਡਾਂ ਵਿਚ ਲੋਕ ਖੁਦ ਇਹਨਾਂ ਦਾ ਵਿਰੋਧ ਕਰ ਰਹੇ ਹਨ।
Farmers Protest
ਹੋਰ ਪੜ੍ਹੋ: ਨਵਜੋਤ ਸਿੱਧੂ ਦੇ ਹੱਕ 'ਚ ਆਏ ਹਰੀਸ਼ ਰਾਵਤ, PM ਮੋਦੀ ਤੇ ਨਵਾਜ਼ ਸ਼ਰੀਫ ਦੀ ਫੋਟੋ ਸਾਂਝੀ ਕਰ ਕੀਤਾ ਸਵਾਲ
ਦਰਅਸਲ ਸ਼੍ਰੋਮਣੀ ਅਕਾਲੀ ਦਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਆਰੋਪ ਲਗਾਏ ਸਨ ਕਿ ਉਹਨਾਂ ਵੱਲੋਂ ਦਿੱਲੀ ਵਿਚ ਕੀਤੇ ਗਏ ਰੋਸ ਪ੍ਰਦਰਸ਼ਨ ਵਿਚ ਸ਼ਾਮਲ ਹੋਣ ਲਈ ਗਏ ਉਹਨਾਂ ਦੇ ਵਰਕਰਾਂ ਨਾਲ ਟਿਕਰੀ ਅਤੇ ਸਿੰਘੂ ਬਾਰਡਰ ਉੱਤੇ ਬਦਸਲੂਕੀ ਕੀਤੀ ਗਈ। ਇਸ ਦੇ ਨਾਲ ਹੀ ਉਹਨਾਂ ਦੇ ਕਕਾਰਾਂ ਦੀ ਬੇਅਦਬੀ ਕੀਤੀ ਗਈ।