
ਪੰਜਾਬ ਦੀ ਕੈਬਨਿਟ ਵਿਚ ਫੇਰਬਦਲ ਕਰਨ ਬਾਰੇ ਚਰਚਾ ਕੀਤੇ ਜਾਣ ਦੀ ਸੰਭਾਵਨਾ
ਚੰਡੀਗੜ੍ਹ : ਪੰਜਾਬ ਵਿਚ ਨਵਾਂ ਮੁੱਖ ਮੰਤਰੀ ਬਣਦੇ ਹੀ ਕੈਬਨਿਟ 'ਚ ਫੇਰਬਦਲ ਦੀਆਂ ਚਰਚਾਵਾਂ ਨੇ ਤੂਲ ਫੜ ਲਈ ਹੈ ਤੇ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹਾਈਕਮਾਨ ਨੂੰ ਮਿਲਣ ਲਈ ਆਪਣੇ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਅਤੇ ਓ ਪੀ ਸੋਨੀ ਦੇ ਨਾਲ ਦਿੱਲੀ ਰਵਾਨਾ ਹੋ ਗਏ ਹਨ। ਉਨ੍ਹਾਂ ਦੇ ਨਾਲ ਪੰਜਾਬ ਸੂਬਾ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਮੌਜੂਦ ਹਨ।
ਜਾਣਕਾਰੀ ਮਿਲੀ ਹੈ ਕਿ ਪੰਜਾਬ ਪ੍ਰਭਾਰੀ ਹਰੀਸ਼ ਰਾਵਤ ਵੀ ਦਿੱਲੀ ਪਹੁੰਚ ਰਹੇ ਹਨ ਉਥੇ ਹਰੀਸ਼ ਰਾਵਤ ਦੀ ਮੌਜੂਦਗੀ ਵਿਚ ਸੀਐਮ ਅਤੇ ਡਿਪਟੀ ਸੀਐਮ ਵੀਡਿਓ ਕਾਲ ਰਾਹੀਂ ਹਾਈ ਕਮਾਨ ਦੇ ਨਾਲ ਗੱਲਬਾਤ ਕਰਨਗੇ ਅਤੇ ਮੀਟਿੰਗ ਕਰਨਗੇ। ਇਸ ਮੀਟਿੰਗ ਵਿਚ ਪੰਜਾਬ ਦੀ ਕੈਬਨਿਟ ਅਤੇ ਪ੍ਰਸ਼ਾਸਨ ਨੂੰ ਲੈ ਕੇ ਵੱਡਾ ਫੈਸਲਾ ਕੀਤਾ ਜਾ ਸਕਦਾ ਹੈ। ਸੂਤਰਾਂ ਅਨੁਸਾਰ ਮੁੱਖ ਮੰਤਰੀ ਚਰਨਜੀਤ ਚੰਨੀ ਤੇ ਦੋਵੇਂ ਉੱਪ ਮੁੱਖ ਮੰਤਰੀਆਂ ਦੀ ਅੱਜ 3 ਵਜੇ ਹਾਈ ਕਮਾਂਡ ਨਾਲ ਦਿੱਲੀ ਵਿਚ ਬੈਠਕ ਕੀਤੀ ਜਾਵੇਗੀ। ਇਸ ਮੀਟਿੰਗ ਵਿਚ ਪੰਜਾਬ ਦੀ ਕੈਬਨਿਟ ਵਿਚ ਫੇਰਬਦਲ ਕਰਨ ਬਾਰੇ ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ ਅਤੇ ਕਈ ਮੰਤਰੀਆਂ ਅਤੇ ਅਫਸਰਾਂ ਦੇ ਚੇਹਰੇ ਬਦਲੇ ਜਾਣਗੇ।