
ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਦਿੱਲੀ ਦੌਰੇ 'ਤੇ ਹਨ। ਮੁੱਖ ਮੰਤਰੀ ਬਣਨ ਤੋਂ ਬਾਅਦ ਚੰਨੀ ਪਹਿਲੀ ਵਾਰ ਪੰਜਾਬ ਭਵਨ ਪਹੁੰਚੇ।
ਨਵੀਂ ਦਿੱਲੀ: ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਦਿੱਲੀ ਦੌਰੇ 'ਤੇ ਹਨ। ਮੁੱਖ ਮੰਤਰੀ ਬਣਨ ਤੋਂ ਬਾਅਦ ਚੰਨੀ ਪਹਿਲੀ ਵਾਰ ਪੰਜਾਬ ਭਵਨ ਪਹੁੰਚੇ। ਇਸ ਦੌਰਾਨ ਉਹਨਾਂ ਦੇ ਨਾਲ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਓਪੀ ਸੋਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਮੌਜੂਦ ਸਨ। ਆਈਏਐਸ ਰਾਖੀ ਗੁਪਤਾ ਨੇ ਉਹਨਾਂ ਦਾ ਪੰਜਾਬ ਭਵਨ ਪਹੁੰਚਣ ’ਤੇ ਸਵਾਗਤ ਕੀਤਾ।
ਹੋਰ ਪੜ੍ਹੋ: ਵਿਧਾਇਕ ਬਰਿੰਦਰਮੀਤ ਸਿੰਘ ਦਾ ਬਿਆਨ, ‘ਸਾਡੇ ਤੋਂ ਲੋਕਾਂ ਦੀ ਆਸ ਬੱਝੀ ਹੈ, ਇਹ ਟੁੱਟਣ ਨਹੀਂ ਦੇਵਾਂਗੇ’