ਜਥੇਦਾਰ ਅਕਾਲ ਤਖ਼ਤ ਪਾਕਿਸਤਾਨ ਪੁੱਜੇ,
Published : Sep 21, 2021, 12:17 am IST
Updated : Sep 21, 2021, 12:17 am IST
SHARE ARTICLE
image
image

ਜਥੇਦਾਰ ਅਕਾਲ ਤਖ਼ਤ ਪਾਕਿਸਤਾਨ ਪੁੱਜੇ,

ਲਾਹੌਰ, 20 ਸਤੰਬਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅੱਜ ਇਕ ਹਫਤੇ ਦੇ ਦੌਰੇ ’ਤੇ ਪਾਕਿਸਤਾਨ ਪੁੱਜ ਗਏ ਹਨ। ਪਾਕਿਸਤਾਨ ਪੁੱਜਣ ’ਤੇ ਪਾਕਿਸਤਾਨ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਅਤੇ ਸਿੱਖ ਸੰਗਤ ਨੇ ਗੁਰਦਵਾਰਾ ਡੇਰਾ ਸਾਹਿਬ ਲਾਹੌਰ ਵਿਖੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।  ਇਸ ਮੌਕੇ ਕਮੇਟੀ ਦੇ ਨਵ ਨਿਯੁਕਤ ਪ੍ਰਧਾਨ ਸ. ਅਮੀਰ ਸਿੰਘ, ਜਨਰਲ ਸਕੱਤਰ ਵਿਕਾਸ ਸਿੰਘ, ਐਮ ਐਨ ਪੀ ਸ. ਰਮੇਸ਼ ਸਿੰਘ ਅਰੋੜਾ, ਸਾਬਕਾ ਪ੍ਰਧਾਨ ਸ. ਤਾਰਾ ਸਿੰਘ ਆਦਿ ਮੌਜੂਦ ਸਨ। ਪਾਕਿਸਤਾਨ ਗੁਰਦੁਆਰਾ ਕਮੇਟੀ ਵਲੋਂ ਭਲਕੇ 21 ਸਤੰਬਰ ਨੂੰ ਗੁਰੂ ਨਾਨਕ ਦੇਵ ਜੀ ਦੇ 400 ਸਾਲਾ ਜੋਤੀ-ਜੋਤ ਸਮਾਉਣ ਦੇ ਦਿਵਸ ’ਤੇ ਗੁਰਦਵਾਰਾ ਦਰਬਾਰ ਸਾਹਿਬ ਤੋਂ ਡੇਰਾ ਬਾਬਾ ਨਾਨਕ ਤਕ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। 
ਕਮੇਟੀ ਨੇ ਨਗਰ ਕੀਰਤਨ ਵਾਸਤੇ ਵਿਸ਼ੇਸ਼ ਪਾਲਕੀ ਸਾਹਿਬ ਗੁਰਦੁਆਰ ਦਰਬਾਰ ਸਾਹਿਬ ਕਰਤਾਰਪੁਰ ਨੂੰ ਭੇਂਟ ਕੀਤੀ ਹੈ। ਨਗਰ ਕੀਰਤਨ ਡੇਰਾ ਬਾਬਾ ਨਾਨਕ ਵਿਚ ਜ਼ੀਰੋ ਲਾਈਨ ਤਕ ਸਜਾਇਆ ਜਾਵੇਗਾ। ਕਮੇਟੀ ਨੇ ਭਾਰਤੀ ਪਾਸੇ ਦੀ ਸੰਗਤ ਨੂੰ ਅਪੀਲ ਕੀਤੀ ਹੈ ਕਿ ਉਹ ਡੇਰਾ ਬਾਬਾ ਨਾਨਕ ਵਿਚ ਭਾਰਤੀ ਪਾਸੇ ਆ ਕੇ ਨਗਰ ਕੀਰਤਨ ਦੇ ਦਰਸ਼ਨ ਕਰ ਸਕਦੀ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ 27 ਸਤੰਬਰ ਨੂੰ ਵਾਪਸ ਭਾਰਤ ਪਰਤਣਗੇ।           (ਏਜੰਸੀ)

SHARE ARTICLE

ਏਜੰਸੀ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement