
ਸਵੇਰੇ ਤੜਕਸਾਰ ਪੰਜ ਵਜੇ ਤੋਂ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਅੰਮ੍ਰਿਤਸਰ ਆਉਣ ਦੀਆਂ ਅਫਵਾਹਾਂ ਦਾ ਬਾਜ਼ਾਰ ਗਰਮ ਰਿਹਾ।
ਅੰਮ੍ਰਿਤਸਰ (ਸਰਵਣ ਸਿੰਘ ਰੰਧਾਵਾ): ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਅੰਮ੍ਰਿਤਸਰ ਦੌਰਾ ਰੱਦ ਹੋ ਗਿਆ ਹੈ। ਸਵੇਰੇ ਤੜਕਸਾਰ ਪੰਜ ਵਜੇ ਤੋਂ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਅੰਮ੍ਰਿਤਸਰ ਆਉਣ ਦੀਆਂ ਅਫਵਾਹਾਂ ਦਾ ਬਾਜ਼ਾਰ ਗਰਮ ਰਿਹਾ।
Charanjit Singh Channi
ਇਸ ਦੇ ਚਲਦਿਆਂ ਜਿੱਥੇ ਅੰਮ੍ਰਿਤਸਰ ਦੀ ਪੁਲਿਸ ਪੂਰੇ ਸ਼ਸ਼ੋਪੰਜ ਵਿਚ ਰਹੀ ਉੱਥੇ ਹੀ ਉਹਨਾਂ ਦੇ ਆਪਣੇ ਪਾਰਟੀ ਦੇ ਮੰਤਰੀ ਤੇ ਵਿਧਾਇਕ ਵੀ ਦੁਚਿੱਤੀ ਵਿਚ ਨਜ਼ਰ ਆਏ। ਸਭ ਤੋਂ ਪਹਿਲਾਂ ਖਬਰ ਆਈ ਸੀ ਕਿ ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਭ ਤੋਂ ਪਹਿਲਾਂ ਦਰਬਾਰ ਸਾਹਿਬ ਮੱਥਾ ਟੇਕਣਗੇ। ਉਸ ਤੋਂ ਬਾਅਦ ਦੁਰਗਿਆਣਾ ਮੰਦਰ ਜਾਣਗੇ ਅਤੇ ਅਖੀਰ ਦੇ ਵਿਚ ਰਾਮ ਤੀਰਥ ਵਿਖੇ ਪਹੁੰਚ ਕੇ ਅਸ਼ੀਰਵਾਦ ਪ੍ਰਾਪਤ ਕਰਨਗੇ।
Charanjit Singh Channi
ਚਰਨਜੀਤ ਸਿੰਘ ਚੰਨੀ ਦੇ ਇਸ ਦੌਰੇ ਦੇ ਚਲਦਿਆਂ ਸਵੇਰ ਤੋਂ ਹੀ ਦਰਬਾਰ ਸਾਹਿਬ ਵਿਚ ਮੀਡੀਆ ਦਾ ਵੱਡਾ ਜਮਾਵੜਾ ਲੱਗ ਗਿਆ। ਵੱਖ ਵੱਖ ਪੱਤਰਕਾਰਾਂ ਵੱਲੋਂ ਚਰਨਜੀਤ ਸਿੰਘ ਚੰਨੀ ਦੇ ਨਜ਼ਦੀਕੀਆਂ ਨਾਲ ਸੰਪਰਕ ਕੀਤਾ ਗਿਆਪਰ ਕਿਸੇ ਨੇ ਵੀ ਇਹ ਪੁਸ਼ਟੀ ਨਹੀਂ ਕੀਤੀ ਕਿ ਉਹ ਅੰਮ੍ਰਿਤਸਰ ਆ ਰਹੇ ਹਨ।
Charanjit Singh Channi
ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਦਿੱਲੀ ਅਤੇ ਚੰਡੀਗੜ੍ਹ ਵਿਚ ਜ਼ਰੂਰੀ ਮੀਟਿੰਗਾਂ ਦੇ ਚਲਦਿਆਂ ਇਸ ਦੌਰੇ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਹੁਣ ਕਿਹਾ ਜਾ ਰਿਹਾ ਹੈ ਕਿ ਚਰਨਜੀਤ ਸਿੰਘ ਚੰਨੀ ਕੱਲ੍ਹ ਦਰਬਾਰ ਸਾਹਿਬ ਅਤੇ ਦੁਰਗਿਆਨਾ ਮੰਦਰ ਵਿਖੇ ਨਤਮਸਤਕ ਹੋਣ ਲਈ ਅੰਮ੍ਰਿਤਸਰ ਆਉਣਗੇ।