ਪੰਜਾਬ ’ਚ ਧਰਤੀ ਹੇਠਲੇ ਪਾਣੀ ਦੀ ਸਥਿਤੀ ਨਾਜ਼ੁਕ, 1.84 ਲੱਖ ਕਿਸਾਨਾਂ ਨੇ ਖੇਤੀ ਮੋਟਰਾਂ ਦੇ ਵਧਾਏ ਲੋਡ
Published : Sep 21, 2022, 11:50 am IST
Updated : Sep 21, 2022, 11:50 am IST
SHARE ARTICLE
Ground water situation in Punjab is critical
Ground water situation in Punjab is critical

ਪੰਜਾਬ ਸਰਕਾਰ ਦੀ ਸਕੀਮ ਨਾਲ ਕਿਸਾਨਾਂ ਨੂੰ ਕਰੀਬ 200 ਕਰੋੜ ਰੁਪਏ ਦੀ ਮਿਲੀ ਰਾਹਤ

 

ਮੁਹਾਲੀ: ਪੰਜਾਬ ’ਚ ਧਰਤੀ ਹੇਠਲਾ ਪਾਣੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਧਰਤੀ ਹੇਠਲੇ ਪਾਣੀ ਦਾ ਪੱਧਰ ਇੰਨਾ ਡੂੰਘਾ ਚਲਾ ਗਿਆ ਹੈ ਕਿ ਕਿਸਾਨਾਂ ਨੂੰ ਖੇਤੀ ਮੋਟਰਾਂ ਦੇ ਲੋਡ ਵਧਾਉਣੇ ਪੈ ਰਹੇ ਹਨ। ਕਰੀਬ ਦਰਜਨ ਜ਼ਿਲ੍ਹਿਆਂ ’ਚ ਇਹ ਗੰਭੀਰ ਮੁੱਦਾ ਬਣਿਆ ਹੋਇਆ ਹੈ। ਪਾਵਰਕੌਮ ਦੇ ਤਾਜ਼ਾ ਵੇਰਵਿਆਂ ਅਨੁਸਾਰ ਲੰਘੇ ਸਾਢੇ ਚਾਰ ਮਹੀਨਿਆਂ ਵਿਚ ਪੰਜਾਬ ਦੇ 1.84 ਕਿਸਾਨਾਂ ਨੇ ਖੇਤੀ ਮੋਟਰਾਂ ਦਾ ਲੋਡ ਵਧਾਇਆ ਹੈ ਜਿਸ ਨਾਲ ਮੋਟਰਾਂ ਦੇ ਲੋਡ ਵਿਚ 7.49 ਲੱਖ ਬਰੇਕ ਹਾਰਸ ਪਾਵਰ (ਬੀਐਚਪੀ) ਦਾ ਵਾਧਾ ਹੋਇਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਰਾਹਤ ਦੇਣ ਲਈ 9 ਜੂਨ ਨੂੰ ਖੇਤੀ ਮੋਟਰਾਂ ਦਾ ਲੋਡ ਵਧਾਉਣ ਦੀ ਫ਼ੀਸ 4750 ਤੋਂ ਘਟਾ ਕੇ 2500 ਰੁਪਏ ਪ੍ਰਤੀ ਹਾਰਸ ਪਾਵਰ ਕਰ ਦਿੱਤੀ ਸੀ। ਇਸ ਦੇ ਨਤੀਜੇ ਵਜੋਂ ਉਨ੍ਹਾਂ ਕਿਸਾਨਾਂ ਨੇ ਖੇਤੀ ਮੋਟਰਾਂ ਦੇ ਲੋਡ ਵਧਾਏ ਹਨ ਜਿਨ੍ਹਾਂ ਦੀਆਂ ਮੋਟਰਾਂ ਪਾਣੀ ਡੂੰਘੇ ਚਲੇ ਜਾਣ ਕਰ ਕੇ ਪਾਣੀ ਕੱਢਣ ਦੇ ਸਮਰੱਥ ਨਹੀਂ ਰਹੀਆਂ ਸਨ। ਪਾਵਰਕੌਮ ਦੇ ਪੱਛਮੀ ਜ਼ੋਨ ਦੇ 7 ਜ਼ਿਲ੍ਹਿਆਂ ਦੇ ਸਭ ਤੋਂ ਵੱਧ 51,359 ਕਿਸਾਨਾਂ ਨੇ ਖੇਤੀ ਮੋਟਰਾਂ ਦੇ ਲੋਡ ਵਿਚ 2.24 ਲੱਖ ਬੀਐਚਪੀ ਦਾ ਵਾਧਾ ਕੀਤਾ ਹੈ।

ਪੰਜਾਬ ਵਿਚ ਕਰੀਬ 14 ਲੱਖ ਖੇਤੀ ਮੋਟਰਾਂ ਹਨ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਦੀ ਸਕੀਮ ਨਾਲ ਕਿਸਾਨਾਂ ਨੂੰ ਕਰੀਬ 200 ਕਰੋੜ ਰੁਪਏ ਦੀ ਰਾਹਤ ਮਿਲੀ ਹੈ ਜਦੋਂਕਿ ਕਿਸਾਨਾਂ ਨੂੰ ਲੋਡ ਵਧਾਉੁਣ ਲਈ ਪਾਵਰਕੌਮ ਨੂੰ 202 ਕਰੋੜ ਰੁਪਏ ਉਤਾਰਨੇ ਵੀ ਪਏ ਹਨ।

‘ਆਪ’ ਸਰਕਾਰ ਨੇ ਲੋਡ ਵਧਾਉਣ ਲਈ ਵਾਲੰਟਰੀ ਡਿਸਕਲੋਜ਼ਰ ਸਕੀਮ (ਵੀ.ਡੀ.ਐਸ.) ਦੀ ਤਾਰੀਕ ਹੁਣ 23 ਅਕਤੂਬਰ ਤੱਕ ਵਧਾ ਦਿੱਤੀ ਹੈ। ਸਰਕਾਰ ਨੇ ਸਕੀਮ ਦੀ ਸਮਾਂ ਸੀਮਾ ਵਿਚ ਦੂਜੀ ਵਾਰ ਵਾਧਾ ਕੀਤਾ ਹੈ।

 

SHARE ARTICLE

ਏਜੰਸੀ

Advertisement

ਅਫ਼ਗ਼ਾਨਿਸਤਾਨ 'ਚ ਭਾਰੀ ਹੜ੍ਹ, ਹਰ ਪਾਸੇ ਪਾਣੀ ਹੀ ਪਾਣੀ, 33 ਲੋਕਾਂ ਦੀ ਮੌ*ਤ, 600 ਘਰ ਤਬਾਹ

15 Apr 2024 3:55 PM

ਮਾਰਿਆ ਗਿਆ Sarabjit Singh ਦਾ ਕਾਤਲ Sarfaraz, ਅਣਪਛਾਤਿਆਂ ਨੇ ਗੋਲੀਆਂ ਮਾਰ ਕੇ ਕੀਤਾ ਕ.ਤ.ਲ

15 Apr 2024 1:27 PM

ਕਾਂਗਰਸ ਨੇ ਜਾਰੀ ਕੀਤੀ ਪੰਜਾਬ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ, ਜਾਣੋ ਕਿਸਨੂੰ ਕਿੱਥੋਂ ਮਿਲੀ ਟਿਕਟ

15 Apr 2024 12:45 PM

ਟਿਕਟ ਨਾ ਮਿਲਣ ’ਤੇ ਮੁੜ ਰੁੱਸਿਆ ਢੀਂਡਸਾ ਪਰਿਵਾਰ! Rozana Spokesman ’ਤੇ Parminder Dhindsa ਦਾ ਬਿਆਨ

15 Apr 2024 12:37 PM

‘ਉੱਚਾ ਦਰ ਬਾਬੇ ਨਾਨਕ ਦਾ’ ਦੇ ਉਦਘਾਟਨੀ ਸਮਾਰੋਹ 'ਤੇ ਹੋ ਰਿਹਾ ਇਲਾਹੀ ਬਾਣੀ ਦਾ ਕੀਰਤਨ

15 Apr 2024 12:19 PM
Advertisement