ਹਰਜੋਤ ਸਿੰਘ ਬੈਂਸ ਨੇ ਸਿੱਖਿਆ ਵਿਭਾਗ ਵਿੱਚ 27 ਉਮੀਦਵਾਰਾਂ ਨੂੰ ਨਿਯੁਕਤੀ ਦਿੱਤੇ ਪੱਤਰ
Published : Sep 21, 2022, 4:49 pm IST
Updated : Sep 21, 2022, 4:49 pm IST
SHARE ARTICLE
Harjot Singh Bains gave appointment letters to 27 candidates
Harjot Singh Bains gave appointment letters to 27 candidates

ਨਵ-ਨਿਯੁਕਤ ਮੁਲਾਜ਼ਮਾਂ ਨੂੰ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਦਿੱਤਾ ਸੱਦਾ

 

ਮੁਹਾਲੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਤਰਸ ਦੇ ਆਧਾਰ 'ਤੇ ਨੌਕਰੀ ਸਬੰਧੀ ਮਾਮਲਿਆਂ ਦੇ ਤੁਰੰਤ ਹੱਲ ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਸਕੂਲ ਸਿੱਖਿਆ ਵਿਭਾਗ ਨੇ ਤਰਸ ਦੇ ਆਧਾਰ 'ਤੇ 27 ਉਮੀਦਵਾਰਾਂ ਨੂੰ ਅੱਜ ਇੱਥੇ ਨਿਯੁਕਤੀ ਪੱਤਰ ਦਿੱਤੇ।

ਸਕੂਲ ਸਿੱਖਿਆ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਸਿੱਖਿਆ ਸਾਡੇ ਸਮਾਜ ਦਾ ਅਹਿਮ ਭਾਗ ਹੈ ਜਿਸ ਰਾਹੀਂ ਅਸੀਂ ਸਮਾਜ ਦੀ ਸੇਵਾ ਕਰਦੇ ਹਾਂ।  ਉਨ੍ਹਾਂ ਨਵਨਿਯੁਕਤ ਮੁਲਾਜ਼ਮਾ  ਨੂੰ ਅਪੀਲ ਕੀਤੀ ਕਿ ਉਹ ਇਮਾਨਦਾਰੀ ਨੂੰ ਆਪਣੇ ਜੀਵਨ ਦਾ ਅਨਿੱਖੜਵਾ ਅੰਗ ਬਣਾ ਲੈਣ। 

ਉਨ੍ਹਾਂ ਨਵਨਿਯੁਕਤ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਜਿਸ ਪਰਿਵਾਰਕ ਮੈਂਬਰ ਦੀ ਥਾਂ ਨੌਕਰੀ ਹਾਸਲ ਕਰ ਰਹੇ ਹਨ ਉਸ ਵਲੋਂ ਘਰ ਵਿੱਚ ਨਿਭਾਈ ਜਾਂਦੀ ਜ਼ਿੰਮੇਵਾਰੀ ਵੀ ਉਸੇ ਸਮਰਪਣ ਭਾਵਨਾ ਨਾਲ ਨਿਭਾਉਣ।

ਬੈਂਸ ਨੇ ਕਿਹਾ ਕਿ ਤੁਸੀਂ ਸਭ ਨੇ ਆਪਣੇ ਪਰਿਵਾਰ ਦੇ ਬਹੁਤ ਅਹਿਮ ਅਤੇ ਪਿਆਰੇ ਮੈਂਬਰ ਨੂੰ ਗੁਆਇਆ ਹੈ ਜਿਸ ਦੀ ਥਾਂ ਤੁਹਾਨੂੰ ਸਰਕਾਰੀ ਨੌਕਰੀ ਕਰਨ ਦਾ ਮੌਕਾ ਮਿਲਿਆ ਹੈ।

ਉਨ੍ਹਾਂ ਕਿਹਾ ਕਿ ਅਸੀਂ ਸਭ ਨੇ ਇਕ ਪਰਿਵਾਰ ਵਾਂਗੂੰ ਕੰਮ ਕਰਨਾ ਹੈ ਅਤੇ ਸਕੂਲ ਸਿੱਖਿਆ ਵਿਭਾਗ ਨੂੰ ਸੁਨਹਿਰੀ ਦੌਰ ਵਿਚ ਲੈਣ ਕੇ ਜਾਣਾ ਹੈ।
ਇਸ ਮੌਕੇ ਉਨ੍ਹਾਂ  ਮੈਥ ਮਿਸਟਰੈਸ ਵਜੋਂ 1,   ਕਲਰਕ ਵਜੋਂ 6,   ਐਸ.ਐਲ.ਏ. ਵਜੋਂ 3 , ਸੇਵਾਦਾਰ ਵਜੋਂ 12, ਚੌਕੀਦਾਰ ਵਜੋਂ 4 ਅਤੇ ਸਫਾਈ ਕਰਮਚਾਰੀ ਵਜੋਂ 1 ਨੂੰ ਨਿਯੁਕਤੀ ਪੱਤਰ ਦਿੱਤੇ ਗਏ। 
ਇਸ ਮੌਕੇ ਸਕੂਲ ਸਿੱਖਿਆ ਵਿਭਾਗ ਦੇ ਡੀ.ਪੀ.ਆਈ.ਕੁਲਜੀਤ ਸਿੰਘ ਮਾਹੀ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
 

SHARE ARTICLE

ਏਜੰਸੀ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement