
ਚੰਗਾ ਹੁੰਦਾ ਜੇ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ ਗੁਜਰਾਤ ਤੋਂ ਹੁੰਦੀ : ਪ੍ਰਸ਼ਾਂਤ ਕਿਸ਼ੋਰ
ਨਾਗਪੁਰ, 20 ਸਤੰਬਰ : ਭਾਰਤ ਦੇ ਪ੍ਰਸਿੱਧ ਚੋਣ ਰਣਨੀਤੀਕਾਰ ਪ੍ਰਸਾਂਤ ਕਿਸ਼ੋਰ ਨੇ ਕਿਹਾ ਕਿ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਗੁਜਰਾਤ ਜਾਂ ਭਾਰਤੀ ਜਨਤਾ ਪਾਰਟੀ ਸ਼ਾਸਤ ਕਿਸੇ ਹੋਰ ਸੂਬੇ ਤੋਂ ਸ਼ੁਰੂ ਕੀਤੀ ਜਾਣੀ ਚਾਹੀਦੀ ਸੀ | ਗੱਲ ਕਰਦਿਆਂ ਪ੍ਰਸ਼ਾਂਤ ਕਿਸ਼ੋਰ ਨੇ ਕਿਹਾ,Tਬਿਹਤਰ ਹੁੰਦਾ ਜੇਕਰ ਕਾਂਗਰਸ ਭਾਰਤ ਜੋੜੋ ਯਾਤਰਾ ਦੀ ਸ਼ੁਰੂਆਤ ਇਸ ਸਾਲ ਦੇ ਅੰਤ ਵਿਚ ਵਿਧਾਨ ਸਭਾ ਚੋਣਾਂ ਵਾਲੇ ਸੂਬੇ ਗੁਜਰਾਤ, ਉੱਤਰ ਪ੍ਰਦੇਸ਼ ਜਾਂ ਮੱਧ ਪ੍ਰਦੇਸ਼ ਵਰਗੇ ਭਾਜਪਾ ਸ਼ਾਸਤ ਸੂਬੇ ਤੋਂ ਹੁੰਦੀ'' | ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ 'ਚ ਇਹ ਯਾਤਰਾ ਤਾਮਿਲਨਾਡੂ ਤੋਂ ਸੁਰੂ ਹੋਈ ਹੈ |
ਜ਼ਿਕਰਯੋਗ ਹੈ ਕਿ ਇਸ ਸਾਲ ਦੇ ਸੁਰੂ ਵਿਚ ਇਸ ਗੱਲ ਦੀ ਬੜੀ ਚਰਚਾ ਉੱਠੀ ਸੀ ਕਿ ਪ੍ਰਸ਼ਾਂਤ ਕਿਸੋਰ ਕਾਂਗਰਸ ਵਿਚ ਸਾਮਲ ਹੋ ਸਕਦੇ ਹਨ, ਪਰ ਬਾਅਦ ਵਿਚ ਉਨ੍ਹਾਂ ਕਿਹਾ ਸੀ ਕਿ ਉਹ ਕਾਂਗਰਸ ਪਾਰਟੀ ਦੀ ਚੋਣ ਰਣਨੀਤੀ ਬਣਾਉਣ ਦੇ ਪ੍ਰਸਤਾਵ ਨੂੰ ਖਾਰਜ ਕਰ ਚੁੱਕੇ ਹਨ | ਕਿਸ਼ੋਰ ਨੇ ਕਿਹਾ ਕਿ ਉਨ੍ਹਾਂ ਨੇ ਚੋਣ ਰਣਨੀਤੀਕਾਰ ਵਜੋਂ ਕੰਮ ਕਰਨਾ ਛੱਡ ਦਿਤਾ ਹੈ, ਅਤੇ ਉਹ ਕਿਸੇ ਪਾਰਟੀ ਲਈ ਨਹੀਂ ਸਗੋਂ ਲੋਕਾਂ ਲਈ ਕੰਮ ਕਰਨਾ ਚਾਹੁੰਦੇ ਹਨ | (ਏਜੰਸੀ)