LPU ਦੇ ਹੋਸਟਲ 'ਚ ਅੱਧੀ ਰਾਤ ਨੂੰ ਵਿਦਿਆਰਥੀ ਵੱਲੋਂ ਖੁਦਕੁਸ਼ੀ, ਵਿਦਿਆਰਥੀਆਂ ਨੇ ਮੈਨੇਜਮੈਂਟ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
Published : Sep 21, 2022, 7:46 am IST
Updated : Sep 21, 2022, 7:46 am IST
SHARE ARTICLE
Student committed suicide at midnight in LPU hostel
Student committed suicide at midnight in LPU hostel

ਇਸ ਮੌਕੇ ਪੁਲਿਸ ਨੂੰ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ।

 

ਜਲੰਧਰ: ਜਲੰਧਰ-ਲੁਧਿਆਣਾ ਮਾਰਗ 'ਤੇ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਬੀਤੀ ਸ਼ਾਮ ਇਕ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ। ਵਿਦਿਆਰਥੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਫਗਵਾੜਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ ਪਰ ਦੇਰ ਰਾਤ ਬਾਕੀ ਵਿਦਿਆਰਥੀਆਂ ਨੇ ਯੂਨੀਵਰਸਿਟੀ ਵਿਚ ਹੰਗਾਮਾ ਸ਼ੁਰੂ ਕਰ ਦਿੱਤਾ। ਇਸ ਮੌਕੇ ਪੁਲਿਸ ਨੂੰ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ।

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਵਿਦਿਆਰਥੀ ਕੇਰਲ ਦਾ ਰਹਿਣ ਵਾਲਾ ਸੀ। ਇਸ ਗੱਲ ਦਾ ਜਦੋਂ ਹੋਸਟਲ ਦੇ ਹੋਰ ਵਿਦਿਆਰਥੀਆਂ ਨੂੰ ਪਤਾ ਲੱਗਿਆ ਤਾਂ ਉਹ ਇਕੱਠੇ ਹੋ ਗਏ ਅਤੇ ਅੱਧੀ ਰਾਤ ਨੂੰ ਯੂਨੀਵਰਸਿਟੀ ਕੈਂਪਸ ਵਿਚ ਹੰਗਾਮਾ ਸ਼ੁਰੂ ਕਰ ਦਿੱਤਾ। ਵਿਦਿਆਰਥੀਆਂ ਨੇ ਐਲਪੀਯੂ ਮੈਨੇਜਮੈਂਟ ਅਤੇ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਜਦੋਂ ਕੁਝ ਵਿਦਿਆਰਥੀ ਪ੍ਰਦਰਸ਼ਨ ਕਰਨ ਲਈ ਯੂਨੀਵਰਸਿਟੀ ਦੇ ਗੇਟ ਤੋਂ ਬਾਹਰ ਆਉਣ ਲੱਗੇ ਤਾਂ ਉੱਥੇ ਤਾਇਨਾਤ ਸੁਰੱਖਿਆ ਗਾਰਡਾਂ ਅਤੇ ਪੁਲਿਸ ਨੇ ਉਹਨਾਂ ਨੂੰ ਰੋਕ ਦਿੱਤਾ।

ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥੀ ਡੇਢ ਘੰਟੇ ਤੱਕ ਨਾਅਰੇਬਾਜ਼ੀ ਕਰਦੇ ਰਹੇ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਐਂਬੂਲੈਂਸ ਦੇਰੀ ਨਾਲ ਯੂਨੀਵਰਸਿਟੀ ਪਹੁੰਚੀ। ਘਟਨਾ ਦੀ ਸੂਚਨਾ ਮਿਲਣ ’ਤੇ ਫਗਵਾੜਾ ਦੇ ਏਡੀਸੀ ਨਯਨ ਜੱਸਲ, ਐਸਪੀ ਫਗਵਾੜਾ ਮੁਖਤਿਆਰ ਰਾਏ, ਡੀਐਸਪੀ ਜਸਪ੍ਰੀਤ ਸਿੰਘ ਅਤੇ ਚਹੇੜੂ ਚੌਕੀ ਦੇ ਇੰਚਾਰਜ ਦਰਸ਼ਨ ਸਿੰਘ ਪੁਲਿਸ ਫੋਰਸ ਸਮੇਤ ਮੌਕੇ ’ਤੇ ਪੁੱਜੇ। 

Tweet
Tweet

ਘਟਨਾ ’ਤੇ ਯੂਨੀਵਰਸਿਟੀ ਦਾ ਬਿਆਨ

ਘਟਨਾ ਮਗਰੋਂ ਯੂਨੀਵਰਸਿਟੀ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਅਸੀਂ ਇਸ ਮੰਦਭਾਗੀ ਘਟਨਾ ਤੋਂ ਦੁਖੀ ਹਾਂ। ਪੁਲਿਸ ਦੀ ਸ਼ੁਰੂਆਤੀ ਜਾਂਚ ਅਤੇ ਸੁਸਾਈਡ ਨੋਟ ਮ੍ਰਿਤਕ ਦੇ ਨਿੱਜੀ ਮਾਮਲਿਆਂ ਵੱਲ ਇਸ਼ਾਰਾ ਕਰਦੇ ਹਨ। ਯੂਨੀਵਰਸਿਟੀ ਵੱਲੋਂ ਅਗਲੇਰੀ ਜਾਂਚ ਲਈ ਅਧਿਕਾਰੀਆਂ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਯੂਨੀਵਰਸਿਟੀ ਵਿਦਿਆਰਥੀ ਦੀ ਮੌਤ 'ਤੇ ਉਸ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM
Advertisement