CM ਨੇ ਅਨੰਤਨਾਗ 'ਚ ਸ਼ਹੀਦ ਹੋਏ ਦੋ ਬਹਾਦਰ ਜਵਾਨਾਂ ਦੇ ਵਾਰਸਾਂ ਨੂੰ ਵਿੱਤੀ ਸਹਾਇਤਾ ਵਜੋਂ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪੇ
Published : Sep 21, 2023, 9:15 pm IST
Updated : Sep 21, 2023, 9:15 pm IST
SHARE ARTICLE
File Photo
File Photo

ਕਿਹਾ, ਪੂਰਾ ਦੇਸ ਇਨ੍ਹਾਂ ਸ਼ਹੀਦਾਂ ਦੀ ਬੇਮਿਸਾਲ ਕੁਰਬਾਨੀ ਦਾ ਸਦਾ ਰਿਣੀ ਰਹੇਗਾ

ਐਸ.ਏ.ਐਸ.ਨਗਰ/ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਅਨੰਤਨਾਗ (ਜੰਮੂ-ਕਸਮੀਰ) ਵਿਖੇ ਅਤਿਵਾਦੀਆਂ ਖ਼ਿਲਾਫ ਤਲਾਸੀ ਮੁਹਿੰਮ ਦੌਰਾਨ ਸਹੀਦ ਹੋਏ ਦੋ ਬਹਾਦਰ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਿੱਤੀ ਸਹਾਇਤਾ ਵਜੋਂ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪੇ।
ਐਸ.ਏ.ਐਸ.ਨਗਰ ਅਤੇ ਸਮਾਣਾ ਵਿਖੇ ਇਨ੍ਹਾਂ ਸਹੀਦਾਂ ਦੇ ਜੱਦੀ ਘਰਾਂ ਦਾ ਦੌਰਾ ਕਰਨ ਉਪਰੰਤ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਬਹਾਦਰ ਸੈਨਿਕਾਂ ਨੇ ਦੇਸ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਆਪਣਾ ਫਰਜ ਨਿਭਾਉਂਦੇ ਹੋਏ ਸਹਾਦਤ ਪ੍ਰਾਪਤ ਕੀਤੀ ਹੈ।

ਉਨ੍ਹਾਂ ਕਿਹਾ ਕਿ ਇਸ ਅਪਰੇਸਨ ਦੌਰਾਨ ਪੰਜਾਬ ਦੇ ਦੋ ਬਹਾਦਰ ਜਵਾਨਾਂ ਕਰਨਲ ਮਨਪ੍ਰੀਤ ਸਿੰਘ ਵਾਸੀ ਐਸ.ਏ.ਐਸ ਨਗਰ ਅਤੇ ਪਰਦੀਪ ਸਿੰਘ ਵਾਸੀ ਸਮਾਣਾ, ਪਟਿਆਲਾ ਨੇ ਸਹੀਦੀ ਪ੍ਰਾਪਤ ਕੀਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਸ ਅਤੇ ਵਿਸ਼ੇਸ਼ ਕਰਕੇ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ।

ਆਪਣੀ ਫੇਰੀ ਦੌਰਾਨ ਮੁੱਖ ਮੰਤਰੀ ਨੇ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਦੇਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਦੇਸ ਲਈ ਇਨ੍ਹਾਂ ਸੂਰਬੀਰਾਂ ਵੱਲੋਂ ਕੀਤੀ ਬੇਮਿਸਾਲ ਕੁਰਬਾਨੀ ਦੇ ਸਨਮਾਨ ਵਜੋਂ ਪਰਿਵਾਰਕ ਮੈਂਬਰਾਂ ਨੂੰ ਵਿੱਤੀ ਸਹਾਇਤਾ ਵਜੋਂ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪਦਿਆਂ ਉਨ੍ਹਾਂ ਕਿਹਾ ਕਿ ਪੂਰਾ ਦੇਸ ਇਨ੍ਹਾਂ ਸਹੀਦਾਂ ਦਾ ਸਦਾ ਰਿਣੀ ਰਹੇਗਾ, ਜਿਨ੍ਹਾਂ ਨੇ ਦੇਸ ਅਤੇ ਇਸ ਦੇ ਲੋਕਾਂ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਇਨ੍ਹਾਂ ਜਵਾਨਾਂ ਵੱਲੋਂ ਪਾਏ ਗਏ ਵੱਡਮੁੱਲੇ ਯੋਗਦਾਨ ਦੇ ਸਨਮਾਨ ਵਜੋਂ ਸੂਬਾ ਸਰਕਾਰ ਦਾ ਇਹ ਨਿਮਾਣਾ ਜਿਹਾ ਉਪਰਾਲਾ ਹੈ। ਮਾਤ ਭੂਮੀ ਦੀ ਸੇਵਾ ਕਰਦਿਆਂ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਲਈ ਸੂਬਾ ਸਰਕਾਰ ਦੀ ਦਿ੍ਰੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਮੁੱਢਲਾ ਫਰਜ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸਹੀਦਾਂ ਦੇ ਪਰਿਵਾਰਾਂ ਨੂੰ ਦਿੱਤੀ ਗਈ ਇਹ ਵਿੱਤੀ ਸਹਾਇਤਾ ਪੰਜਾਬ ਸਰਕਾਰ ਵੱਲੋਂ ਡਿਊਟੀ ਦੌਰਾਨ ਸਹੀਦੀ ਪ੍ਰਾਪਤ ਕਰਨ ਵਾਲੇ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਤਹਿਤ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਹੀਦਾਂ ਵੱਲੋਂ ਦਿੱਤੀ ਗਈ ਇਹ ਮਹਾਨ ਕੁਰਬਾਨੀ ਉਨ੍ਹਾਂ ਦੇ ਸਾਥੀ ਸੈਨਿਕਾਂ ਨੂੰ ਆਪਣੀ ਡਿਊਟੀ ਹੋਰ ਵੀ ਤਨਦੇਹੀ ਅਤੇ ਸਮਰਪਿਤ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗੀ।    
 

SHARE ARTICLE

ਏਜੰਸੀ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement