ਸਾਈਕਲ ਮਕੈਨਿਕ ਦੀ ਧੀ ਬਣੀ ਪੰਜਾਬ ਦੀ ਪਹਿਲੀ ਮਹਿਲਾ ‘ਡਰੋਨ ਇੰਸਟਰਕਟਰ’

By : GAGANDEEP

Published : Sep 21, 2023, 7:17 am IST
Updated : Sep 21, 2023, 11:01 am IST
SHARE ARTICLE
photo
photo

ਮਾਪਿਆਂ ਦੀ ਬਦੌਲਤ ਹੀ ਇਥੇ ਤਕ ਪਹੁੰਚੀ ਹੈ ਤੇ ਭਵਿੱਖ ਵਿਚ ਵੀ ਮਿਹਨਤ ਅਤੇ ਈਮਾਨਦਾਰੀ ਨਾਲ ਕੰਮ ਕਰਾਂਗੀ- ਮਨਪ੍ਰੀਤ ਕੌਰ

 

ਅਮਲੋਹ (ਨਾਹਰ ਸਿੰਘ ਰੰਗੀਲਾ) : ਅਮਲੋਹ ਦੇ ਵਾਰਡ ਨੰਬਰ 12 ਦੀ ਮਨਪ੍ਰੀਤ ਕੌਰ ਪੁੱਤਰੀ ਬਲਜੀਤ ਸਿੰਘ ਨੇ ਪੰਜਾਬ ਦੀ ਪਹਿਲੀ ਡਰੋਨ ਇੰਸਟਰਕਟਰ ਬਣਨ ਦਾ ਮਾਣ ਹਾਸਲ ਕੀਤਾ ਹੈ। ਉਸ ਦੇ ਪਿਤਾ ਬਲਜੀਤ ਸਿੰਘ ਸਾਈਕਲ ਰਿਪੇਅਰ ਦਾ ਕੰਮ ਕਰਦੇ ਹਨ ਜਿਸ ਨੇ ਸਖ਼ਤ ਮਿਹਨਤ ਕਰ ਕੇ ਅਪਣੀ ਬੇਟੀ ਦੀ ਪੜ੍ਹਾਈ ਵਿਚ ਕਮੀ ਨਹੀਂ ਆਉਣ ਦਿਤੀ ਜਦਕਿ ਉਸ ਦੀ ਹੋਣਹਾਰ ਬੇਟੀ ਨੇ ਕੁੱਝ ਬਣ ਕੇ ਵਿਖਾਉਣ ਦੀ ਇੱਛਾ ’ਤੇ ਜਜ਼ਬੇ ਨਾਲ ਇਹ ਮੁਕਾਮ ਹਾਸਲ ਕੀਤਾ। ਉਸ ਦੇ ਅਮਲੋਹ ਪਹੁੰਚਣ ’ਤੇ ਮੁਹੱਲਾ ਨਿਵਾਸੀਆਂ ਵਲੋਂ ਉਸ ਦਾ ਸਨਮਾਨ ਕੀਤਾ ਗਿਆ ਅਤੇ ਲੱਡੂ ਵੰਡੇ ਗਏ। 

ਇਹ ਵੀ ਪੜ੍ਹੋ : ਅੱਜ ਦਾ ਹੁਕਮਨਾਮਾ (21 ਸਤੰਬਰ 2023)

ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਮਨਪ੍ਰੀਤ ਨੇ ਦਸਿਆ ਕਿ ਉਹ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ ’ਚੋਂ ਪ੍ਰੀਖਿਆ ਪਾਸ ਕਰ ਕੇ ਮਹਿਲਾ ਡਰੋਨ ਇੰਸਟਰਕਟਰ ਬਣੀ ਹੈ ਅਤੇ ਹੁਣ ਉਹ ਪੁਣੇ ਦੀ ਇਕ ਕੰਪਨੀ ’ਚ ਡਰੋਨ ਇੰਸਟਰਕਟਰ ਵਜੋਂ ਕੰਮ ਕਰ ਰਹੀ ਹੈ, ਜਿਸ ਦੇ ਨਾਲ ਉਹ ਵਿਦਿਆਰਥੀਆਂ ਨੂੰ ਡਰੋਨ ਪਾਇਲਟ ਦੀ ਸਿਖਲਾਈ ਵੀ ਦਿੰਦੀ ਹੈ। ਉਸ ਨੇ ਅਪਣੇ ਮਾਪਿਆਂ ਵਲੋਂ ਦਿਤੇ ਸਹਿਯੋਗ ਲਈ ਧਨਵਾਦ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਦੀ ਬਦੌਲਤ ਹੀ ਇਥੇ ਤਕ ਪਹੁੰਚੀ ਹੈ ਅਤੇ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਅਤੇ ਈਮਾਨਦਾਰੀ ਨਾਲ ਅਪਣਾ ਕੰਮ ਜਾਰੀ ਰਖੇਗੀ। 

ਉਸ ਨੇ ਹੋਰ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਬੇਟੀ ਅਤੇ ਬੇਟੇ ਵਿਚ ਫ਼ਰਕ ਨਾ ਰਖਦੇ ਹੋਏ ਅਪਣੀਆਂ ਧੀਆਂ ਨੂੰ ਅੱਗੇ ਵਧਾਉਣ ਲਈ ਸਹਿਯੋਗ ਦੇਣ। ਇਸ ਮੌਕੇ ਰਿਟ. ਨਹਿਰੀ ਅਫ਼ਸਰ ਹਰਚੰਦ ਸਿੰਘ, ਪ੍ਰਧਾਨ ਰਣਜੀਤ ਸਿੰਘ ਬੱਬੂ, ਹੰਸ ਰਾਜ ਮਾਹੀ, ਹਰਵਿੰਦਰ ਕੌਰ, ਹਰੀ ਸਿੰਘ, ਚਰਨਜੀਤ ਸਿੰਘ, ਜਸਵੀਰ ਕੌਰ, ਪਰਮਜੀਤ ਕੌਰ, ਅਮਨਦੀਪ ਕੌਰ, ਕੁਲਦੀਪ ਸਿੰਘ, ਸ਼ਿੰਦਰਪਾਲ ਸਿੰਘ ਅਤੇ ਬਬੀ ਸਿੰਘ ਆਦਿ ਮੌਜੂਦ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement