ਤਸਵੀਰ ਖਿੱਚਣ ਅਤੇ ਵੀਡੀਓਗ੍ਰਾਫ਼ੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਪਟਿਆਲਾ - ਪਟਿਆਲਾ ਦੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਚ ਹੁਣ ਡਰੈੱਸ ਕੋਡ ਲਾਗੂ ਕਰ ਦਿੱਤਾ ਗਿਆ ਹੈ। ਗੁਰਦੁਆਰਾ ਸਾਹਿਬ ਵਿਚ ਨਿੱਕਰ, ਕੈਪਰੀ ਅਤੇ ਟੋਪੀ ਪਾ ਕੇ ਆਉਣ 'ਤੇ ਪਾਬੰਦੀ ਲਗਾਈ ਗਈ ਹੈ, ਇਸ ਦੇ ਨਾਲ ਹੀ ਤਸਵੀਰਾਂ ਖਿੱਚਣ ਅਤੇ ਵੀਡੀਓਗ੍ਰਾਫ਼ੀ ਕਰਨ 'ਤੇ ਵੀ ਪਾਬੰਦੀ ਲਗਾਈ ਗਈ ਹੈ। ਤਸਵੀਰ ਖਿੱਚਣ ਅਤੇ ਵੀਡੀਓਗ੍ਰਾਫ਼ੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਸ ਸਬੰਧੀ ਗੁਰਦੁਆਰਾ ਸਾਹਿਬ ਦੇ ਮੈਨੇਜਰ ਕਰਨੈਲ ਸਿੰਘ ਨੇ ਦੱਸਿਆ ਕਿ ਇਤਿਹਾਸਕ ਗੁਰਦੁਆਰਾ ਸਾਹਿਬ ਸ੍ਰੀ ਦੂਖ ਨਿਵਾਰਨ ਸਾਹਿਬ ਵਿਚ ਸਪੀਕਰ ਲਗਾ ਕੇ ਬੇਨਤੀ ਕੀਤੀ ਗਈ ਹੈ ਅਤੇ ਸਖ਼ਤ ਕਾਰਵਾਈ ਕਰਨ ਦੀ ਗੱਲ ਕਹੀ ਜਾ ਰਹੀ ਹੈ। ਅਨਾਊਂਸਮੈਂਟ ਵਿਚ ਬੋਲਿਆ ਗਿਆ ਹੈ ਕਿ ਗੁਰਦੁਆਰਾ ਸਾਹਿਬ ਵਿਚ ਫੋਟੋ ਖਿੱਚਣ ਵਾਲੇ 'ਤੇ ਸਖ਼ਤ ਕਾਰਵਾਈ ਹੋਵੇਗੀ, ਨਾਲ ਹੀ ਗੁਰੂ ਘਰ ਵਿਚ ਡਰੈੱਸ ਕੋਡ ਵੀ ਲਾਗੂ ਕੀਤਾ ਗਿਆ ਹੈ।