ਗਲਤ ਤਰਜੀਹਾਂ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਵਿਗਾੜ ਰਹੀਆਂ ਹਨ: ਰਾਜਾ ਵੜਿੰਗ
Published : Sep 21, 2023, 6:38 pm IST
Updated : Sep 21, 2023, 6:38 pm IST
SHARE ARTICLE
Raja Warring
Raja Warring

ਪ੍ਰਸ਼ਾਸਨ ਸੱਤਾਧਾਰੀ ਸਰਕਾਰ ਦੇ ਇਸ਼ਾਰੇ 'ਤੇ ਵਰਕਰਾਂ ਨੂੰ ਧਮਕਾਉਣ 'ਤੇ ਤੁਲਿਆ ਹੋਇਆ ਹੈ: ਪੀਪੀਸੀ ਚੀਫ਼

ਖੰਨਾ : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਨੇ ਪ੍ਰਸ਼ਾਸਨ ਵੱਲੋਂ ਕਾਂਗਰਸ ਪਾਰਟੀ ਦੇ ਆਗੂਆਂ ਤੇ ਵਰਕਰਾਂ ’ਤੇ ਹੋ ਰਹੇ ਅੱਤਿਆਚਾਰਾਂ ਅਤੇ ਧਮਕਾਉਣ ਦੀਆਂ ਕੋਸ਼ਿਸ਼ਾਂ ਖ਼ਿਲਾਫ਼ ਖੰਨਾ ਵਿੱਚ ਵਿਸ਼ਾਲ ਧਰਨਾ ਦਿੱਤਾ।

ਮਾਰਕਿਟ ਕਮੇਟੀ ਦੇ ਸਾਬਕਾ ਚੇਅਰਮੈਨ ਗੁਰਦੀਪ ਸਿੰਘ ਵਿਰੁੱਧ ਝੂਠਾ ਕੇਸ ਦਰਜ ਕਰਨ ਲਈ ਪ੍ਰਸ਼ਾਸਨ ਦੀ ਨਿੰਦਾ ਕਰਦਿਆਂ ਪੰਜਾਬ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਇਸ ਕਦਮ ਨੇ ਆਮ ਆਦਮੀ ਪਾਰਟੀ ਦੇ ਪੰਜਾਬ ਕਾਂਗਰਸ ਦੇ ਆਗੂਆਂ ਨੂੰ ਡਰਾਉਣ ਦੇ ਨਾਪਾਕ ਇਰਾਦਿਆਂ ਦਾ ਪਰਦਾਫਾਸ਼ ਕਰ ਦਿੱਤਾ ਹੈ। “ਅਸੀਂ ਹੜ੍ਹ ਪੀੜਤਾਂ ਲਈ ਮੁਆਵਜ਼ੇ ਦੀ ਮੰਗ ਲਈ ਧਰਨੇ ਦਿੱਤੇ, ਅਸੀਂ ‘ਆਪ’ ਸਰਕਾਰ ਵੱਲੋਂ ਪੰਚਾਇਤਾਂ ਨੂੰ ਭੰਗ ਕਰਨ ਦੇ ਕਦਮ ਵਿਰੁੱਧ ਧਰਨੇ ਦਿੱਤੇ, ਅਸੀਂ ਸੂਬੇ ਵਿੱਚ ਨਸ਼ਿਆਂ ਵਿਰੁੱਧ ਲੜੀਵਾਰ ਧਰਨੇ ਦੇ ਰਹੇ ਹਾਂ ਅਤੇ ਅੱਜ ਖੰਨਾ ਵਿੱਚ ਇਹ ਧਰਨਾ ਜ਼ਿਲ੍ਹਾ ਪ੍ਰਸ਼ਾਸਨ ਵਿਰੁੱਧ ਹੈ। ਸੱਤਾਧਾਰੀ ਪਾਰਟੀ ਦੇ ਇਸ਼ਾਰੇ 'ਤੇ ਕਾਂਗਰਸੀ ਵਰਕਰਾਂ ਨੂੰ ਡਰਾਉਣ-ਧਮਕਾਉਣ 'ਤੇ ਤੁਲਿਆ ਹੋਇਆ ਹੈ, ਕਾਂਗਰਸ ਪ੍ਰਧਾਨ ਨੇ ਦੋਸ਼ ਲਾਇਆ।

ਪ੍ਰਸ਼ਾਸਨ ਵੱਲੋਂ ਵਰਕਰਾਂ ਅਤੇ ਆਗੂਆਂ ਨੂੰ ਧਮਕਾਉਣ ਦੀਆਂ ਕੋਝੀਆਂ ਕੋਸ਼ਿਸ਼ਾਂ 'ਤੇ ਤਿੱਖੇ ਹਮਲੇ ਕਰਦਿਆਂ ਵੜਿੰਗ ਨੇ ਕਿਹਾ, ''ਮੈਂ ਸੱਤਾਧਾਰੀ ਪਾਰਟੀ ਦੇ ਕਿਸੇ ਵੀ ਅੱਤਿਆਚਾਰ ਵਿਰੁੱਧ ਆਪਣੇ ਵਰਕਰਾਂ ਨਾਲ ਹਮੇਸ਼ਾ ਖੜ੍ਹਾ ਹਾਂ ਅਤੇ ਖੜ੍ਹਾ ਰਹਾਂਗਾ। ਮੈਂ ਆਪਣੀ ਆਵਾਜ਼ ਬੁਲੰਦ ਕਰਦਾ ਰਹਾਂਗਾ ਅਤੇ ਲੋਕਾਂ, ਖਾਸ ਕਰਕੇ ਨੇਤਾਵਾਂ, ਜੋ ਰਾਜ ਦੇ ਦੂਰ-ਦੁਰਾਡੇ ਦੇ ਖੇਤਰਾਂ ਵਿੱਚ ਅਵਾਜ਼ਹੀਣ ਲੋਕਾਂ ਦੀ ਨੁਮਾਇੰਦਗੀ ਕਰਦੇ ਹਨ, ਉਹਨਾਂ ਦੇ ਪ੍ਰਗਟਾਵੇ ਅਤੇ ਬੋਲਣ ਦੀ ਆਜ਼ਾਦੀ ਦੀ ਰਾਖੀ ਲਈ ਲੜਦਾ ਰਹਾਂਗਾ।"

ਸੱਤਾਧਾਰੀ ਸਰਕਾਰ ਦੇ ਇਸ਼ਾਰੇ 'ਤੇ ਬੇਕਸੂਰਾਂ ਵਿਰੁੱਧ ਝੂਠੇ ਕੇਸ ਦਰਜ ਕਰਨ ਲਈ ਪੁਲਿਸ ਵਿਭਾਗ 'ਤੇ ਉਂਗਲ ਉਠਾਉਂਦੇ ਹੋਏ ਵੜਿੰਗ ਨੇ ਕਿਹਾ ਕਿ ਸੂਬੇ ਦੀ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਇਸ ਤੱਥ ਨੂੰ ਉਜਾਗਰ ਕਰਦੀ ਹੈ ਕਿ ਰਾਜ ਸਰਕਾਰ ਵੱਲੋਂ ਪੁਲਿਸ ਫੋਰਸ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਸੂਬਾ ਕਾਂਗਰਸ ਪ੍ਰਧਾਨ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਲੋਕਾਂ ਦੀ ਸੁਰੱਖਿਆ ਅਤੇ ਅਮਨ-ਸ਼ਾਂਤੀ ਨੂੰ ਕਾਇਮ ਰੱਖਣ ਲਈ ਪੁਲਿਸ ਬਲ ਦੀ ਵਰਤੋਂ ਕਰਨ ਦੀ ਬਜਾਏ ‘ਆਪ’ ਆਗੂਆਂ ਦੀ ਹਉਮੈ ਨੂੰ ਸੰਤੁਸ਼ਟ ਕਰਨ ਲਈ ਆਗੂਆਂ, ਵਰਕਰਾਂ ਅਤੇ ਸਮਰਥਕਾਂ ਨੂੰ ਡਰਾਉਣ ਧਮਕਾਉਣ ਲਈ ਇਸ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ।

ਵੜਿੰਗ ਨੇ ਸੂਬਾ ਸਰਕਾਰ ‘ਤੇ ‘ਬਦਲਾਅ’ ਦੇ ਨਾਂ ‘ਤੇ ਵੋਟਰਾਂ ਨੂੰ ਧੋਖਾ ਦੇਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ‘ਆਪ’ ਲੀਡਰਸ਼ਿਪ ਦੀਆਂ ਕਰਤੂਤਾਂ ਨੇ ਸਾਬਤ ਕਰ ਦਿੱਤਾ ਹੈ ਕਿ ਉਨ੍ਹਾਂ ਦੀਆਂ ਤਰਜੀਹਾਂ ਗਲਤ ਹਨ। 'ਆਪ' ਦੇ ਪਿਛਲੇ ਡੇਢ ਸਾਲ ਦੇ 'ਕੁਸ਼ਾਸਨ' ਨੇ ਭਗਵੰਤ ਮਾਨ ਦੇ ਇਰਾਦਿਆਂ ਅਤੇ ਦੋਹਰੇ ਮਾਪਦੰਡਾਂ ਨੂੰ ਨੰਗਾ ਕਰ ਦਿੱਤਾ ਹੈ। ਉਨ੍ਹਾਂ ਨੇ ਕਿਸਾਨਾਂ, ਬੇਰੁਜ਼ਗਾਰਾਂ ਅਤੇ ਨੌਜਵਾਨਾਂ ਦੀਆਂ ਸ਼ਿਕਾਇਤਾਂ ਦਾ ਹੱਲ ਕਰਨ ਜਾਂ ਸਿਹਤ ਸੰਭਾਲ, ਸਿੱਖਿਆ, ਵਸਨੀਕਾਂ ਦੀ ਭਲਾਈ, ਖੁਸ਼ਹਾਲੀ ਅਤੇ ਸੂਬੇ ਦੀ ਤਰੱਕੀ 'ਤੇ ਧਿਆਨ ਕੇਂਦਰਿਤ ਕਰਨ ਦੀ ਬਜਾਏ ਸਿਰਫ ਫੋਟੋਆਂ ਖਿੱਚਣ ਅਤੇ ਬਦਲਾਖੋਰੀ ਦੀ ਰਾਜਨੀਤੀ ਵਿੱਚ ਸ਼ਾਮਲ ਹੋ ਕੇ ਸਮਾਂ ਬਰਬਾਦ ਕੀਤਾ ਹੈ।

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement