
ਗੁਆਂਢੀ ਨਾਲ ਹੋਇਆ ਸੀ ਮਾਮੂਲੀ ਤਕਰਾਰ
ਸੁਲਤਾਨਪੁਰ ਲੋਧੀ : ਸੁਲਤਾਨਪੁਰ ਲੋਧੀ ਤੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਸੁਲਤਾਨਪੁਰ ਲੋਧੀ ਦੇ ਪਿੰਡ ਸਰੂਪਵਾਲ ਵਿਖੇ ਕਿਸਾਨ ਦੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਮਲਕੀਤ ਸਿੰਘ ਪੁੱਤਰ ਅਰਜਨ ਸਿੰਘ ਨਿਵਾਸੀ ਪਿੰਡ ਸਰੂਪਵਾਲ ਆਪਣੇ ਘਰ ਦੇ ਬਾਹਰ ਖੜ੍ਹਾ ਸੀ ਅਤੇ ਉਸ ਦੇ ਘਰ ਦੀ ਉਸਾਰੀ ਨੂੰ ਲੈ ਕੇ ਕੰਮ ਚੱਲ ਰਿਹਾ ਸੀ। ਇਸ ਦੌਰਾਨ ਉਸ ਦਾ ਆਪਣੇ ਗੁਆਂਢੀ ਤਰਸੇਮ ਸਿੰਘ ਸੋਨੀ ਪੁੱਤਰ ਮਹਿੰਗਾ ਸਿੰਘ ਨਾਲ ਨਾਲੀ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਮਾਮੂਲੀ ਵਿਵਾਦ ਹੋ ਗਿਆ।
ਮਾਮੂਲੀ ਤਕਰਾਰ ਤੋਂ ਬਾਅਦ ਤਰਸੇਮ ਸਿੰਘ ਨੇ ਆਪਣੇ ਰਿਵਾਲਵਰ ਨਾਲ ਮਲਕੀਤ ਸਿੰਘ ਅਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਕਾਰਣ ਮੌਕੇ 'ਤੇ ਹੀ ਮਲਕੀਤ ਸਿੰਘ ਦੀ ਮੌਤ ਹੋ ਗਈ। ਸੂਚਨਾ ਮਿਲਦੇ ਸਾਰ ਹੀ ਪੁਲਿਸ ਅਧਿਕਾਰੀ ਮੌਕੇ ਉੱਤੇ ਪਹੁੰਚ ਗਏ। ਪੁਲਿਸ ਅਧਿਕਾਰੀ ਵਿਪਨ ਕੁਮਾਰ ਦਾ ਕਹਿਣਾ ਹੈ ਕਿ ਦੋ ਮੁਲਜ਼ਮ ਗ੍ਰਿਫ਼ਤਾਰ ਕਰ ਲਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ।