Punjab News: ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਪਤਨੀ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
Published : Sep 21, 2024, 4:40 pm IST
Updated : Sep 21, 2024, 5:42 pm IST
SHARE ARTICLE
SPEAKER KULTAR  SANDHWAN MOURNS DEATH OF MLA KUNWAR VIJAY PARTAP'S WIFE
SPEAKER KULTAR SANDHWAN MOURNS DEATH OF MLA KUNWAR VIJAY PARTAP'S WIFE

Punjab News: ਪ੍ਰਮਾਤਮਾ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਕੀਤੀ ਅਰਦਾਸ

SPEAKER KULTAR  SANDHWAN MOURNS DEATH OF MLA KUNWAR VIJAY PARTAP'S WIFE: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੰਮ੍ਰਿਤਸਰ ਉੱਤਰੀ ਹਲਕੇ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਪਤਨੀ ਮਧੂਮਿਤਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਮਧੂਮਿਤਾ, ਨਿਰਪੱਖ ਸੋਚ ਵਾਲੇ ਤੇ ਅਗਾਂਹਵਧੂ ਵਿਚਾਰਾਂ ਦੇ ਧਾਰਨੀ ਸਨ।

ਸ੍ਰੀਮਤੀ ਮਧੂਮਿਤਾ ਨੂੰ ਬੀਤੀ ਰਾਤ ਸਾਹ ਲੈਣ ‘ਚ ਤਕਲੀਫ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਅੱਜ ਸਵੇਰੇ ਆਖਰੀ ਸਾਹ ਲਿਆ। ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement