ਡੀ.ਜੀ.ਪੀ. ਵਲੋਂ 59ਵੇਂ ਪਲਿਸ ਯਾਦਗਾਰੀ ਦਿਵਸ ਪਰੇਡ ਮੌਕੇ ਸਮਾਗਮ ਦੀ ਪ੍ਰਧਾਨਗੀ
Published : Oct 21, 2018, 5:46 pm IST
Updated : Oct 21, 2018, 5:46 pm IST
SHARE ARTICLE
.G.P. Presided over the 59th Police Memorial Day Parade occasion
.G.P. Presided over the 59th Police Memorial Day Parade occasion

ਸੂਬੇ ਦੇ ਪੁਲੀਸ ਮੁਖੀ ਸ੍ਰੀ ਸੁਰੇਸ਼ ਅਰੋੜਾ ਨੇ ਅੱਜ ਆਖਿਆ ਕਿ ਅੰਮ੍ਰਿਤਸਰ ਰੇਲ ਹਾਦਸੇ ਦੀ ਅਪਰਾਧਿਕ ਜ਼ਿੰਮੇਵਾਰੀ ਤੈਅ ਕਰਨ ਲਈ...

ਚੰਡੀਗੜ੍ਹ (ਸਸਸ) : ਸੂਬੇ ਦੇ ਪੁਲੀਸ ਮੁਖੀ ਸ੍ਰੀ ਸੁਰੇਸ਼ ਅਰੋੜਾ ਨੇ ਅੱਜ ਆਖਿਆ ਕਿ ਅੰਮ੍ਰਿਤਸਰ ਰੇਲ ਹਾਦਸੇ ਦੀ ਅਪਰਾਧਿਕ ਜ਼ਿੰਮੇਵਾਰੀ ਤੈਅ ਕਰਨ ਲਈ ਏ.ਡੀ.ਜੀ.ਪੀ. (ਰੇਲਵੇ) ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਜਾਂਚ ਸੌਂਪੀ ਗਈ ਹੈ। ਅੱਜ ਇਥੇ 59ਵੇਂ ਪੁਲੀਸ ਯਾਦਗਾਰੀ ਦਿਵਸ ਪਰੇਡ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਜੀ.ਪੀ. ਨੇ ਕਿਹਾ ਕਿ ਕਿਸੇ ਪਾਸੇ ਤੋਂ ਤਾਂ ਅਣਗਹਿਲੀ ਹੋਈ ਹੈ ਅਤੇ ਇਸ ਦੀ ਜ਼ਿੰਮੇਵਾਰੀ ਤੈਅ ਕਰਨ ਲਈ ਜਾਂਚ ਦੇ ਹੁਕਮ ਦਿਤੇ ਗਏ ਹਨ। ਸ੍ਰੀ ਅਰੋੜਾ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਤੇ ਦਿਲ ਦਹਿਲਾ ਦੇਣ ਵਾਲੀ ਘਟਨਾ ਹੈ

D.G.PD.G.P. Suresh Arora ਜਿਸ ਕਰਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲੰਧਰ ਦੇ ਡਵੀਜ਼ਨਲ ਕਮਿਸ਼ਨਰ ਸ੍ਰੀ ਬੀ. ਪੁਰਸਾਰਥਾ ਨੂੰ ਇਸ ਦੀ ਜਾਂਚ ਕਰਨ ਦੇ ਹੁਕਮ ਦਿਤੇ ਹਨ ਜੋ ਚਾਰ ਹਫ਼ਤਿਆਂ ਵਿਚ ਜਾਂਚ ਸੌਂਪਣਗੇ। ਉਨ੍ਹਾਂ ਕਿਹਾ ਕਿ ਸ੍ਰੀ ਸਹੋਤਾ ਨਿੱਜੀ ਤੌਰ 'ਤੇ ਜਾਂਚ ਕਰਨਗੇ ਤਾਂ ਕਿ ਇਸ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਕਾਨੂੰਨ ਦੇ ਕਟਹਿਰੇ ਵਿਚ ਖੜ੍ਹਾ ਕੀਤੇ ਜਾਣ ਨੂੰ ਯਕੀਨੀ ਬਣਾਇਆ ਜਾ ਸਕੇ। ਇਕ ਹੋਰ ਸਵਾਲ ਦੇ ਜਵਾਬ ਵਿਚ ਡੀ.ਜੀ.ਪੀ. ਨੇ ਕਿਹਾ ਕਿ ਪੰਜਾਬ ਪੁਲਿਸ ਵਲੋਂ ਕਿਸੇ ਵੀ ਵਿਦਿਆਰਥੀ ਖਾਸ ਕਰਕੇ ਕਸ਼ਮੀਰੀ ਵਿਦਿਆਰਥੀ ਦੀ ਦੇਸ਼ ਭਗਤੀ 'ਤੇ ਉਂਗਲ ਚੁੱਕਣ ਦਾ ਸੁਆਲ ਹੀ ਪੈਦਾ ਨਹੀਂ ਹੁੰਦਾ।

ਉਨ੍ਹਾਂ ਕਿਹਾ ਕਿ ਕਿਸੇ ਵੀ ਵਿਦਿਆਰਥੀ ਵਲੋਂ ਮੁਲਕ ਦੇ ਕਿਸੇ ਵੀ ਹਿੱਸੇ ਵਿਚ ਜਾ ਕੇ ਮਿਆਰੀ ਸਿੱਖਿਆ ਹਾਸਲ ਕਰਨ ਨੂੰ ਯਕੀਨੀ ਬਣਾਉਣਾ ਸਾਡਾ ਨੈਤਿਕ ਫਰਜ਼ਾ ਬਣਦਾ ਹੈ। ਇਸ ਦੇ ਨਾਲ ਹੀ ਸ੍ਰੀ ਅਰੋੜਾ ਨੇ ਕਿਹਾ ਕਿ ਜੇਕਰ ਕੋਈ ਨਾਗਰਿਕ ਕਾਨੂੰਨ ਦੀ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ਼ ਕਾਨੂੰਨ ਅਪਣਾ ਰਾਹ ਅਖਤਿਆਰ ਕਰੇਗਾ। ਸੂਬੇ ਦੇ ਪੁਲੀਸ ਮੁਖੀ ਨੇ ਕਿਹਾ ਕਿ ਉਨ੍ਹਾਂ ਨੇ ਜ਼ਿਲ੍ਹਿਆਂ ਦੇ ਪੁਲੀਸ ਮੁਖੀਆਂ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕਰਕੇ ਆਖਿਆ ਕਿ ਵਿਦਿਅਕ ਸੰਸਥਾਵਾਂ ਵਿਚ ਤਾਲੀਮ ਹਾਸਲ ਕਰ ਰਹੇ ਵਿਦਿਆਰਥੀਆਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ ਕਰਕੇ ਭਰੋਸਾ ਦਿਤਾ ਜਾਵੇ

59th Police Memorial59th Police Memorial Day ​ਕਿ ਉਨ੍ਹਾਂ ਦੀ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਵਿਚ ਸਹਾਇਤਾ ਲਈ ਪੁਲੀਸ ਹਾਜ਼ਰ ਹੈ। ਸ੍ਰੀ ਅਰੋੜਾ ਨੇ ਕਿਹਾ ਕਿ ਮੁਲਕ ਦੇ ਕਿਸੇ ਵੀ ਹਿੱਸੇ ਤੋਂ ਆਏ ਵਿਦਿਆਰਥੀਆਂ ਨਾਲ ਬੇਗਾਨੀ ਵਾਲਾ ਵਿਵਹਾਰ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਸ਼ਿਕਾਇਤ ਹੈ ਤਾਂ ਇਸ ਦੇ ਹੱਲ ਲਈ ਏ.ਡੀ.ਜੀ.ਪੀ. (ਕਮਿਊਨਿਟੀ ਪੁਲਿਸਿੰਗ) ਸ੍ਰੀ ਈਸ਼ਵਰ ਸਿੰਘ ਅਤੇ ਆਈ.ਜੀ. ਵੀ. ਨੀਰਜਾ ਨੂੰ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ। ਡੀ.ਜੀ.ਪੀ. ਨੇ ਕਿਹਾ ਕਿ ਕਿਸੇ ਕਿਸਮ ਦੀ ਸਮੱਸਿਆ ਲਈ ਵਿਦਿਆਰਥੀ ਇਨ੍ਹਾਂ ਅਧਿਕਾਰੀਆਂ ਨਾਲ ਰਾਬਤਾ ਕਰ ਸਕਦਾ ਹੈ।

ਇਕ ਹੋਰ ਸਵਾਲ ਦੇ ਜਵਾਬ ਵਿਚ ਡੀ.ਜੀ.ਪੀ. ਨੇ ਕਿਹਾ ਕਿ ਨੌਜਵਾਨਾਂ ਨੂੰ ਗੁੰਮਰਾਹ ਕਰਨ ਲਈ ਸ਼ੋਸਲ ਮੀਡੀਆ 'ਤੇ ਕੀਤੀਆਂ ਜਾ ਰਹੀਆਂ ਕੋਝੀਆਂ ਕੋਸ਼ਿਸ਼ਾਂ ਪ੍ਰਤੀ ਸਖਤੀ ਨਾਲ ਨਿਪਟਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਲ 1984-1994 ਦੇ ਕਾਲੇ ਦੌਰ ਦੌਰਾਨ ਵੀ ਅਜਿਹੀਆਂ ਹੀ ਚਾਲਾਂ ਚੱਲੀਆਂ ਗਈਆਂ ਸਨ ਪਰ ਨੌਜਵਾਨਾਂ ਨੂੰ ਅਜਿਹੇ ਯਤਨਾਂ ਤੋਂ ਦੂਰ ਰਹਿਣਾ ਚਾਹੀਦਾ ਹੈ। ਸ੍ਰੀ ਅਰੋੜਾ ਨੇ ਕਿਹਾ ਕਿ ਨੌਜਵਾਨਾਂ ਨੂੰ ਇਸ ਰਸਤੇ 'ਤੇ ਚੱਲਣ ਦੀ ਬਜਾਏ ਮੁਲਕ ਖਾਸ ਕਰਕੇ ਸੂਬੇ ਦੇ ਸਮਾਜਿਕ ਤੇ ਆਰਥਿਕ ਵਿਕਾਸ ਲਈ ਖੁੱਲ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ।​

59th Punjab Police ​ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਲਈ ਇਹ ਮਾਣ ਵਾਲੀ ਗੱਲ ਹੈ ਕਿ ਸਾਲ 1981 ਤੋਂ 2017 ਤੱਕ 2719 ਪੁਲਿਸ ਅਫਸਰਾਂ ਤੇ ਕਰਮਚਾਰੀਆਂ ਨੇ ਮੁਲਕ ਦੀ ਏਕਤਾ ਤੇ ਅਖੰਡਤਾ ਅਤੇ ਅਮਨ-ਸ਼ਾਂਤੀ ਦੀ ਰਾਖੀ ਖਾਤਰ ਆਪਣੀਆਂ ਜਾਨਾਂ ਨਿਛਾਵਰ ਕਰ ਦਿੱਤੀਆਂ। ਸ੍ਰੀ ਅਰੋੜਾ ਨੇ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀ ਲਾਸਾਨੀ ਕੁਰਬਾਨੀ ਪੁਲੀਸ ਅਫਸਰਾਂ/ਮੁਲਾਜ਼ਮਾਂ ਦੀ ਨਵੀਂ ਪੀੜ੍ਹੀ ਨੂੰ ਅਪਣੀ ਮਾਤ ਭੂਮੀ ਦੀ ਖਾਤਰ ਮਰ-ਮਿਟਣ ਲਈ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ।

ਡੀ.ਜੀ.ਪੀ. ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅਤਿਵਾਦ ਵਿਰੁੱਧ ਲੜਦਿਆਂ ਸ਼ਹੀਦ ਹੋਣ ਵਾਲੇ ਅਫਸਰਾਂ ਦੀ ਵਿਸ਼ੇਸ਼ ਪਰਿਵਾਰ ਪੈਨਸ਼ਨ ਬਹਾਲ ਕਰਨ ਦੇ ਫੈਸਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਸਾਲ 2014 ਵਿਚ ਪੈਨਸ਼ਨ ਵਿਚ ਲੱਗੇ ਕੱਟ ਦੀ ਬਜਾਏ ਪਰਿਵਾਰਾਂ ਨੂੰ ਲਾਲ ਕਾਰਡ ਦੀ ਸਹੂਲਤ ਸਮੇਤ ਪੂਰੀ ਪੈਨਸ਼ਨ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਅਪਣੇ ਮਹਾਨ ਨਾਇਕਾਂ ਪ੍ਰਤੀ ਹਮੇਸ਼ਾ ਰਿਣੀ ਰਹੇਗੀ ਜਿਨ੍ਹਾਂ ਦੇ ਬਹਾਦਰੀ ਭਰੇ ਕਾਰਨਾਮਿਆਂ ਨੇ ਪੰਜਾਬ ਫੋਰਸ ਦੀ ਸ਼ਾਨ ਵਧਾਈ। ਇਸ ਦੌਰਾਨ ਡੀ.ਜੀ.ਪੀ. ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

Police MemorialPolice Memorial Dayਇਸ ਮੌਕੇ ਡੀ.ਜੀ.ਪੀ. ਸ੍ਰੀ ਐਮ.ਕੇ. ਤਿਵਾੜੀ, ਡੀ.ਜੀ.ਪੀ. (ਸੇਵਾ-ਮੁਕਤ) ਸ੍ਰੀ ਐਮ.ਐਸ. ਭੁੱਲਰ, ਏ.ਡੀ.ਜੀ.ਪੀਜ਼ ਸ੍ਰੀ ਗੌਰਵ ਯਾਦਵ, ਸ੍ਰੀ ਕੁਲਦੀਪ ਸਿੰਘ, ਸ੍ਰੀਮਤੀ ਸ਼ਸ਼ੀ ਪ੍ਰਭਾ ਦਿਵੇਦੀ, ਸ੍ਰੀ ਸੰਜੀਵ ਕਾਲੜਾ, ਆਈ.ਜੀ. ਜਸਕਰਨ ਸਿੰਘ, ਸ੍ਰੀ ਆਰ.ਪੀ.ਐਸ. ਬਰਾੜ, ਸ੍ਰੀ ਅਮਰ ਸਿੰਘ ਚਾਹਲ, ਸ੍ਰੀ ਨੌਨਿਹਾਲ ਸਿੰਘ ਅਤੇ ਪ੍ਰਮੋਦ ਬਾਨ, ਪੁਲੀਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਡੀ.ਆਈ.ਜੀ. ਸ੍ਰੀ ਐਸ.ਕੇ. ਕਾਲੀਆ ਤੇ ਸ੍ਰੀ ਪਵਨ ਉੱਪਲ, ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਕਮਾਂਡੈਂਟ ਸ੍ਰੀ ਰਾਜਿੰਦਰ ਸਿੰਘ ਤੇ ਸ੍ਰੀ ਰਾਜ ਪਾਲ ਸਿੰਘ ਸੰਧੂ, ਐਸ.ਐਸ.ਪੀ. ਸ੍ਰੀ ਨਵਜੋਤ ਸਿੰਘ ਮਾਹਲ ਅਤੇ ਹੋਰ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement