ਗੁਰਦਾਸਪੁਰ ਤੇ ਬਟਾਲਾ ਵਿਖੇ ਵੀ ਸਥਾਪਤ ਹੋਣਗੇ ਆਧੁਨਿਕ ਸ਼ੂਗਰ ਪਲਾਂਟ : ਰੰਧਾਵਾ
Published : Oct 21, 2018, 11:53 pm IST
Updated : Oct 21, 2018, 11:53 pm IST
SHARE ARTICLE
Sukhjinder Singh Randhawa
Sukhjinder Singh Randhawa

ਗੁਰਦਾਸਪੁਰ ਅਤੇ ਬਟਾਲਾ ਖੇਤਰ ਦੇ ਗੰਨਾ ਕਾਸ਼ਤਕਾਰਾਂ ਦੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਗੁਰਦਾਸਪੁਰ ਅਤੇ ਬਟਾਲਾ ਵਿਖੇ ਆਧੁਨਿਕ ਤਕਨੀਕ ਦੇ ਸ਼ੂਗਰ ਪਲਾਂਟ ਲਗਾਏ ਜਾਣਗੇ.....

ਗੁਰਦਾਸਪੁਰ : ਗੁਰਦਾਸਪੁਰ ਅਤੇ ਬਟਾਲਾ ਖੇਤਰ ਦੇ ਗੰਨਾ ਕਾਸ਼ਤਕਾਰਾਂ ਦੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਗੁਰਦਾਸਪੁਰ ਅਤੇ ਬਟਾਲਾ ਵਿਖੇ ਆਧੁਨਿਕ ਤਕਨੀਕ ਦੇ ਸ਼ੂਗਰ ਪਲਾਂਟ ਲਗਾਏ ਜਾਣਗੇ ਜਿਨ੍ਹਾਂ ਵਿਚ ਖੰਡ ਦੇ ਨਾਲ-ਨਾਲ ਇਥਾਨੋਲ ਅਤੇ ਬਿਜਲੀ ਦਾ ਉਤਪਾਦਨ ਵੀ ਕੀਤਾ ਜਾਵੇਗਾ। ਇਹ ਜਾਣਕਾਰੀ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਦਿਤੀ। ਸ. ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਗੰਨਾ ਕਾਸ਼ਤਕਾਰਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿਤੀ ਜਾਵੇਗੀ। ਉਨ੍ਹਾਂ ਦਸਿਆ ਕਿ ਇਸੇ ਤਰ੍ਹਾਂ ਦੁਆਬਾ ਖੇਤਰ ਦੇ ਗੰਨਾ ਕਾਸ਼ਤਕਾਰਾਂ ਦੀ ਪੁਰਾਣੀ ਮੰਗ ਨੂੰ ਪੂਰਾ ਕਰਦੇ ਹੋਏ

ਭੋਗਪੁਰ ਵਿਖੇ ਆਧਨਿਕ ਤਕਨੀਕ ਦੀ ਖੰਡ ਮਿੱਲ ਦੀ ਸਥਾਪਨਾ ਕੀਤੀ ਜਾ ਰਹੀ ਹੈ। ਸਹਿਕਾਰੀ ਖੰਡ ਮਿੱਲ, ਭੋਗਪੁਰ ਵਿਖੇ ਆਧੁਨਿਕ ਤਕਨੀਕ ਦਾ 3000 ਟੀ.ਸੀ.ਡੀ. ਸਮੇਤ 15 ਮੈਗਾਵਾਟ ਕੋਜੈਨਰੇਸ਼ਨ ਦਾ ਨਵਾਂ ਸ਼ੂਗਰ ਮਿੱਲ ਪ੍ਰਾਜੈਕਟ ਅਗਲੇ ਸਾਲ 31 ਮਾਰਚ ਤਕ ਚਾਲੂ ਕਰ ਦਿਤਾ ਜਾਵੇਗਾ। ਸ. ਰੰਧਾਵਾ ਨੇ ਦਸਿਆ ਕਿ ਪੰਜਾਬ ਵਿਚ ਸਹਿਕਾਰੀ ਖੇਤਰ ਦੀ ਸਭ ਤੋਂ ਪੁਰਾਣੀ ਸਹਿਕਾਰੀ ਖੰਡ ਮਿੱਲ, ਭੋਗਪੁਰ ਜਿਸ ਦੀ ਮੌਜੂਦਾ ਸਮਰੱਥਾ 1016 ਟੀ.ਸੀ.ਡੀ. ਹੈ, ਵਿਖੇ ਆਧੁਨਿਕ ਤਕਨੀਕ ਦਾ 3000 ਟੀ.ਸੀ.ਡੀ. ਦਾ ਨਵਾਂ ਸ਼ੂਗਰ ਪਲਾਂਟ ਲਗਾਇਆ ਜਾ ਰਿਹਾ ਹੈ ਜਿਸ ਵਿਚ 15 ਮੈਗਾਵਾਟ ਬਿਜਲੀ ਦਾ ਉਤਪਾਦਨ ਵੀ ਕੀਤਾ ਜਾਵੇਗਾ

ਜਿਸ ਵਿਚੋਂ ਲੱਗਭੱਗ 8.5 ਮੈਗਾਵਾਟ ਬਿਜਲੀ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਨੂੰ ਵੇਚੀ ਜਾਵੇਗੀ। ਸਹਿਕਾਰਤਾ ਮੰਤਰੀ ਸ. ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸੇ ਤਹਿਤ ਹੀ ਦੁਆਬਾ ਖੇਤਰ ਦੇ ਗੰਨਾ ਕਾਸ਼ਤਕਾਰਾਂ ਦੀ ਪੁਰਾਣੀ ਮੰਗ ਨੂੰ ਪੂਰਾ ਕਰਦੇ ਹੋਏ ਭੋਗਪੁਰ ਵਿਖੇ ਆਧਨਿਕ ਤਕਨੀਕ ਦੀ ਖੰਡ ਮਿੱਲ ਦੀ ਸਥਾਪਨਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਅਤੇ ਪ੍ਰਾਜੈਕਟ 'ਤੇ ਕੰਮ ਕਰ ਰਹੀ ਕੰਪਨੀ ਦੇ ਪ੍ਰਬੰਧ ਨਿਰਦੇਸ਼ਕ ਨੂੰ ਹਰ ਹਾਲਤ ਵਿੱਚ ਪ੍ਰਾਜੈਕਟ ਨੂੰ 31 ਮਾਰਚ 2019 ਤੱਕ ਮੁਕੰਮਲ ਕਰਨ ਲਈ ਕਿਹਾ ਅਤੇ ਇਹ ਵੀ ਵਿਸ਼ਵਾਸ ਦਿਵਾਇਆ ਕਿ ਸਰਕਾਰ ਵੱਲੋਂ ਇਸ ਪ੍ਰਾਜੈਕਟ ਲਈ ਲੋੜੀਂਦੀ ਹਰ ਸਹਾਇਤਾ ਦਿੱਤੀ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਦੀ ਸੋਚ ਬਾਬੇ ਨਾਨਕ ਵਾਲੀ : Harjit Grewal ਅਕਾਲੀ ਦਲ 'ਤੇ ਰੱਜ ਕੇ ਵਰ੍ਹੇ ਭਾਜਪਾ ਆਗੂ ਅਕਾਲੀ ਦਲ ਬਾਰੇ ਕਰਤੇ

29 Mar 2024 2:07 PM

ਦੇਖੋ ਚੋਣ ਅਧਿਕਾਰੀ ਕਿਵੇਂ ਸਿਆਸੀ ਇਸ਼ਤਿਹਾਰਬਾਜ਼ੀ ਅਤੇ Paid ਖ਼ਬਰਾਂ ਉੱਤੇ ਰੱਖ ਰਿਹਾ ਹੈ ਨਜ਼ਰ, ਕਹਿੰਦਾ- ਝੂਠੀਆਂ....

29 Mar 2024 1:14 PM

Mohali ਦੇ Pind 'ਚ ਹਾਲੇ ਗਲੀਆਂ ਤੇ ਛੱਪੜਾਂ ਦੇ ਮਸਲੇ ਹੱਲ ਨਹੀਂ ਹੋਏ, ਜਾਤ-ਪਾਤ ਦੇਖ ਕੇ ਹੁੰਦੇ ਸਾਰੇ ਕੰਮ !

29 Mar 2024 11:58 AM

'ਚੋਰ ਵੀ ਕਹਿੰਦਾ ਮੈਂ ਚੋਰੀ ਨਹੀਂ ਕੀਤੀ, ਜੇ Kejriwal ਬੇਕਸੂਰ ਨੇ ਤਾਂ ਸਬੂਤ ਪੇਸ਼ ਕਰਨ'

29 Mar 2024 11:53 AM

Punjab-Delhi 'ਚ ਤੋੜੇਗੀ BJP GOVT ! ਕੌਰ ਗਰੁੱਪ ਦੀ ਮੀਟਿੰਗ ਤੋਂ ਪਹਿਲਾ ਬੋਲਿਆ ਆਗੂ, ਕੋਈ ਸਾਡੇ ਕੋਲ ਆਉਂਦਾ ਹੈ...

29 Mar 2024 11:34 AM
Advertisement