ਸਾਂਝੇ ਤੌਰ ’ਤੇ ਮਨਾਇਆ ਜਾਵੇਗਾ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ
Published : Oct 21, 2019, 4:29 pm IST
Updated : Oct 21, 2019, 4:29 pm IST
SHARE ARTICLE
550th parkash purab will be jointly celebrated
550th parkash purab will be jointly celebrated

ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਦੌਰਾਨ ਹੋਇਆ ਫ਼ੈਸਲਾ

ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਮੁੱਖ ਸਮਾਗਮ ਨੂੰ ਮਨਾਉਣ ਲਈ ਆ ਰਹੀ ਰੁਕਾਵਟ ਖ਼ਤਮ ਹੋ ਗਈ ਹੈ। ਮੁੱਖ ਸਮਾਗਮ ਲਈ ਸਟੇਜ਼ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬਾਨ ਵਿਚਕਾਰ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਆਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਸੁਲਤਾਨਪੁਰ ਲੋਧੀ ਵਿਖੇ 12 ਨਵੰਬਰ ਨੂੰ ਮੁੱਖ ਸਮਾਗਮ ਮੌਕੇ ਇਕ ਹੀ ਸਟੇਜ਼ ਲੱਗੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਹੋਰ ਜਥੇਬੰਦੀਆਂ ਇਸੇ ਸਟੇਜ਼ 'ਤੇ ਸ਼ਾਮਲ ਹੋ ਕੇ ਪ੍ਰਕਾਸ਼ ਪੁਰਬ ਮਨਾਉਣਗੀਆਂ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਹ ਸਟੇਜ ਸ਼੍ਰੋਮਣੀ ਕਮੇਟੀ ਵਲੋਂ ਲਗਾਈ ਜਾਵੇਗੀ ਅਤੇ ਇਸੇ ਹੀ ਸਟੇਜ 'ਤੇ ਮੁੱਖ ਸਮਾਗਮ ਹੋਣਗੇ।

SGPC Jathedar Harpreet SinghSGPC Jathedar Harpreet Singh

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਪਹਿਲ ਕਰਦਿਆਂ ਸੁਲਤਾਨਪੁਰ ਲੋਧੀ ਵਿਖੇ 11/12 ਨਵੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਸਰਪ੍ਰਸਤੀ ਹੇਠ ਸਮਾਗਮ ਕਰਵਾਉਣ ਦੀ ਪੇਸ਼ਕਸ਼ ਕੀਤੀ ਸੀ। ਮੁੱਖ ਮੰਤਰੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਫ਼ੋਨ 'ਤੇ ਗੱਲਬਾਤ ਕੀਤੀ ਸੀ, ਜਦੋਂ ਕਿ ਉਨ੍ਹਾਂ ਦੇ ਮੰਤਰੀ ਮੰਡਲ ਦੇ ਦੋ ਸਾਥੀ ਚਰਨਜੀਤ ਸਿੰਘ ਚੰਨੀ ਤੇ ਸੁਖਜਿੰਦਰ ਸਿੰਘ ਰੰਧਾਵਾ ਸੂਬਾ ਸਰਕਾਰ ਦੀ ਇਹ ਪੇਸ਼ਕਸ਼ ਲੈ ਕੇ ਜਥੇਦਾਰ ਸਾਹਿਬ ਨੂੰ ਵੀ ਮਿਲੇ ਸਨ।

Captain Amarinder SinghCaptain Amarinder Singh

ਇਸ ਉਪਰੰਤ ਦੋਵੇਂ ਮੰਤਰੀਆਂ ਨੇ ਦਸਿਆ ਸੀ ਕਿ ਉਨ੍ਹਾਂ ਮੁੱਖ ਮੰਤਰੀ ਤਰਫੋਂ ਜਥੇਦਾਰ ਸਾਹਿਬ ਨੂੰ ਬੇਨਤੀ ਕੀਤੀ ਸੀ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਨਿਰਦੇਸ਼ ਦੇਣ ਕਿ ਉਹ ਅਧਿਕਾਰਤ ਸਮਾਗਮ ਨੂੰ ਕਰਵਾਉਣ ਵਿਚ ਸਹਿਯੋਗ ਦੇਣ ਤਾਂ ਜੋ ਵੱਖਰਾ ਸਟੇਜ ਸਜਾਉਣ ਲਈ ਸੰਗਤ ਦੇ ਪੈਸੇ ਵਿੱਚੋਂ ਖਰਚੇ ਜਾ ਰਹੇ 12-15 ਕਰੋੜ ਰੁਪਏ ਵਿਅਰਥ ਨਾ ਜਾਣ ਜਦੋਂ ਕਿ ਸੂਬਾ ਸਰਕਾਰ ਵਲੋਂ ਪਹਿਲਾਂ ਹੀ ਇਸ ਇਤਿਹਾਸਕ ਦਿਹਾੜੇ ਮੌਕੇ ਲੋੜੀਂਦੇ ਢਾਂਚਾ ਤਿਆਰ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਸੀ ਕਿ ਬਿਹਤਰ ਹੋਵੇਗਾ ਕਿ ਇਹ ਰਾਸ਼ੀ ਧਰਮ ਪ੍ਰਚਾਰ ਦੇ ਕੰਮ ਵਾਲੇ ਪਾਸੇ ਲਗਾਈ ਜਾਵੇ ਜੋ ਕਿ ਸ਼੍ਰੋਮਣੀ ਕਮੇਟੀ ਦਾ ਮੁੱਖ ਕਾਰਜ ਹੈ। ਉਨ੍ਹਾਂ ਕਿਹਾ ਸੀ ਕਿ ਦੋ ਸਟੇਜ਼ਾਂ ਤੋਂ ਕਰਵਾਏ ਜਾਣ ਵਾਲੇ ਵੱਖੋ-ਵੱਖਰੇ ਸਮਾਗਮ ਸੰਗਤਾਂ ਲਈ ਵੀ ਉਲਝਣ ਪਾਉਣਗੇ।

 preparations by Shiromani Committee to celebrate Prakash PurbSGPC

ਸੂਬਾ ਸਰਕਾਰ ਵਲੋਂ ਪੇਸ਼ਕਸ਼ ਕੀਤੀ ਗਈ ਸੀ ਕਿ ਮੁੱਖ ਸਮਾਗਮ ਦੌਰਾਨ ਕਿਸੇ ਨੂੰ ਵੀ ਕੋਈ ਰਾਜਸੀ ਭਾਸ਼ਣ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ। ਇਸ ਸਮਾਗਮ ਦੌਰਾਨ ਸਟੇਜ ਉਪਰ ਸਿਰਫ ਪੰਜ ਤਖਤਾਂ ਦੇ ਜਥੇਦਾਰ, ਦਰਬਾਰ ਸਾਹਿਬ ਦਾ ਹੈਡ ਗ੍ਰੰਥੀ, ਪ੍ਰਧਾਨ ਮੰਤਰੀ (ਜਾਂ ਕੇਂਦਰ ਸਰਕਾਰ ਦਾ ਕੋਈ ਇਕ ਸੀਨੀਅਰ ਨੁਮਾਇੰਦਾ), ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਮੁੱਖ ਮੰਤਰੀ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੈਠਣਗੇ। ਜ਼ਿਕਰਯੋਗ ਹੈ ਕਿ ਪ੍ਰਕਾਸ਼ ਪੁਰਬ ਸਬੰਧੀ ਮੁੱਖ ਸਮਾਗਮ ਸੁਲਤਾਨਪੁਰ ਲੋਧੀ ਵਿਖੇ ਹੋਣਾ ਹੈ, ਜਿਸ 'ਚ ਦੇਸ਼-ਵਿਦੇਸ਼ ਦੀਆਂ ਪ੍ਰਮੁੱਖ ਸਖਸ਼ੀਅਤਾਂ ਤੋਂ ਇਲਾਵਾ ਭਾਰਤੀ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਸੱਦਾ ਦਿੱਤਾ ਗਿਆ ਹੈ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement