ਜ਼ਿਮਨੀ ਚੋਣਾਂ: ਚਾਰੋ ਹਲਕਿਆਂ 'ਤੇ ਵੋਟਰਾਂ ਦਾ ਦੇਖਣ ਨੂੰ ਮਿਲਿਆ ਉਤਸ਼ਾਹ 
Published : Oct 21, 2019, 2:59 pm IST
Updated : Apr 10, 2020, 12:07 am IST
SHARE ARTICLE
ਜ਼ਿਮਨੀ ਚੋਣਾਂ: ਚਾਰੋ ਹਲਕਿਆਂ 'ਤੇ ਵੋਟਰਾਂ ਦਾ ਦੇਖਣ ਨੂੰ ਮਿਲਿਆ ਉਤਸ਼ਾਹ 
ਜ਼ਿਮਨੀ ਚੋਣਾਂ: ਚਾਰੋ ਹਲਕਿਆਂ 'ਤੇ ਵੋਟਰਾਂ ਦਾ ਦੇਖਣ ਨੂੰ ਮਿਲਿਆ ਉਤਸ਼ਾਹ 

ਸਵੇਰੇ 7 ਵਜੇ ਤੋਂ ਵੋਟਰ ਪਹੁੰਚੇ ਪੋਲਿੰਗ ਸਟੇਸ਼ਨਾਂ 'ਤੇ 

ਸਰੀਰਕ ਤੌਰ 'ਤੇ ਅਸਮਰੱਥ ਲੋਕ ਵੀ ਆਏ ਵੋਟ ਪਾਉਣ 

ਪੰਜਾਬ- ਸੂਬੇ ਦੇ 4 ਹਲਕਿਆਂ 'ਚ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਜਿਥੇ ਇਨ੍ਹਾਂ ਹਲਕਿਆਂ ਵਿਚ ਪੋਲਿੰਗ 7 ਵਜੇ ਤੋਂ ਸ਼ੁਰੂ ਹੋ ਚੁੱਕੀ ਹੈ। ਵੋਟਰ ਆਪਣੇ ਆਪਣੇ ਪਸੰਦੀਦਾ ਉਮੀਦਵਾਰ ਨੂੰ ਜਿਤਾਉਣ ਲਈ ਵੋਟ ਪਾਉਣ ਘਰੋਂ ਨਿਕਲਕੇ ਪੋਲਿੰਗ ਸਟੇਸ਼ਨਾਂ ਤੇ ਪਹੁੰਚ ਚੁੱਕੇ ਹਨ। ਜਲਾਲਾਬਾਦ ਵਿਚ ਵੀ ਲੋਕਾਂ ਦਾ ਵੱਡਾ ਉਤਸ਼ਾਹ ਵੇਖਣ ਨੂੰ ਮਿਲਿਆ। ਜਿਥੇ ਬਜ਼ੁਰਗ ਤਾਂ ਵੋਟ ਪਾਉਣ ਪਹੁੰਚੇ ਹੀ, ਉਥੇ ਹੀ ਸਰੀਰਕ ਤੌਰ ਤੋਂ ਅਸਮਰੱਥ ਵੋਟਰ ਵੀ ਆਪਣੇ ਪਸੰਦੀਦਾ ਉਮੀਦਵਾਰ ਨੂੰ ਵੋਟ ਪਾ ਕੇ ਕਾਮਯਾਬ ਬਣਾਉਣ ਲਈ ਪਹੁੰਚੇ। 

 

ਜਲਾਲਾਬਾਦ ਵਿਚ ਜ਼ਿਮਨੀ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਪੁਲਿਸ ਫੋਰਸ ਤਾਇਨਾਤ ਹੈ। ਸੁਰੱਖਿਆ ਪ੍ਰਬੰਧ ਸਖ਼ਤ ਹਨ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਦੱਸ ਦਈਏ ਕਿ ਜਲਾਲਾਬਾਦ ਵਿਚ ਪੋਲਿੰਗ ਸਟੇਸ਼ਨ ਲੜਕਿਆਂ ਦਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਣਾਇਆ ਗਿਆ ਹੈ। ਦੱਸ ਦਈਏ ਕਿ ਜਲਾਲਾਬਾਦ ਹਲਕੇ ਵਿਚ ਕਾਂਗਰਸ ਦੇ ਰਮਿੰਦਰ ਸਿੰਘ ਆਵਲਾ ਚੋਣ ਮੈਦਾਨ ਵਿਚ ਹਨ। ਜਦਕਿ ਸ਼੍ਰੋਮਣੀ ਅਕਾਲੀ ਦਲ ਨੇ ਡਾ. ਰਾਜ ਸਿੰਘ ਡਿੱਬੀਪੁਰਾ ਨੂੰ ਅਪਣੇ ਉਮੀਦਵਾਰ ਵਜੋਂ ਖੜ੍ਹਾ ਕੀਤਾ ਹੋਇਆ ਹੈ। ਆਮ ਆਦਮੀ ਪਾਰਟੀ ਦੇ ਮਹਿੰਦਰ ਸਿੰਘ ਕਚੂਰਾ ਵੀ ਇਸ ਹਲਕੇ ਤੋਂ ਅਪਣੀ ਕਿਸਮਤ ਅਜਮਾ ਰਹੇ,

 ਲੁਧਿਆਣਾ ਦੇ ਦਾਖਾ ਹਲਕੇ ਵਿਚ ਵੀ ਵੋਟਰ ਸਵੇਰੇ 7 ਵਜੇ ਤੋਂ ਪਹਿਲਾਂ ਹੀ ਪੋਲਿੰਗ ਸਟੇਸ਼ਨ ਤੇ ਪਹੁੰਚਣੇ ਸ਼ੁਰੂ ਹੋ ਗਏ ਸਨ, ਜਦਕਿ ਹੁਣ ਤੱਕ ਦਾਖਾ ਦੇ ਪੋਲਿੰਗ ਸਟੇਸ਼ਨ ਤੇ ਵੋਟਰਾਂ ਦੀ ਭੀੜ ਦੇਖਣ ਨੂੰ ਮਿਲ ਰਹੀ ਹੈ। ਵੋਟਰ ਆਪਣੇ ਆਪਣੇ ਭਰੋਸੇ ਯੋਗ ਉਮੀਦਵਾਰਾਂ ਨੂੰ ਵੋਟ ਪਾਉਣ ਲਈ ਲੰਮੀਆਂ ਕਤਾਰਾਂ ਵਿਚ ਖੜ੍ਹੇ ਦਿਖਾਈ ਦੇ ਰਹੇ ਹਨ। ਦੱਸ ਦਈਏ ਕਿ ਦਾਖਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਕੈਪਟਨ ਸੰਦੀਪ ਸਿੰਘ ਸੰਧੂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਮਨਪ੍ਰੀਤ ਸਿੰਘ ਇਆਲੀ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ। 

ਇਸੇ ਤਰ੍ਹਾਂ ਆਮ ਆਦਮੀ ਪਾਰਟੀ ਦੇ ਅਮਨਦੀਪ ਸਿੰਘ ਮੋਹੀ, ਆਪਣਾ ਪੰਜਾਬ ਪਾਰਟੀ ਦੇ ਸਿਮਰਨਦੀਪ ਸਿੰਘ ਤੇ ਲੋਕ ਇਨਸਾਫ਼ ਪਾਰਟੀ ਦੇ ਉਮੀਦਵਾਰ ਸੁਖਦੇਵ ਸਿੰਘ ਚੱਕ ਚੋਣ ਮੈਦਾਨ ਵਿਚ ਡਟੇ ਹੋਏ ਹਨ। ਇਸਦੇ ਉਲਟ ਮੁਕੇਰੀਆਂ ਦੇ ਵਿਚ ਵੋਟਰਾਂ ਦੀ ਕੋਈ ਜ਼ਿਆਦਾ ਭੀੜ ਦੇਖਣ ਨੂੰ ਨਹੀਂ ਮਿਲੀ ਜਦਕਿ ਸਰੀਰਕ ਤੌਰ ਤੋਂ ਅਸਮਰੱਥ ਲੋਕ ਮੁਕੇਰੀਆਂ ਵਿਚ ਵੀ ਆਪਣਾ ਭਰੋਸੇਯੋਗ ਨੁਮਾਇੰਦਾ ਚੁਨਣ ਲਈ ਪਹੁੰਚੇ। ਮੁਕੇਰੀਆਂ ਹਲਕੇ ਦੀ ਗੱਲ ਕਰੀਏ ਤਾਂ ਇੱਥੋਂ ਕਾਂਗਰਸ ਪਾਰਟੀ ਨੇ  ਸ੍ਰੀਮਤੀ ਇੰਦੂ ਬਾਲਾ ਨੂੰ ਅਪਣਾ ਉਮੀਦਵਾਰ ਬਣਾਇਆ ਹੋਇਆ ਹੈ ਜਦਕਿ ਆਮ ਆਦਮੀ ਪਾਰਟੀ ਦੇ ਪ੍ਰੋ. ਗੁਰਧਿਆਨ ਸਿੰਘ ਮੁਲਤਾਨੀ ਅਤੇ ਭਾਰਤੀ ਜਨਤਾ ਪਾਰਟੀ ਦੇ ਜੰਗੀ ਲਾਲ ਮਹਾਜਨ ਚੋਣ ਮੈਦਾਨ ਵਿਚ ਹਨ। 

 

ਜੇ ਗੱਲ ਕਰੀਏ ਫ਼ਗਵਾੜਾ ਹਲਕੇ ਦੀ ਤਾਂ ਸੱਤਾਧਾਰੀ ਕਾਂਗਰਸ ਪਾਰਟੀ ਨੇ ਬਲਵਿੰਦਰ ਸਿੰਘ ਧਾਲੀਵਾਲ  ਨੂੰ ਆਪਣਾ ਉਮੀਦਵਾਰ ਬਣਾਇਆ ਹੈ ਜਦਕਿ ਭਾਰਤੀ ਜਨਤਾ ਪਾਰਟੀ ਵੱਲੋਂ ਰਾਜੇਸ਼ ਬਾਘਾ ਅਪਣੀ ਕਿਸਮਤ ਅਜਮਾ ਰਹੇ ਹਨ। ਇਸੇ ਤਰ੍ਹਾਂ ਬਹੁਜਨ ਸਮਾਜ ਪਾਰਟੀ ਨੇ ਭਗਵਾਨ ਦਾਸ ਤੇ ਆਮ ਆਦਮੀ ਪਾਰਟੀ ਨੇ ਸੰਤੋਸ਼ ਕੁਮਾਰ ਗੋਗੀ ਨੂੰ ਆਪਣੇ ਉਮੀਦਵਾਰ ਵਜੋਂ ਫਗਵਾੜਾ ਤੋਂ ਖੜ੍ਹਾ ਕੀਤਾ ਹੋਇਆ ਹੁਣ 24 ਤਰੀਕ ਨੂੰ ਸਾਹਮਣੇ ਆਉਣਗੇ ਨਤੀਜੇ ਇਹ ਵੋਟਰਾਂ ਵੱਲੋਂ ਉਮੀਦਵਾਰਾਂ ਦੀ ਲਿਖੀ ਕਿਸਮਤ ਦੇ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement