
ਅਕਾਲੀ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਦਾ ਬਿਆਨ
ਜਲਾਲਾਬਾਦ: ਜ਼ਿਮਨੀ ਚੋਣਾਂ ਨੂੰ ਲੈਕੇ ਸਿਆਸਤ ਕਾਫੀ ਗਰਮਾਈ ਹੋਈ ਹੈ। ਉਮੀਦਵਾਰ ਇੱਕ ਦੂਜੇ ਉੱਤੇ ਇਲਜ਼ਾਮ ਲਗਾਉਂਦੇ ਹੋਏ ਵੀ ਨਜ਼ਰ ਆ ਰਹੇ ਹਨ। ਉਥੇ ਹੀ ਜਲਾਲਾਬਾਦ ਤੋਂ ਅਕਾਲੀ ਦਲ ਦੇ ਉਮੀਦਵਾਰ ਰਾਜ ਸਿੰਘ ਡਿੱਬੀਪੁਰਾ ਵੋਟ ਪਾਉਣ ਪਹੁੰਚੇ ਤਾਂ ਉਨ੍ਹਾਂ ਨੇ ਪੱਤਰਕਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਕਈ ਪੋਲਿੰਗ ਸਟੇਸ਼ਨ ਤੇ ਮਸ਼ੀਨ ਬੰਦ ਪਈਆਂ ਹਨ ਅਤੇ ਵੀਡੀਓਗ੍ਰਾਫੀ ਰੁਕ ਗਈ ਹੈ ਜਿਸ ਦੀ ਜਾਣਕਾਰੀ ਆਬਜ਼ਰਵਰ ਨੂੰ ਦੇ ਦਿੱਤੀ ਗਈ ਹੈ।
Jalalabad
ਨਾਲ ਹੀ ਉਨ੍ਹਾਂ ਨੇ ਵਿਰੋਧੀਮ ਪਾਰਟੀ ਉੱਤੇ ਨਸ਼ਾ ਵੰਡਣ ਅਤੇ ਧੱਕਾ ਕਰਨ ਦੇ ਇਲਜ਼ਾਮ ਵੀ ਲਗਾਏ । ਰਾਜ ਸਿੰਘ ਡਿੱਬੀਪੁਰਾ ਨੇ ਦਸਿਆ ਕਿ ਇੱਥੇ ਸ਼ਰਾਬ ਅਤੇ ਪੈਸੇ ਵੰਡ ਕੇ ਵੋਟਾਂ ਖਰੀਦੀਆਂ ਜਾ ਰਹੀਆਂ ਹਨ। ਉਹਨਾਂ ਅੱਗੇ ਦਸਿਆ ਕਿ ਉਹ ਬਾਹਰੋਂ ਆਉਂਦੇ ਹਨ। ਪਰ ਉਹ ਕਿਸੇ ਤੋਂ ਡਰਦੇ ਨਹੀਂ ਉਹ ਇਸ ਦਾ ਮੂੰਹ ਤੋੜ ਜਵਾਬ ਦੇਣਗੇ। ਇਹ ਗੁੰਡੇ ਹਨ ਜੋ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਦੀ ਜਾਣਕਾਰੀ ਸਾਰੇ ਹਲਕੇ ਨੂੰ ਪਤਾ ਹੈ ਤੇ ਇਸ ਦਾ ਵਿਰੋਧ ਵੀ ਕੀਤਾ ਜਾਵੇਗਾ।
Jalalabad
ਦੱਸ ਦਈਏ ਕਿ ਜਲਾਲਾਬਾਦ ਹਲਕੇ ਵਿਚ ਕਾਂਗਰਸ ਦੇ ਰਮਿੰਦਰ ਸਿੰਘ ਆਵਲਾ ਚੋਣ ਮੈਦਾਨ ਵਿਚ ਹਨ ਜਦਕਿ ਸ਼੍ਰੋਮਣੀ ਅਕਾਲੀ ਦਲ ਨੇ ਡਾ. ਰਾਜ ਸਿੰਘ ਡਿੱਬੀਪੁਰਾ ਨੂੰ ਅਪਣੇ ਉਮੀਦਵਾਰ ਵਜੋਂ ਖੜ੍ਹਾ ਕੀਤਾ ਹੋਇਆ ਹੈ। ਆਮ ਆਦਮੀ ਪਾਰਟੀ ਦੇ ਮਹਿੰਦਰ ਸਿੰਘ ਕਚੂਰਾ ਵੀ ਇਸ ਹਲਕੇ ਤੋਂ ਅਪਣੀ ਕਿਸਮਤ ਅਜਮਾ ਰਹੇ ਹਨ।
Jalalabad
ਜਲਾਲਾਬਾਦ ਵਿਚ ਜ਼ਿਮਨੀ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਪੁਲਿਸ ਫੋਰਸ ਤਾਇਨਾਤ ਹੈ। ਸੁਰੱਖਿਆ ਪ੍ਰਬੰਧ ਸਖ਼ਤ ਹਨ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਦੱਸ ਦਈਏ ਕਿ ਜਲਾਲਾਬਾਦ ਵਿਚ ਪੋਲਿੰਗ ਸਟੇਸ਼ਨ ਲੜਕਿਆਂ ਦਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਣਾਇਆ ਗਿਆ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।