LPU ਦੀ ਵਿਦਿਆਰਥਣ ਨੂੰ ਮਾਈਕ੍ਰੋਸਾਫਟ ਨੇ ਦਿੱਤਾ 42 ਲੱਖ ਦਾ ਜਾੱਬ ਆਫ਼ਰ
Published : Oct 21, 2019, 12:46 pm IST
Updated : Oct 21, 2019, 12:46 pm IST
SHARE ARTICLE
 lpu student
lpu student

ਮਾਈਕ੍ਰੋਸਾਫਟ ਵੱਲੋਂ LPU ਦੀ B.Tech ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ ਦੇ ਫਾਈਨਲ ਸਾਲ ਦੀ ਵਿਦਿਆਰਥਣ ਤਾਨੀਆ

ਜਲੰਧਰ:  ਮਾਈਕ੍ਰੋਸਾਫਟ ਵੱਲੋਂ LPU ਦੀ B.Tech ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ ਦੇ ਫਾਈਨਲ ਸਾਲ ਦੀ ਵਿਦਿਆਰਥਣ ਤਾਨੀਆ ਅਰੋੜਾ ਨੂੰ 42 ਲੱਖ ਰੁਪਏ ਦੀ ਨੌਕਰੀ ਆਫਰ ਕੀਤੀ ਗਈ ਹੈ। ਤਾਨੀਆ ਨੂੰ ਮਾਈਕ੍ਰੋਸਾਫਟ ਵੱਲੋਂ ਹੈਦਰਾਬਾਦ ਵਿੱਚ ਸਾਫਟਵੇਅਰ ਇੰਜੀਨੀਅਰ ਦੀ ਨੌਕਰੀ ਦੀ ਪੇਸ਼ਕਸ਼ ਕੀਤੀ ਗਈ ਹੈ । ਇਸ ਮਾਮਲੇ ਵਿੱਚ ਤਾਨੀਆ ਨੇ ਕਿਹਾ ਕਿ ਉਹ ਮਾਈਕ੍ਰੋਸਾਫਟ ਨਾਲ ਕੰਮ ਕਰਨ ਲਈ ਬਹੁਤ ਉਤਸ਼ਾਹਿਤ ਹੈ।

MicrosoftMicrosoft

ਉਸਨੇ ਦੱਸਿਆ ਕਿ ਉਸਨੇ ਇਸ ਕੰਪਨੀ ਵਿੱਚ ਇੰਟਰਨਸ਼ਿਪ ਕੀਤੀ ਹੈ ਅਤੇ ਉਸਦਾ ਇਸ ਕੰਪਨੀ ਨਾਲ ਅਨੁਭਵ ਵੀ ਚੰਗਾ ਰਿਹਾ ਹੈ ।ਇਸ ਤੋਂ ਇਲਾਵਾ ਤਾਨੀਆ ਨੇ ਤਜਰਬਾ ਸਾਂਝਾ ਕਰਦਿਆਂ ਕਿਹਾ ਕਿ ਉਸਨੂੰ ਆਪਣੀ ਇਸ ਸਫਲਤਾ ਦੀ ਯਾਤਰਾ ਵਿੱਚ ਬਹੁਤ ਫਾਇਦਾ ਮਿਲਿਆ ਹੈ। ਜਿਸ ਕਾਰਨ ਉਹ LPU ਦੀ ਸ਼ੁਕਰਗੁਜ਼ਾਰ ਹਾਂ।ਇਸ ਮਾਮਲੇ ਵਿੱਚ LPU ਦੇ ਚਾਂਸਲਰ ਅਸ਼ੋਕ ਮਿੱਤਲ ਨੇ ਤਾਨੀਆ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ 'ਤੇ ਮਾਣ ਹੈ।

Job OfferJob Offer

ਉਨ੍ਹਾਂ ਕਿਹਾ ਕਿ ਉਹ ਆਪਣੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਪਨਿਆਂ ਅਨੁਸਾਰ ਉੱਚ ਅਹੁਦੇ ਤੱਕ ਪਹੁੰਚਣ ਲਈ ਯੋਗ ਬਣਾਉਂਦੇ ਹਨ । ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਉਨ੍ਹਾਂ ਦੀ ਯੂਨੀਵਰਸਿਟੀ ਦੇ ਹੋਰ ਵਿਦਿਆਰਥੀ ਵੀ ਤਾਨੀਆ ਵਾਂਗ ਹੀ ਸਫਲਤਾ ਪ੍ਰਾਪਤ ਕਰਨਗੇ । 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM
Advertisement