
ਸ਼ਾਮ 4.30 ਵਜੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚਣਗੇ ਡਿਪੋਰਟ ਭਾਰਤੀ
ਅੰਮ੍ਰਿਤਸਰ: ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਪਹੁੰਚੇ ਭਾਰਤੀ ਨਾਗਰਿਕਾਂ ਨੂੰ ਦੇਸ਼ ਵਾਪਸ ਭੇਜਣ ਦਾ ਸਿਲਸਿਲਾ ਜਾਰੀ ਹੈ। ਇਸ ਦੇ ਚਲਦਿਆਂ ਅਮਰੀਕਾ ਵੱਲੋਂ 150 ਹੋਰ ਭਾਰਤੀ ਨਾਗਰਿਕ ਡਿਪੋਰਟ ਕੀਤੇ ਗਏ। ਇਹ ਭਾਰਤੀ ਨਾਗਰਿਕ ਅੱਜ ਸ਼ਾਮ ਨੂੰ ਭਾਰਤ ਪਹੁੰਚਣਗੇ।
Sri Guru Ram Dass Jee International Airport
ਮਿਲੀ ਜਾਣਕਾਰੀ ਮੁਤਾਬਕ ਡਿਪੋਰਟ ਕੀਤੇ ਗਏ 150 ਭਾਰਤੀ ਅੱਜ 4.30 ਵਜੇ ਦੇ ਕਰੀਬ ਚਾਰਟਰਡ ਉਡਾਣ ਰਾਹੀਂ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚਣਗੇ।
Flight
ਦੱਸ ਦਈਏ ਕਿ ਇਹ ਉਡਾਣ ਹੁਣ ਤੱਕ ਅਮਰੀਕਾ ਤੋਂ ਡਿਪੋਰਟ ਕੀਤੇ ਜਾ ਰਹੇ ਭਾਰਤੀਆਂ ਖ਼ਾਸ ਤੌਰ 'ਤੇ ਪੰਜਾਬੀਆਂ ਨੂੰ ਲੈ ਕੇ ਆਉਣ ਵਾਲੀ ਪੰਜਵੀਂ ਉਡਾਣ ਹੈ।