ਪਿੰਡ ਹਾਬੀਬ-ਕੇ ਨੇੜੇ ਛਾਪੇਮਾਰੀ ਦੌਰਾਨ 40,000 ਲੀਟਰ ਲਾਹਣ ਬਰਾਮਦ ਅਤੇ ਮੌਕੇ 'ਤੇ ਕੀਤੀ ਨਸ਼ਟ
Published : Oct 21, 2020, 5:22 pm IST
Updated : Oct 21, 2020, 5:22 pm IST
SHARE ARTICLE
Illegal Alcohol
Illegal Alcohol

ਆਬਕਾਰੀ ਵਿਭਾਗ ਵੱਲੋਂ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਨਜਾਇਜ਼ ਸ਼ਰਾਬ ਦੇ ਕਾਰੋਬਾਰ ਨੂੰ ਰੋਕਣ ਲਈ ਆਪਰੇਸਨ ਰੈਡ ਰੋਜ਼ ਦੀ ਸ਼ੁਰੂਆਤ

ਚੰਡੀਗੜ੍ਹ: ਨਾਜਾਇਜ਼ ਸਰਾਬ ਦੇ ਕਾਰੋਬਾਰ 'ਤੇ ਨਕੇਲ ਕਸਦਿਆਂ ਆਬਕਾਰੀ ਵਿਭਾਗ ਵਲੋਂ ਆਪ੍ਰੇਸ਼ਨ ਰੈਡ ਰੋਜ਼ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਪੁਲਿਸ ਵਿਭਾਗ ਅਤੇ ਆਬਕਾਰੀ ਅਧਿਕਾਰੀਆਂ ਦੀਆਂ ਟੀਮਾਂ ਨੇ ਆਬਕਾਰੀ ਨਾਲ ਸਬੰਧਤ ਅਜਿਹੇ ਸਾਰੇ ਜੁਰਮਾਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਆਪਸੀ ਸਹਿਯੋਗ ਨਾਲ ਕੰਮ ਕਰ ਰਹੀਆਂ ਹਨ।

AlcoholAlcohol

ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਵਿਚ ਨਾਜਾਇਜ਼ ਸ਼ਰਾਬ, ਸ਼ਰਾਬ ਦੀ ਤਸਕਰੀ, ਨਜਾਇਜ਼ ਸ਼ਰਾਬ ਦੇ ਵਪਾਰ ਨੂੰ ਰੋਕਣ ਲਈ ਠੋਸ ਯਤਨ ਕੀਤੇ ਜਾ ਰਹੇ ਹਨ।

 

Illegal AlcoholIllegal Alcohol

ਬੁਲਾਰੇ ਨੇ ਦੱਸਿਆ ਕਿ ਫਿਰੋਜ਼ਪੁਰ ਜ਼ੋਨ ਵਿਚ ਹੋ ਰਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਦੀ ਰਣਨੀਤੀ ਦੇ ਹਿੱਸੇ ਵਜੋਂ 20 ਅਕਤੂਬਰ 2020 ਨੂੰ ਫਿਰੋਜ਼ਪੁਰ ਦੇ ਪਿੰਡ ਹਬੀਬ-ਕੇ ਨੇੜੇ ਸਤਲੁਜ ਨਦੀ ਦੇ ਇਲਾਕੇ ਵਿਚ ਛਾਪੇ ਮਾਰੇ ਗਏ। ਉਨ੍ਹਾਂ ਅੱਗੇ ਕਿਹਾ ਕਿ ਇਸ ਛਾਪੇਮਾਰੀ ਦੀ ਅਗਵਾਈ ਆਬਕਾਰੀ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਵਲੋਂ ਸਾਂਝੇ ਤੌਰ 'ਤੇ ਕੀਤੀ ਗਈ।

AlcoholAlcohol

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਛਾਪੇਮਾਰੀ ਦੌਰਾਨ 40,000 ਲੀਟਰ ਲਾਹਣ ਬਰਾਮਦ ਕੀਤੀ ਗਈ ਅਤੇ ਮੌਕੇ 'ਤੇ ਨਸ਼ਟ ਕੀਤੀ ਗਈ। ਇਸ ਤੋਂ ਇਲਾਵਾ 17 ਤਰਪਾਲਾਂ, 5 ਲੋਹੇ ਦੇ ਢੋਲ, ਅਤੇ 3 ਅਲਮੀਨੀਅਮ ਦੇ ਬਰਤਨ ਵੀ ਜ਼ਬਤ ਕੀਤੇ ਗਏ ਹਨ। ਬੁਲਾਰੇ ਨੇ ਦੱਸਿਆ ਕਿ ਵਿਭਾਗ ਵੱਲੋਂ ਥਾਣਾ ਸਦਰ, ਫਿਰੋਜ਼ਪੁਰ ਵਿੱਚ ਵੀ ਇਸ ਸਬੰਧੀ ਐਫ.ਆਈ.ਆਰ. ਦਰਜ ਕੀਤੀ ਗਈ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਵਿਭਾਗ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਨਜਾਇਜ਼ ਸ਼ਰਾਬ ਤੇ ਲਗਾਮ ਲਗਾਉਣ ਦੀ ਮੁਹਿੰਮ ਭਵਿੱਖ ਵਿਚ ਵੀ ਜਾਰੀ ਰਹੇਗੀ ਅਤੇ ਇਸ ਨਜਾਇਜ਼ ਕਾਰੋਬਾਰ ਵਿਚ ਸ਼ਾਮਲ ਹਰੇਕ ਵਿਅਕਤੀ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement