ਪੰਜਾਹ ਦੇ ਕਰੀਬ ਅਕਾਲੀ ਵਰਕਰਾਂ ਨੂੰ ਕਾਂਗਰਸ ਪਾਰਟੀ 'ਚ ਕੀਤਾ ਸ਼ਾਮਲ
Published : Oct 21, 2020, 12:52 am IST
Updated : Oct 21, 2020, 12:52 am IST
SHARE ARTICLE
image
image

ਪੰਜਾਹ ਦੇ ਕਰੀਬ ਅਕਾਲੀ ਵਰਕਰਾਂ ਨੂੰ ਕਾਂਗਰਸ ਪਾਰਟੀ 'ਚ ਕੀਤਾ ਸ਼ਾਮਲ

ਜਗਰਾਉਂ, 20 ਅਕਤੂਬਰ (ਪਰਮਜੀਤ ਸਿੰਘ ਗਰੇਵਾਲ): ਵਿਧਾਨ ਸਭਾ ਹਲਕਾ ਦਾਖਾ ਦੇ ਨਾਮਵਰ ਨਗਰ ਹਾਂਸ ਕਲਾਂ ਅੰਦਰ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ ਜਦੋ ਕੈਪਟਨ ਸੰਦੀਪ ਸਿੰਘ ਸੰਧੂ ਸਿਆਸੀ ਸਕੱਤਰ ਮੁੱਖ ਮੰਤਰੀ ਪੰਜਾਬ ਅਤੇ ਹਲਕਾ ਇੰਚਾਰਜ ਦਾਖਾ ਨੇ ਹਾਂਸ ਕਲਾਂ ਦੇ 50 ਦੇ ਕਰੀਬ ਕੱਟੜ ਅਕਾਲੀ ਵਰਕਰਾਂ ਨੂੰ ਕਾਂਗਰਸ ਪਾਰਟੀ ਵਿਚ ਸ਼ਾਮਲ ਕੀਤਾ।
   ਸ਼੍ਰੋਮਣੀ ਅਕਾਲੀ ਦਲ ਛੱਡਣ ਵਾਲੇ ਹਰਿੰਦਰ ਸਿੰਘ (ਸਰਪੰਚ), ਜਗਤਾਰ ਸਿੰਘ, ਕੁਲਦੀਪ ਸਿੰਘ, ਤਰਨਜੋਤ ਕੌਰ, ਸੁਖਵਿੰਦਰ ਸਿੰਘ ਕਾਕਾ, ਜਗਸੀਰ ਸਿੰਘ, ਕੁਲਦੀਪ ਕੌਰ, ਬੱਬੂ, ਮੇਜਰ ਸਿੰਘ, ਅਨੰਤ ਸਿੰਘ, ਕੁਲਦੀਪ ਸਿੰਘ ਕੀਪਾ, ਜਗਰਾਜ ਸਿੰਘ, ਹਰਮਿੰਦਰ ਸਿੰਘ, ਬਲਜੀਤ ਸਿੰਘ ਬੀਤਾ, ਗੁਰਵਿੰਦਰ ਸਿੰਘ, ਅਮਨਦੀਪ ਸਿੰਘ, ਹਰਜਿੰਦਰ ਸਿੰਘ, ਅਰਸਦੀਪ ਸਿੰਘ, ਅਕਾਸਦੀਪ ਸਿੰਘ, ਸੋਨੀ ਹਾਂਸ ਕਲਾਂ, ਜਗਸੀਰ ਸਿੰਘ, ਰਾਜ ਸਿੰਘ,ਅਮਨੀਦਪ ਸਿੰਘ, ਹਰਕਿੰਦਰ ਸਿੰਘ ਕਿੰਦੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਛੱਡ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਨੇ ਕਿਹਾ ਕਿ ਉਹ ਕੈਪਟਨ ਸੰਦੀਪ ਸਿੰਘ ਸੰਧੂ ਜੀ ਦੀ ਕਾਰਜਸੈਲੀ ਅਤੇ ਉਨ੍ਹਾਂ ਵਲੋਂ ਹਲਕੇ ਦੇ ਕਰਵਾਏ ਜਾ ਰਹੇ ਸਰਬਪੱਖੀ ਵਿਕਾਸ ਨੂੰ ਵੇਖਦੇ ਹੋਏ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ।
   ਉਕਤ ਸਾਰੇ ਅਕਾਲੀ ਵਰਕਰਾਂ ਨੂੰ ਕੈਪਟਨ ਸੰਦੀਪ ਸਿੰਘ ਸੰਧੂ ਨੇ ਕਾਂਗਰਸ ਪਾਰਟੀ ਵਿਚ ਸ਼ਾਮਲ ਕਰਦਿਆਂ ਸਨਮਾਨ ਕੀਤਾ ਅਤੇ ਕਿਹਾ ਕਿ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਸਾਰੇ ਹੀ ਵੀਰਾਂ ਨੂੰ ਪਾਰਟੀ ਅੰਦਰ ਬਣਦਾ ਮਾਣ ਸਨਮਾਨ ਦਿਤਾ ਜਾਵੇਗਾ। ਇਸ ਮੌਕੇ ਹਾਜਰੀਨ ਨੂੰ ਸੰਬੋਧਨ ਕਰਦਿਆਂ ਕੈਪਟਨ ਸੰਦੀਪ ਸਿੰਘ ਸੰਧੂ ਨੇ ਕਿਹਾ ਕਿ ਅਸੀ ਸਾਰੇ ਰਲ ਕੇ ਹੀ ਹਲਕੇ ਨੂੰ ਵਿਕਾਸ ਪੱਖੋ ਸੂਬੇ ਦਾ ਮੋਹਰੀ ਹਲਕਾ ਬਣਾ ਸਕਦੇ ਹਾਂ। ਇਸ ਲਈ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਹਲਕੇ ਦੇ ਚੱਲ ਰਹੇ ਵਿਕਾਸ ਕਾਰਜਾਂ ਵਿਚ ਆਪੋ ਅਪਣਾ ਯੋਗਦਾਨ ਪਾਈਏ। ਉਨ੍ਹਾਂ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਉਦਿਆਂ ਕਿਹਾ ਕਿ ਹਾਂਸ ਕਲਾਂ ਦੇ ਵਿਕਾਸ ਲਈ ਫ਼ੰਡ ਦੀ ਕੋਈ ਵੀ ਕਮੀ ਨਹੀਂ ਆਉਣ ਦਿਤੀ ਜਾਵੇਗੀ।
   ਇਸ ਸਮੇਂ ਡਾ. ਕਰਨ ਵੜਿੰਗ ਵਾਈਸ ਚੇਅਰਮੈਨ ਪੇਡਾ, ਯੂਥ ਕਾਂਗਰਸੀ ਆਗੂ ਭਾਨਾ ਹਾਂਸ ਕਲਾਂ, ਗੋਰਾ ਸਿੰਘ ਜਨਰਲ ਸਕੱਤਰ, ਗੁਰਪ੍ਰੀਤ ਕੌਰ, ਮਹਿੰਦਰ ਸਿੰਘ ਪੰਚ, ਜਤਿੰਦਰ ਸਿੰਘ ਜੋਤੀ ਪੰਚ, ਕਮਲਜੀਤ ਸਿੰਘ ਪੰਚ, ਰੂਲਦੂ ਸਿੰਘ ਪੰਚ, ਬਾਵਾ ਸਿੰਘ ਪੰਚ, ਚਮਕੌਰ ਸਿੰਘ ਪੰਚ, ਤੇਜਾ ਸਿੰਘ, ਗੁਰਮੇਲ ਸਿੰਘ, ਹਰਚੰਦ ਸਿੰਘ ਤੋ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।



ਫੋਟੋ ਫਾਈਲ : ਜਗਰਾਉਂ ਗਰੇਵਾਲ-2
ਕੈਪਸ਼ਨ :  ਪਿੰਡ ਹਾਂਸ ਕਲਾਂ ਵਿਖੇ ਅਕਾਲੀ ਦਲ ਨੂੰ ਛੱਡ ਕਾਂਗਰਸ 'ਚ ਸ਼ਾਮਲ ਹੋਏ ਪਰਿਵਾਰਾਂ ਨੂੰ ਸਨਮਾਨਿਤ ਕਰਦੇ ਕੈਪਟਨ ਸੰਦੀਪ ਸੰਧੂ ਤੇ ਹੋਰ।

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement