ਨਵਜੋਤ ਸਿੱਧੂ ਨੇ ਵਿਧਾਨ ਸਭਾ 'ਚ ਮੁੜ ਦਿਖਾਏ ਤੇਵਰ, ਸਿਆਸੀ ਧਿਰਾਂ 'ਤੇ ਕਿਸਾਨੀ ਹਿਤ ਅਣਗੋਲਣ ਦੇ ਦੋਸ਼
Published : Oct 21, 2020, 6:12 pm IST
Updated : Oct 21, 2020, 6:20 pm IST
SHARE ARTICLE
Navjot Singh Sidhu
Navjot Singh Sidhu

ਕਿਹਾ, ਹਰ ਤਰ੍ਹਾਂ ਦੇ ਮਾਫ਼ੀਆ 'ਤੇ ਨਕੇਲ ਕੱਸ ਸਾਰੀਆਂ ਫ਼ਸਲਾਂ 'ਤੇ MSP ਦੇਵੇ ਪੰਜਾਬ ਸਰਕਾਰ

ਚੰਡੀਗੜ੍ਹ : ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਪੰਜਾਬ ਵਿਧਾਨ ਸਭਾ ਵਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ। ਵਿਧਾਨ ਸਭਾ ਅੰਦਰ ਸਭ ਪਾਰਟੀਆਂ ਨੇ ਇਕਜੁਟ ਹੁੰਦਿਆਂ ਸਰਕਾਰ ਵਲੋਂ ਲਿਆਂਦੇ ਖੇਤੀ ਬਿੱਲਾਂ ਦਾ ਪੂਰਨ ਸਮਰਥਨ ਕੀਤਾ। ਬਿੱਲਾਂ 'ਤੇ ਬਹਿਸ਼ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਖਿਲਾਫ਼ ਸਖ਼ਤ ਰੁਖ ਅਪਣਾਉਂਦਿਆਂ ਜਿੱਥੇ ਅਸਤੀਫ਼ਾ ਜੇਬ 'ਚ ਪਾ ਕੇ ਚੱਲਣ ਦੀ ਗੱਲ ਕਹੀ, ਉਥੇ ਹੀ ਲੰਮੀ ਸਿਆਸੀ ਚੁਪੀ 'ਚੋਂ ਹੁਣੇ-ਹੁਣੇ ਬਾਹਰ ਆਏ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਨੇ ਤੇਜ਼ ਤੇਵਰ ਦਿਖਾਉਂਦਿਆਂ ਕਿਸਾਨੀ ਮੁੱਦੇ 'ਤੇ ਕੇਂਦਰ ਦੇ ਨਾਲ-ਨਾਲ ਸੂਬਾ ਸਰਕਾਰ ਨੂੰ ਵੀ ਕਟਹਿਰੇ 'ਚ ਖੜ੍ਹਾ ਕੀਤਾ ਹੈ।

Navjot Sidhu at moga rallyNavjot Sidhu 

ਨਵਜੋਤ ਸਿੰਘ ਸਿੱਧੂ ਅਜਿਹੇ ਤੇਵਰ ਰਾਹੁਲ ਗਾਂਧੀ ਦੀ ਪੰਜਾਬ ਫੇਰੀ ਦੌਰਾਨ ਵੀ ਵਿਖਾ ਚੁੱਕੇ ਹਨ, ਜਿਸ ਤੋਂ ਬਾਅਦ ਉਹ ਸਿਆਸੀ ਪਿੱਚ ਤੋਂ ਮੁੜ ਗਾਇਬ ਹੋ ਗਏ ਸਨ। ਅੱਜ ਵਿਧਾਨ ਸਭਾ ਸੈਸ਼ਨ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਕੇਂਦਰ ਸਰਕਾਰ ਨੂੰ ਰਗੜੇ ਲਾਉਣ ਦੇ ਨਾਲ-ਨਾਲ ਪੰਜਾਬ ਸਰਕਾਰ ਨੂੰ ਅਪਣੇ ਕਿਸਾਨਾਂ ਦੀ ਖੁਦ ਬਾਹ ਫੜਨ ਦਾ ਸੁਝਾਅ ਦਿਤਾ ਹੈ। ਵਿਧਾਨ ਸਭਾ ਅੰਦਰ ਪਿਛਲੀਆਂ ਸੀਟਾਂ 'ਤੇ ਬਿਰਾਜਮਾਨ ਨਵਜੋਤ ਸਿੱਧੂ ਨੇ ਕਿਹਾ ਕਿ ਪੰਜਾਬ ਵਿਚ ਕਣਕ ਤੇ ਝੋਨੇ ਤੋਂ ਇਲਾਵਾ ਕਿਸੇ ਵੀ ਹੋਰ ਜਿਣਸ 'ਤੇ ਐਮਐਸਸੀ ਦੇਣ ਦਾ ਕੋਈ ਪ੍ਰਬੰਧ ਨਹੀਂ ਤੇ ਨਾ ਹੀ ਸਟੋਰ ਕਰਨ ਦਾ ਕੋਈ ਤਰੀਕਾ ਮੌਜੂਦ ਹੈ।

Navjot Singh SidhuNavjot Singh Sidhu

ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿਚ ਐਮਐਸਪੀ ਦਾ ਸਿਸਟਮ ਲਾਗੂ ਹੈ, ਪਰ ਕੱਲ੍ਹ ਨੂੰ ਇਹ ਖ਼ਤਮ ਵੀ ਹੋ ਸਕਦਾ ਹੈ। ਕਿਸਾਨਾਂ ਦੇ ਸੰਘਰਸ਼ ਨੂੰ ਸਿਰਫ਼ ਐਮਐਸਸੀ ਤੇ ਮੰਡੀ ਨੂੰ ਬਚਾਉਣ ਤਕ ਸੀਮਤ ਨਹੀਂ ਰੱਖਣਾ ਚਾਹੀਦਾ ਕਿਉਂਕਿ ਇਹ ਸਹੂਲਤਾਂ ਤਾਂ ਪਿਛਲੇ 25 ਸਾਲਾਂ ਤੋਂ ਪਹਿਲਾਂ ਹੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਸਹੂਲਤ ਦੇ ਬਾਵਜੂਦ ਵੀ ਕਿਸਾਨਾਂ ਦੀ ਹਾਲਤ ਨਹੀਂ ਸੁਧਰੀ ਤੇ ਉਹ ਖੁਦਕੁਸ਼ੀਆਂ ਕਰਨ ਲਈ ਮਜ਼ਬੂਰ ਸਨ, ਤਾਂ ਇਸ ਤੋਂ ਅੱਗੇ ਵੀ ਸੋਚਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਦਾਲਾਂ, ਫਲਾਂ ਤੇ ਸਬਜ਼ੀਆਂ ਸਮੇਤ ਹੋਰ ਫ਼ਸਲਾਂ 'ਤੇ ਵੀ ਘੱਟੋ ਘੱਟ ਸਮਰਥਨ ਮੁੱਲ ਦੀ ਸਹੂਲਤ ਦੇਣੀ ਚਾਹੀਦੀ ਹੈ।

Navjot SidhuNavjot Sidhu

ਘੱਟੋ ਘੱਟ ਸਮਰਥਨ ਮੁੱਲ 'ਤੇ ਫ਼ਸਲਾਂ ਵੇਚਣ ਦੀ ਗਾਰੰਟੀ ਲਈ ਲੋੜੀਂਦੇ ਪੈਸੇ ਦਾ ਹੱਲ ਸੁਝਾਉਂਦਿਆਂ ਉਨ੍ਹਾਂ ਕਿਹਾ ਕਿ ਪੈਸੇ ਦੀ ਕਮੀ ਨੂੰ ਦੂਰ ਕਰਨ ਲਈ ਸਰਕਾਰ ਨੂੰ ਮਾਈਨਿੰਗ ਮਾਫੀਆ, ਸ਼ਰਾਬ ਮਾਫੀਆ ਤੇ ਕੇਬਲ ਮਾਫੀਆ ਸਮੇਤ ਹੋਰ ਅਜਿਹੀਆਂ ਧਿਰਾਂ 'ਤੇ ਨਕੇਲ ਕੱਸਣੀ ਚਾਹੀਦੀ ਹੈ ਜੋ ਪੰਜਾਬ ਦੇ ਖਜ਼ਾਨੇ ਦੀ ਮਾੜੀ ਹਾਲਤ ਲਈ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਦਹਾਕਿਆਂ ਤੋਂ ਕਿਸਾਨੀ ਦੀ ਆਮਦਨੀ ਘਟਣ ਕਾਰਨ ਕਿਸਾਨਾਂ ਨੂੰ ਸੰਘਰਸ਼ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੇ ਨਵੇਂ ਤਿੰਨ ਖੇਤੀਬਾੜੀ ਕਾਨੂੰਨ ਜਮ੍ਹਾਖੋਰੀ ਨੂੰ ਉਤਸ਼ਾਹਿਤ ਕਰਨਗੇ ਤੇ ਆਮ ਚੀਜ਼ਾਂ ਦੀਆਂ ਕੀਮਤਾਂ ਅਸਮਾਨ ਛੂੰਹ ਜਾਣਗੀਆਂ।

Navjot Singh SidhuNavjot Singh Sidhu

ਉਨ੍ਹਾਂ ਕਿਹਾ ਕਿ ਅੱਜ ਭਾਵੇਂ ਕੇਂਦਰ ਸਰਕਾਰ ਐਮ.ਐਸ.ਪੀ. ਸਮੇਤ ਮੰਡੀ ਸਿਸਟਮ ਨੂੰ ਚਾਲੂ ਰੱਖਣ ਦਾ ਭਰੋਸਾ ਦੇ ਰਹੀ ਹੈ ਪਰ ਇਸ ਗੱਲ ਦਾ ਕਿਸੇ ਨੂੰ ਨਹੀਂ ਪਤਾ ਕਿ ਇਹ ਸਿਸਟਮ ਕਿੰਨੀ ਦੇਰ ਤਕ ਚੱਲੇਗਾ। ਕੇਂਦਰ ਦੇ ਤੇਵਰਾਂ ਤੋਂ ਤਾਂ ਇਹੋ ਜਾਪਦਾ ਹੈ ਕਿ ਉਹ ਅਗਲੇ ਦੋ-ਤਿੰਨ ਸਾਲਾਂ ਵਿਚ ਐਮਐਸਪੀ ਦਾ ਭੋਗ ਪਾ ਦੇਣਗੇ। ਸਿੱਧੂ ਨੇ ਦੋਸ਼ ਲਾਇਆ ਕਿ ਪੰਜਾਬ ਦੀ ਖੇਤੀ ਇਕ ਸਾਜਿਸ਼ ਤਹਿਤ ਖ਼ਤਮ ਕੀਤੀ ਜਾ ਰਹੀ ਹੈ। ਪੰਜਾਬ ਦੇ 85 ਪ੍ਰਤੀਸ਼ਤ ਤੋਂ ਵਧੇਰੇ ਕਿਸਾਨ ਕਰਜ਼ੇ ਹੇਠ ਦੱਬੇ ਪਏ ਹਨ। ਕੇਂਦਰ ਦੇ 3 ਨਵੇਂ ਕਾਨੂੰਨ ਪੰਜਾਬ ਵਿਚ ਲਾਗੂ ਹੋ ਜਾਣ ਦੀ ਸੂਰਤ 'ਚ ਬਾਕੀ ਕਿਸਾਨ ਵੀ ਬਰਬਾਦ ਹੋ ਜਾਣਗੇ। ਉਨ੍ਹਾਂ ਕਿਹਾ ਕਿ ਪਹਿਲਾਂ ਕੇਂਦਰ ਨੇ ਪੰਜਾਬ ਦਾ ਖੁਦ ਸ਼ੋਸ਼ਣ ਕੀਤਾ ਅਤੇ ਹੁਣ ਕਾਰਪੋਰੇਟ ਘਰਾਣਿਆਂ ਹਵਾਲੇ ਕੀਤਾ ਜਾ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement