
ਬਾਬਾ ਬਲਬੀਰ ਸਿੰਘ ਨੇ ਲਖਨਾਊ ਦੇ ਗੁਰਦਵਾਰਾ ਸਾਹਿਬ ਦੇ ਰਸਤੇ ਨੂੰ ਬੰਦ ਕਰਨ ਦੀ ਕੀਤੀ ਨਿਖੇਧੀ
ਅੰਮ੍ਰਿਤਸਰ, 20 ਅਕਤੂਬਰ (ਸੁਖਵਿੰਦਰਜੀਤ ਸਿੰਘ ਬਹੋੜੂ) : ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਚੱਕਰਵਰਤੀ ਦੇ 14ਵੇਂ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਉੱਤਰ ਪ੍ਰਦੇਸ਼ ਪ੍ਰਾਂਤ ਸ਼ਹਿਰ ਦੇ ਲਖਨਾਊ ਦੇ ਮੈਮੋਰਾ ਸਥਿਤ ਗੁਰਦੁਆਰਾ ਸਾਹਿਬ ਦੇ ਮੁੱਖ ਦੁਆਰ ਵਾਲੇ ਰਸਤੇ 'ਤੇ ਪ੍ਰਸ਼ਾਸ਼ਨ ਵਲੋਂ ਜਬਰੀ ਪੁਟਾਈ ਕਰ ਕੇ ਰਸਤੇ ਬੰਦ ਕਰਨ ਦੀ ਸਖ਼ਤ ਸਬਦਾਂ ਵਿੱਚ ਨਿੰਦਾ ਕੀਤੀ ਹੈ ਅਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਮਿਲ ਬੈਠ ਕੇ ਇਸ ਦਾ ਹੱਲ ਕਢਣਾ ਚਾਹੀਦਾ ਹੈ।