
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨ ਤੇ ਮਜ਼ਦੂਰਾਂ ਦੇ ਸੱਚੇ ਹਮਦਰਦ : ਜਲਾਲਪੁਰ
ਕਿਸਾਨ ਮਾਰੂ ਕਾਨੂੰਨਾਂ ਵਿਰੁਧ ਚਾਰ ਬਿਲ ਲਿਆਉਣ 'ਤੇ ਸੂਬਾ ਸਰਕਾਰ ਦਾ ਕੀਤਾ ਧੰਨਵਾਦ
ਪਟਿਆਲਾ : 20 ਅਕਤੂਬਰ (ਤੇਜਿੰਦਰ ਫ਼ਤਿਹਪੁਰ) : ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਅਤੇ ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਪੰਜਾਬ ਸਰਕਾਰ ਵਲੋਂ ਅੱਜ ਵਿਧਾਨ ਸਭਾ ਸੈਸ਼ਨ ਵਿਚ ਪੰਜਾਬ ਦੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਕਾਨੂੰਨਾਂ ਤੋਂ ਬਚਾਉਣ ਲਈ ਚਾਰ ਬਿੱਲ ਲਿਆਉਣ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਹੈ।ਪ੍ਰੈਸ ਨੂੰ ਜਾਰੀ ਬਿਆਨ ਰਾਹੀਂ ਵਿਧਾਇਕ ਜਲਾਲਪੁਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਿਸਾਨਾਂ ਤੇ ਮਜ਼ਦੂਰਾਂ ਦੇ ਸੱਚੇ ਹਮਦਰਦ ਹਨ, ਜਿਨ੍ਹਾਂ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਬਿੱਲ ਖਪਤਕਾਰਾਂ ਨੂੰ ਅਨਾਜ ਦੀ ਜਮਾਂਖੋਰੀ ਤੇ ਕਾਲਾਬਾਜ਼ਾਰੀ ਤੋਂ ਵੀ ਬਚਾਉਣਗੇ। ਪੇਸ਼ ਕੀਤੇ ਬਿੱਲਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਜਲਾਲਪੁਰ ਨੇ ਕਿਹਾ ਕਿ ਬਿੱਲ 1 ਕਿਸਾਨ ਵਪਾਰ ਅਤੇ ਵਣਜ ਦੀਆਂimage