
ਦਫ਼ਤਰ ਵਿਚ ਕੰਮ ਕਰਵਾਉਣ ਆਏ ਲੋਕਾਂ ਦੀਆਂ ਸੁਣੀਆਂ ਮੁਸ਼ਕਲਾਂ
ਮੋਹਾਲੀ : ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਹੱਕ ਵਿਚ ਖੜ੍ਹਨ ਵਾਲੀ ਸਰਕਾਰ ਵਜੋਂ ਜਾਣੀ ਜਾਂਦੀ ਹੈ। ਇੰਨ੍ਹੀ ਦਿਨੀਂ ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸ਼ੋਦੀਆ ਇਕ ਸਰਕਾਰੀ ਦਫਤਰ ਵਿਚ ਰੇਡ ਕਰਕੇ ਉੱਥੇ ਕੰਮ ਕਰਦੇ ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਝਾੜਾਂ ਪਾਉਂਦੇ ਦਿਖਾਈ ਦੇ ਰਹੇ ਹਨ।
Manish Sisodia
ਵੀਡੀਓ ‘ਚ ਉਹ ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਲੋਕਾਂ ਦੀ ਸੇਵਾ ਲਈ ਕਹਿੰਦੇ ਨਜ਼ਰ ਆ ਰਹੇ ਹਨ। ਇਸ ਵੀਡੀਓ ਵਿਚ ਮਨੀਸ਼ ਸਿਸ਼ੋਦੀਆ ਉੱਥੇ ਕੰਮ ਕਰਵਾਉਣ ਆਏ ਲੋਕਾਂ ਨਾਲ ਗੱਲਬਾਤ ਕਰਦੇ ਵੀ ਨਜ਼ਰ ਆ ਰਹੇ ਹਨ।
Manish Sisodia
ਇਸੇ ਦੌਰਾਨ ਕੁੱਝ ਲੋਕ ਉਨ੍ਹਾਂ ਕੋਲ ਆਪਣੀ ਸ਼ਿਕਾਇਤ ਕਰਦੇ ਨਜ਼ਰ ਆ ਰਹੇ ਹਨ ਕਿ ਕਿਸ ਤਰ੍ਹਾਂ ਉਨ੍ਹਾਂ ਨੂੰ ਲੰਬਾ ਸਮਾਂ ਲਾਈਨਾਂ ਵਿਚ ਲੱਗਣਾ ਪੈ ਰਿਹਾ ਹੈ। ਸੋਸ਼ਲ ਮੀਡੀਆ ਤੇ ਇਹ ਵੀਡੀਓ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਤੇ ਲੋਕਾਂ ਵਲੋਂ ਦਿੱਲੀ ਸਰਕਾਰ ਦੇ ਕੰਮਾਂ ਦੀ ਪ੍ਰਸ਼ੰਸ਼ਾ ਵੀ ਕੀਤੀ ਜਾ ਰਹੀ ਹੈ।
Manish Sisodia
ਕਾਬਲੇਗੌਰ ਹੈ ਕਿ ਦਿੱਲੀ ਦੇ ਉਪ ਮੁਖ ਮੰਤਰੀ ਮਨੀਸ਼ ਸਿਸ਼ੋਦੀਆ ਸਾਦਗੀ ਪਸੰਦ ਅਤੇ ਮਿਹਨਤੀ ਸੁਭਾਅ ਕਰ ਕੇ ਜਾਣੇ ਜਾਂਦੇ ਹਨ। ਆਮ ਆਦਮੀ ਪਾਰਟੀ ਦੀ ਦੂਜੀ ਪਾਰੀ ਦੌਰਾਨ ਉਨ੍ਹਾਂ ਨੇ ਕਾਫੀ ਜ਼ਿਆਦਾ ਮਿਹਨਤ ਕੀਤੀ ਸੀ। ਇਸ ਦੇ ਬਾਵਜੂਦ ਵੋਟਾਂ ਦੀ ਗਿਣਤੀ ਦੌਰਾਨ ਉਨ੍ਹਾਂ ਦੇ ਜਿੱਤਣ ਦੀ ਖਬਰ ਦੇਰੀ ਨਾਲ ਬਾਹਰ ਆਉਣ ਕਾਰਨ ਕਾਫੀ ਉਤਸੁਕਤਾ ਵਾਲਾ ਮਾਹੌਲ ਬਣ ਗਿਆ ਸੀ। ‘ਆਪ’ ਸਰਕਾਰ ਦੀ ਦੂਜੀ ਪਾਰੀ ਦੌਰਾਨ ਵੀ ਉਹ ਕਾਫੀ ਸਰਗਰਮ ਹਨ। ਵਾਇਰਲ ਵੀਡੀਓ ਨੂੰ ਲੋਕ ਖੂਬ ਪਸੰਦ ਕਰ ਰਹੇ ਹਨ।
https://www.facebook.com/watch/?extid=0&v=2674557626144931